ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਜਗਤ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤਪਾਲ ਸਿੰਘ ਦੇ ਜਥੇ ਵੱਲੋ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪ੍ਰੰਤ ਸਜੇ ਧਾਰਮਿਕ ਦੀਵਾਨ ਵਿੱਚ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਪਵਿੱਤਰ ਪ੍ਰਕਾਸ਼ ਤੇ ਸ਼ਹੀਦੀ ਪੁਰਬ ਮਨਾਉਣ ਦੇ ਨਾਲ-ਨਾਲ ਸ਼ਹੀਦਾਂ ਤੇ ਸਿੱਖ ਜਰਨੈਲਾਂ ਦੇ ਜਨਮ ਤੇ ਸ਼ਹੀਦੀ ਦਿਹਾੜੇ ਮਨਾਉਂਦੀ ਹੈ।ਉਨ੍ਹਾਂ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਹੋਣ ਦਾ ਮਾਣ ਪ੍ਰਾਪਤ ਹੈ ਕੁਰਬਾਨੀਆਂ ਦੇ ਇਤਿਹਾਸ ਵਿੱਚ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦਾ ਵਿਸ਼ੇਸ਼ ਸਥਾਨ ਹੈ, ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਹੁਤ ਦੂਰ-ਅੰਦੇਸ਼ ਵਿਦਵਾਨ ਤੇ ਸਿਦਕੀ ਸਿੱਖ ਸਨ।ਸਮੇਂ ਦੀ ਮੁਗਲ ਹਕੂਮਤ ਸਿੱਖ ਕੌਮ ਦੀ ਸ਼ਕਤੀ ਨੂੰ ਖ਼ਤਮ ਕਰਨ ਲਈ ਸਿੱਖਾਂ ਨੂੰ ਖੌਫਨਾਕ ਤਸੀਹੇ ਦੇ ਕੇ ਦਹਿਸ਼ਤ ਪੈਦਾ ਕਰਨੀ ਚਾਹੁੰਦੀ ਸੀ, ਪਰ ਭਾਈ ਮਨੀ ਸਿੰਘ ਜੀ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ।ਇਸ ‘ਤੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ।ਗੁਰੂ ਗੋਬਿੰਦ ਸਿੰਘ ਪਾਤਸ਼ਾਹ ਦੇ ਸਿਦਕੀ ਸਿੱਖ ਭਾਈ ਮਨੀ ਸਿੰਘ ਜੀ ਸ਼ਹੀਦ ਦੇ ਪਰਿਵਾਰ ‘ਚੋਂ ਕੁਲ ੫੨ ਜੀਅ ਸ਼ਹੀਦ ਹੋਏ ਹਨ, ਜਿਨ੍ਹਾਂ ਵਿੱਚ ੧੧ ਭਰਾ ਤੇ ੭ ਪੁੱਤਰਾਂ ਨੇ ਵੀ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹੀਦੀ ਪ੍ਰਾਪਤ ਕੀਤੀ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਮੌਕੇ ਸ।ਦਲਮੇਘ ਸਿੰਘ, ਸ।ਰੂਪ ਸਿੰਘ ਤੇ ਸ।ਸਤਬੀਰ ਸਿੰਘ ਸਕੱਤਰ, ਸ। ਦਿਲਜੀਤ ਸਿੰਘ ‘ਬੇਦੀ’, ਸ। ਕੇਵਲ ਸਿੰਘ, ਸ।ਰਣਜੀਤ ਸਿੰਘ ਸ। ਹਰਭਜਨ ਸਿੰਘ ਮਨਾਵਾਂ ਤੇ ਸ। ਬਲਵਿੰਦਰ ਸਿੰਘ ‘ਜੌੜਾ’ ਐਡੀ:ਸਕੱਤਰ, ਸ। ਸਤਿੰਦਰ ਸਿੰਘ ਨਿੱਜੀ ਸਹਾਇਕ, ਸ। ਸੁਖਦੇਵ ਸਿੰਘ ਭੂਰਾ ਕੋਹਨਾ, ਸ।ਜਗਜੀਤ ਸਿੰਘ, ਬਿਜੈ ਸਿੰਘ, ਭੁਪਿੰਦਰਪਾਲ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ, ਸ। ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ। ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ। ਹਰਮਿੰਦਰ ਸਿੰਘ ਮੂਧਲ, ਸ। ਮਲਕੀਤ ਸਿੰਘ ਬਹਿੜਵਾਲ ਸ/ ਸੁਪ੍ਰਿੰਟੈਂਡੈਂਟ, ਇੰਚਾਰਜ ਸ।ਕਰਮਬੀਰ ਸਿੰਘ, ਸ।ਕਰਨਜੀਤ ਸਿੰਘ, ਸ। ਜਸਵਿੰਦਰ ਸਿੰਘ ਦੀਪ, ਸ।ਨਿਸ਼ਾਨ ਸਿੰਘ ਤੇ ਸ।ਗੁਰਿੰਦਰ ਸਿੰਘ ਠਰੂ, ਸ। ਸਤਨਾਮ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ। ਹਰਜਿੰਦਰ ਸਿੰਘ, ਸ।ਜਤਿੰਦਰ ਸਿੰਘ, ਸ।ਸਤਨਾਮ ਸਿੰਘ, ਸ। ਭੁਪਿੰਦਰ ਸਿੰਘ, ਸ। ਬਿਅੰਤ ਸਿੰਘ ਅਨੰਦਪੁਰੀ ਐਡੀ:ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਸਮੇਤ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>