ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ਼ ‘ਚ ਅਲੌਕਿਕ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ :- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਵੱਲੋਂ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ।

ਗੁਰਦੁਆਰਾ ਰਾਮਸਰ ਸਾਹਿਬ ਦੇ ਪਾਵਨ ਅਸਥਾਨ ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ਼ ੧੬੦੪ ਈ: ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਰਾਮਸਰ ਸਾਹਿਬ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਸੀਸ ਤੇ ਸਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਗਰ ਕੀਰਤਨ ਦੇ ਰੂਪ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਇਸ ਪਾਵਨ ਦਿਹਾੜੇ ਦੀ ਯਾਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਦਾ ਹੈ। ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਤ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਸਵੇਰੇ ੮:੩੦ ਵਜੇ ਤੋਂ ੧੨:੦੦ ਵਜੇ ਤੀਕ ਸੁੰਦਰ ਜਲੌ ਸਜਾਏ ਗਏ।

ਨਗਰ ਕੀਰਤਨ ਵਿੱਚ ਸ।ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਸ। ਹਰਜਾਪ ਸਿੰਘ ਸੁਲਤਾਨਵਿੰਡ ਤੇ ਸ।ਜਗਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਸ।ਰੂਪ ਸਿੰਘ, ਸ।ਸਤਬੀਰ ਸਿੰਘ ਤੇ ਸ।ਮਨਜੀਤ ਸਿੰਘ ਸਕੱਤਰ, ਸ।ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ।ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ।ਸੁਖਦੇਵ ਸਿੰਘ ਭੂਰਾਕੋਹਨਾ, ਸ।ਪਰਮਜੀਤ ਸਿੰਘ, ਸ।ਜਗਜੀਤ ਸਿੰਘ, ਸ।ਭੁਪਿੰਦਰਪਾਲ ਸਿੰਘ ਤੇ ਸ।ਸਕੱਤਰ ਸਿੰਘ ਮੀਤ ਸਕੱਤਰ, ਸ।ਪ੍ਰਤਾਪ ਸਿੰਘ ਤੇ ਸ।ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ।ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ।ਹਰਮਿੰਦਰ ਸਿੰਘ ਮੂਧਲ ਤੇ ਸ।ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ।ਹਰਜੀਤ ਸਿੰਘ ਲਾਲੂ ਘੁੰਮਣ, ਸ।ਕਰਮਬੀਰ ਸਿੰਘ, ਸ।ਬਲਵਿੰਦਰ ਸਿੰਘ ਖੈਰਾਬਾਦ, ਸ।ਨਿਰਵੈਰ ਸਿੰਘ, ਸ।ਗੁਰਮੀਤ ਸਿੰਘ, ਸ।ਜਸਵਿੰਦਰ ਸਿੰਘ, ਸ।ਨਿਰਮਲ ਸਿੰਘ ਤੇ ਸ।ਗੁਰਦੇਵ ਸਿੰਘ ਉੱਬੋਕੇ ਇੰਚਾਰਜ, ਸ/ਸੁਪ੍ਰਿੰਟੈਂਡੈਟ ਸ।ਮਲਕੀਤ ਸਿੰਘ ਬਹਿੜਵਾਲ, ਸ।ਇੰਦਰਮੋਹਣ ਸਿੰਘ ਅਨਜਾਣ, ਸ।ਜਤਿੰਦਰ ਸਿੰਘ, ਸ।ਸਤਨਾਮ ਸਿੰਘ ਮਾਂਗਾਸਰਾਏ, ਸ।ਰਘਬੀਰ ਸਿੰਘ ਮੰਡ ਤੇ ਸ।ਮਨਜਿੰਦਰ ਸਿੰਘ ਮੰਡ ਐਡੀ:ਮੈਨੇਜਰ, ਬਾਬਾ ਮੇਜਰ ਸਿੰਘ ਵਾਂ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਸ਼ਹਿਰ ਦੀਆਂ ਸਮੂਹ ਸਭਾ-ਸੁਸਾਇਟੀਆਂ, ਟਕਸਾਲਾਂ, ਸ਼ਬਦੀ ਜਥੇ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲਾਂ/ਕਾਲਜਾਂ ਦੇ ਬੈਂਡ, ਸ਼ਹਿਰੀ ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਤੇ ਵੱਡੀ ਗਿਣਤੀ ‘ਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>