ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਵੇਂ ਸਿੰਘ ਸਾਹਿਬਾਨ ਦੀ ਤਾਜਪੋਸ਼ੀ 21 ਅਪ੍ਰੈਲ ਨੂੰ ਹੋਵੇਗੀ- ਮਨਜੀਤ ਸਿੰਘ ਸਕੱਤਰ

ਅੰਮ੍ਰਿਤਸਰ : – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਵ-ਨਿਯੁਕਤ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਦੀ ਤਾਜਪੋਸ਼ੀ ੨੧ ਅਪ੍ਰੈਲ ਨੂੰ ਸਵੇਰੇ ੯ ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਕੀਤੀ ਜਾਵੇਗੀ।

ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਸ।ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਧਿਆਨ ‘ਚ ਰੱਖਦਿਆਂ ਇੰਟਰਵਿਊ ਸਬ-ਕਮੇਟੀ ਵੱਲੋਂ ਕੀਤੀ ਸਿਫ਼ਾਰਸ਼ ਅਨੁਸਾਰ ਉਕਤ ਸਿੰਘ ਸਾਹਿਬਾਨ (ਗ੍ਰੰਥੀ ਸਿੰਘਾਂ) ਦੀ ਨਿਯੁਕਤੀ ਕੀਤੀ ਗਈ ਹੈ। ਇਸ ਵਿਸ਼ੇਸ਼ ਸਮਾਗਮ ‘ਚ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਸੰਮੂਹ ਮੈਂਬਰ ਸਾਹਿਬਾਨ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਸਮਾਗਮ ਸਮੇਂ ਹਾਜ਼ਰ ਹੋਣ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>