ਤਿਲਕ ਨਗਰ ਸਕੂਲ ਨੇ ਮਨਾਇਆ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ, ਕਵਿਤਾ ਪਾਠ ਅਤੇ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਤਵੱਜੋ ਦੇਣ ਲਈ ਗੁਰੂ ਸਾਹਿਬ ਦਾ ਸੁਨੇਹਾ ਚੇਤੇ ਕਰਵਾਇਆ ਗਿਆ।  ਸਕੁੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਮੌਂਟੀ ਤੇ ਮੈਨੇਜਰ ਜਗਦੀਪ ਸਿੰਘ ਕਾਹਲੋ ਨੇ ਇਸ ਮੌਕੇ ਆਏ ਪੱਤਵੰਤੇ ਸੱਜਣਾਂ ਦਾ ਸਵਾਗਤ ਕਰਦੇ ਹੋਏ ਸਕੂਲ ਦੀਆਂ ਕਾਰਗੁਜ਼ਾਰੀਆਂ ਤੇ ਰੋਸ਼ਨੀ ਪਾਈ। ਅਕਾਲੀ ਦਲ ਦੇ ਸੀਨੀਅਰ ਆਗੂ ਉਂਕਾਰ ਸਿੰਘ ਥਾਪਰ ਨੇ ਇਸ ਮੌਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ।

ਭਾਜਪਾ ਦੇ ਸਥਾਨਕ ਆਗੂ ਰਾਜੀਵ ਬਬੱਰ ਤੇ ਯਸ਼ਪਾਲ ਆਰਿਯਾ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਸਾਂਝੀ ਕੀਤੀ। ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਤੇ ਗੁਰਬਚਨ ਸਿੰਘ ਚੀਮਾ ਨੇ ਵੀ ਇਸ ਮੌਕੇ ਹਾਜਰੀ ਭਰੀ। ਸਕੂਲ ਪਿ੍ੰਸੀਪਲ ਬੀਬੀ ਮੀਤ ਕਮਲ ਗ੍ਰੋਵਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>