ਗੁਰਦੁਆਰਾ ਨਾਢਾ ਸਾਹਿਬ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ

ਅੰਮ੍ਰਿਤਸਰ:- ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ (ਹਰਿਆਣਾ) ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤਾ ਗਿਆ। ਨਾਢਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ।ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਚੜ੍ਹਦੀ ਕਲਾ ਤੇ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਰੱਖੇ ਗਏ ਸਮਾਗਮਾਂ ਵਿੱਚ ਸੰਗਤਾਂ ਭਾਰੀ ਉਤਸ਼ਾਹ ਨਾਲ ਦੂਰ-ਦੁਰਾਡੇ ਤੋਂ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਪੁੱਜੀਆਂ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਉਪਰੰਤ ਪੰਥ ਪ੍ਰਸਿਧ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਥੇਦਾਰ ਉਜਾਗਰ ਸਿੰਘ ਬਡਾਲੀ, ਸ।ਨਿਰਮੈਲ ਸਿੰਘ ਜੌਲਾਕਲਾਂ ਅੰਤ੍ਰਿੰਗ ਮੈਂਬਰ, ਸ।ਅਮਰਜੀਤ ਸਿੰਘ ਚਾਵਲਾ, ਸ।ਅਜਮੇਰ ਸਿੰਘ ਥੇੜਾ, ਸ।ਚਰਨਜੀਤ ਸਿੰਘ ਕਾਲੇਵਾਲ, ਸ।ਪ੍ਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸ।ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਝੀਆਂ ਕੀਤੀਆਂ। ਸਟੇਜ ਸਕੱਤਰ ਦੀ ਸੇਵਾ ਸ।ਅਮਰੀਕ ਸਿੰਘ ਮੁਹਾਲੀ ਨੇ ਨਿਭਾਈ।
ਸਮਾਗਮ ਵਿੱਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਹੈ। ਜੋ ਬਹੁਤ ਕੁਰਬਾਨੀਆਂ ਤੇ ਵੱਡੀਆਂ ਘਾਲਣਾ ਘਾਲ ਕੇ ਹੋਂਦ ਵਿੱਚ ਆਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਕਾਂਗਰਸ ਦੀ ਹੁੱਡਾ ਸਰਕਾਰ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਸਿੱਖਾਂ ਨੂੰ ਭਰਾ ਮਾਰੂ ਜੰਗ ਵੱਲ ਧਕੇਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੇ ਉਸ ਦੇ ਹੱਥ ਠੋਕਿਆ ਦੀਆਂ ਘਿਨਾਉਂਣੀਆਂ ਚਾਲਾਂ ਨੂੰ ਕਦਾਚਿਤ ਵੀ ਬੂਰ ਨਹੀਂ ਲੱਗਣ ਦਿੱਤਾ ਜਾਵੇਗਾ।
ਇਸ ਮੌਕੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ, ਸ।ਹਰਵਿੰਦਰ ਸਿੰਘ ਚੇਅਰਮੈਨ, ਸ।ਜਸਵਿੰਦਰ ਸਿੰਘ, ਸ।ਅਮਰਜੀਤ ਸਿੰਘ ਵਾਲੀਆ, ਜਥੇ:ਸੰਤੋਖ ਸਿੰਘ, ਜਥੇ:ਹਰਦੇਵ ਸਿੰਘ ਬੇਦੀ, ਸ।ਮਹਿੰਦਰ ਸਿੰਘ ਵਾਲੀਆ, ਸ।ਅਰਜਨ ਸਿੰਘ ਸ਼ੇਰਗਿੱਲ, ਸ।ਲਖਵਿੰਦਰ ਸਿੰਘ, ਸ।ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜਰ, ਸ।ਗੁਰਭਿੰਦਰ ਸਿੰਘ ਭਾਟੀਆ, ਸ।ਮੁਖਤਾਰ ਸਿੰਘ ਮੈਨੇਜਰ, ਸ।ਸੁਖਵਿੰਦਰ ਸਿੰਘ ਭੰਡਾਲ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>