ਹਰਿਆਣਾ ਦੇ ਸਿੱਖਾਂ ਨੂੰ ਹਰਿਆਣੇ ਵਿਚਲੇ ਗੁਰਧਾਮਾਂ ਦੀ ਸੇਵਾ ਕਰਨ ਦਾ ਸੁਨਿਹਰੀ ਮੌਕਾ ਮਿਲੇਗਾ-ਸਰਨਾ

ਅੰਮ੍ਰਿਤਸਰ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਹਰਿਆਣਾ ਦੀ ਵੱਖਰੀ ਕਮੇਟੀ ਦਾ ਹਰਿਆਣਾ ਦੇ ਮੁੱਖ ਮੰਤਰੀ ਸ੍ਰ ਭੁਪਿੰਦਰ ਸਿੰਘ ਹੁੱਡਾ ਵੱਲੋ ਕੀਤੇ ਗਏ ਐਲਾਨ ਦਾ ਸੁਆਗਤ ਕਰਦਿਆ ਕਿਹਾ ਕਿ ਹਰਿਆਣਾ ਦੇ ਸਿੱਖਾਂ ਨੇ ਅੱਜ ਆਪਣੇ ਗਲੋ ਬਾਦਲਾਂ ਦੀ ਤਾਨਾਸ਼ਾਹੀ ਦਾ ਜੁਲਾ ਲਾਹ ਦਿੱਤਾ ਹੈ ਅਤੇ ਇਸ ਲੜਾਈ ਨੂੰ ਜਿੱਤਣ ਨਾਲ ਉਹਨਾਂ ਨੂੰ ਹਰਿਆਣਾ ਵਿਚਲੇ ਸਿੱਖ ਗੁਰਧਾਮਾਂ ਦੀ ਸੇਵਾ ਸੰਭਾਲ ਦਾ ਅਵਸਰ ਮਿਲਿਆ ਹੈ।
ਉਹਨਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਰਲੌਕ ਸੁਧਾਰ ਜਾਣ ਉਪਰੰਤ ਸ਼੍ਰੋਮਣੀ ਕਮੇਟੀ ਇੱਕ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਈ ਹੈ ਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪਣੀਆ ਮੰਗਾਂ ਦੇ ਹੱਕਾਂ ਲਈ ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿੱਚ ਬੋਲਣ ਵੀ ਨਹੀ ਦਿੱਤਾ ਜਾਂਦਾ ਸੀ ਸਗੋ ਉਹਨਾਂ ਨੂੰ ਜ਼ਲੀਲ ਕੀਤਾ ਜਾਂਦਾ ਸੀ। ਉਹਨਾਂ ਕਿਹਾ ਕਿ 1996 ਵਿੱਚ ਹਰਿਆਣਾ ਦੇ ਸਿੱਖਾਂ ਨੇ ਹਰਿਆਣਾ ਦੀ ਵੱਖਰੀ ਕਮੇਟੀ ਦੀ ਜੰਗ ਸ਼ੁਰੂ ਕੀਤੀ ਸੀ ਤਾਂ ਉਸ ਵੇਲੇ ਹਰਿਆਣੇ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਡਾ ਤੇ ਦੀਦਾਰ ਸਿੰਘ ਨਲਵੀ ਨੇ ਇਸ ਲੜਾਈ ਨੂੰ ਸਿੱਖ ਗੁਰਧਾਮਾਂ ਦੀ ਅਜ਼ਾਦੀ ਦੀ ਲੜਾਈ ਕਿਹਾ ਸੀ। ਉਹਨਾਂ ਕਿਹਾ ਕਿ ਹਰਿਆਣੇ ਦੇ ਸਿੱਖਾਂ ਨੂੰ ਜੇਕਰ ਬਰਾਬਰ ਦੇ ਅਧਿਕਾਰ ਮਿਲਦੇ ਤਾਂ ਉਹ ਕਦੇ ਵੀ ਵੱਖਰੀ ਕਮੇਟੀ ਬਣਾਉਣ ਬਾਰੇ ਨਾ ਸੋਚਦੇ। ਉਹਨਾਂ ਕਿਹਾ ਕਿ ਮੀਰੀ ਪੀਰੀ ਮਾਰਕੰਡਾ ਟਰੱਸਟ ਜਿਹੜਾ ਸਾਰਾ ਹੀ ਗੁਰੂ ਦੀ ਗੋਲਕ ਨਾਲ ਬਣਾਇਆ ਗਿਆ ਹੈ ‘ਤੇ ਵੀ ਸ੍ਰ ਪ੍ਰਕਾਸ਼ ਸਿੰਘ ਬਾਦਲ ਧੱਕੇ ਨਾਲ ਕਬਜ਼ਾ ਕੀਤਾ ਹੋਇਆ ਹੈ  ਅਤੇ ਇਹ ਵੀ ਹਰਿਆਣੇ ਦੇ ਸਿੱਖਾਂ ਦੀ ਸੰਪਤੀ ਹੈ। ਉਹਨਾਂ ਕਿਹਾ ਕਿ ਕੀ ਬਾਦਲ ਸਾਹਿਬ ਸਪੱਸ਼ਟ ਕਰਨਗੇ ਕਿ ਪੂਰੇ ਹਰਿਆਣੇ ਵਿੱਚ ਇਸ ਟਰੱਸਟ ਨੂੰ ਚਲਾਉਣ ਲਈ ਕੋਈ ਵੀ ਸਿੱਖ ਯੋਗ ਨਹੀ ਹੈ? ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੇ ਉਸ ਵੇਲੇ ਵੀ ਵਿਰੋਧ ਕੀਤਾ ਸੀ ਜਦੋਂ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਪਾਕਿਸਤਾਨ ਸਰਕਾਰ ਨੇ ਉਥੋ ਦੇ ਸਿੱਖਾਂ ਨੂੰ ਗੁਰਧਾਮਾਂ ਦੀ ਸੇਵਾ ਸੰਭਾਲ ਸੋਪਣ ਦੀ ਪ੍ਰੀਕਿਰਿਆ ਸ਼ੁਰੂ ਕੀਤੀ ਸੀ ਅਤੇ ਜੱਥੇ ਭੇਜਣੇ ਬੰਦ ਕਰ ਦਿੱਤੇ ਸਨ ਪਰ ਪਾਕਿ ਕਮੇਟੀ ਬਨਣ ਉਪਰੰਤ ਉਥੋ ਦੇ ਗੁਰਧਾਮਾਂ ਦੀ ਜਿਹੜੀ ਕਾਇਆ ਕਲਪ ਹੋਈ ਹੈ ਉਹ ਮਿਸਾਲੀ ਹੈ ਅਤੇ ਉਹਨਾਂ ਨੂੰ ਪੂਰੀ ਪੂਰੀ ਆਸ ਹੈ ਕਿ ਹਰਿਆਣਾ ਦੀ ਵੱਖਰੀ ਕਮੇਟੀ ਬਨਣ ਨਾਲ ਵੀ ਹਰਿਆਣਾ ਵਿਚਲੇ ਸਿੱਖ ਗੁਰਧਾਮਾਂ ਦੀ ਕਾਇਆ ਕਲਪ ਹੋਵੇਗੀ। ਉਹਨਾਂ ਕਿਹਾ ਕਿ ਬਾਦਲ ਤੇ ਮੱਕੜ ਦਾ ਹਾਜਮੇ ਇੰਨੇ ਕੁ ਤਾਕਤਵਰ ਹਨ ਕਿ ਸ਼੍ਰੋਮਣੀ ਕਮੇਟੀ ਦਾ 900 ਕਰੋੜ ਦਾ ਬੱਜਟ ਇਹਨਾਂ ਦੇ ਨਿੱਕੇ ਨਿੱਕੇ ਢਿੱਡਾਂ ਵਿੱਚ ਹੀ ਸਮਾਈ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਤਿਤਪੁਣਾ 90 ਫੀਸਦੀ ਤੱਕ ਵੱਧ ਗਿਆ ਹੈ ਜਿਸ ਲਈ ਬਾਦਲ ਤੇ ਮੱਕੜ ਸਿੱਧੇ ਰੂਪ ਵਿੱਚ ਜਿੰਮੇਵਾਰ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਪੂਰੀ ਆਸ ਹੈ ਕਿ ਹਰਿਆਣੇ ਦੀ ਵੱਖਰੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਵਧਾਏਗੀ ਤੇ ਇਸ ਵਿੱਚ ਯੋਗਦਾਨ ਪਾ ਕੇ ਸਿੱਖੀ ਨੂੰ ਪ੍ਰਫੁਲਤ ਕਰੇਗੀ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>