ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕੌਮਾਂਤਰੀ ਪੱਧਰ ਦੀ ਫ਼ਸਲ ਸੁਧਾਰ ਸੰਬੰਧੀ ਕਾਨਫਰੰਸ ਆਰੰਭ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਤਿੰਨ ਰੋਜਾ ਫ਼ਸਲ ਸੁਧਾਰ ਅਤੇ ਸਥਾਈ ਵਿਕਾਸ ਸੰਬੰਧੀ ਇਕ ਕਾਨਫਰੰਸ ਆਰੰਭ ਹੋਈ । ਇਹ ਕਾਨਫਰੰਸ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਅਤੇ ਕੌਮਾਂਤਰੀ ਪੱਧਰ ਦੀਆਂ ਦੋ ਨਾਮੀ ਖੋਜ ਜਥੇਬੰਦੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ । ਇਸ ਕਾਨਫਰੰਸ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆ ਤੋਂ ਸਾਇੰਸਦਾਨਾਂ ਨੇ ਭਾਗ ਲਿਆ । ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ । ਉਹਨਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਪੰਜ ਦਹਾਕਿਆਂ ਦੌਰਾਨ ਪੰਜਾਬ ਦੇ ਖੇਤੀ ਦੇ ਖੇਤਰ ਵਿੱਚ ਅਨੇਕਾਂ ਮੱਲਾਂ ਮਾਰੀਆਂ ਹਨ । ਇਸ ਸਭ ਕੁਝ ਸਾਇੰਸਦਾਨਾਂ ਦੇ ਤਜ਼ਰਬਿਆਂ ਅਤੇ ਕਿਸਾਨਾਂ ਦੇ ਮਿਹਨਤ ਕਰਕੇ ਹੀ ਸੰਭਵ ਹੋ ਸਕਿਆ ਹੈ । ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਹਮੇਸ਼ਾਂ ਤੋਂ ਹੀ ਨਵੀਆਂ ਕਿਸਮਾਂ, ਨਵੀਆਂ ਤਕਨਾਲੌਜੀਆਂ, ਤਕਨੀਕਾਂ ਨੂੰ ਅਪਨਾਉਣ ਦੇ ਲਈ ਦੇਸ਼ ਦੇ ਮੋਢੀ ਕਿਸਾਨ ਵਜੋਂ ਰਿਹਾ ਹੈ । ਉਹਨਾਂ ਕਿਹਾ ਕਿ ਖੇਤੀ ਵਿੱਚ ਆ ਰਹੀ ਖੜੋਤ ਅਤੇ ਮੌਸਮ ਵਿਚ ਤਬਦੀਲੀਆਂ ਸਾਇੰਸਦਾਨਾਂ ਲਈ ਮੁੱਖ ਚਿੰਤਾ ਦਾ ਵਿਸ਼ਾ ਹਨ । ਉਹਨਾਂ ਕਿਹਾ ਕਿ ਖੇਤੀ ਵਿਭਿੰਨਤਾ ਦੇ ਲਈ ਜਿਣਸਾਂ ਦਾ ਮੁਲ ਨਿਰਧਾਰਿਤ ਕਰਨਾ ਅਤਿਅੰਤ ਜਰੂਰੀ ਹੈ ।

ਇਸ ਮੌਕੇ ਭਾਰਤੀ ਵਿਗਿਆਨਕ ਅਤੇ ਉਦਯੋਗਿਕ ਕੌਂਸਲ (ਸੀ ਐਸ ਆਈ ਆਰ) ਦੇ ਡਾਇਰੈਕਟਰ ਜਨਰਲ ਡਾ. ਪਰਮਜੀਤ ਸਿੰਘ ਆਹੂਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਖੇਤੀਬਾੜੀ ਨੂੰ ਇਕ ਜੀਵਨ ਜਾਚ ਵਜੋਂ ਦੇਖਿਆ ਜਾਂਦਾ ਸੀ ਪਰ ਹੁਣ ਇਹ ਜੀਵਨ ਨਿਰਬਾਹ ਦਾ ਰੂਪ ਧਾਰਨ ਕਰ ਚੁੱਕਾ ਹੈ । ਉਹਨਾਂ ਕਿਹਾ ਕਿ ਮੌਸਮ ਦੇ ਬਦਲਾਅ ਅਨੁਸਾਰ ਜਿਣਸਾਂ ਦੀ ਪੈਦਾਵਾਰ ਪ੍ਰਭਾਵਿਤ ਹੁੰਦੀ ਹੈ ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਪਿਛੋਕੜ ਖੇਤੀ ਦੇ ਖੇਤਰ ਵਿੱਚ ਸਲਾਹੁਣ ਯੋਗ ਹੈ ਪਰ ਕਣਕ ਝੋਨੇ ਦੇ ਫਸਲੀ ਚੱਕਰ ਨੂੰ ਜ਼ਿਆਦਾ ਅਪਨਾਉਣ ਦੇ ਨਾਲ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਗਏ ਹਨ। ਉਹਨਾਂ ਕਿਹਾ ਕਿ ਮਿੱਟੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਦੇ ਨਾਲ ਪੈਦਾਵਾਰ ਵਧਾਉਣਾ ਸਮੇਂ ਦੀ ਮੁੱਖ ਚੁਣੌਤੀ ਹੈ । ਡਾ. ਢਿੱਲੋਂ ਨੇ ਦੱਸਿਆ ਕਿ ਯੂਨੀਵਰਸਿਟੀ ਦੀਆਂ ਖੋਜਾਂ ਦਾ ਮੁੱਖ ਟੀਚਾ ਕਿਸਾਨਾਂ ਦੀ ਆਮਦਨ ਵਧਾਉਣਾ ਹੈ ਅਤੇ ਵਿਕਸਤ ਤਕਨਾਲੋਜੀ ਨੂੰ ਕਿਸਾਨਾਂ ਤਕ ਪਹੁੰਚਾਣਾ ਹੈ । ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਜ਼ਿਆਦਾ ਖੁਰਾਕੀ ਤੱਤਾਂ ਵਾਲੀਆਂ ਅਤੇ ਵਾਤਾਵਰਨ ਦੇ ਦਬਾਅ ਨੂੰ ਸਹਿਣ ਕਰਨ ਵਾਲੀਆਂ ਕਿਸਮਾਂ ਤਿਆਰ ਕਰਨਾ ਸਮੇਂ ਦੀ ਮੁੱਖ ਮੰਗ ਹੈ । ਉਹਨਾਂ ਕਿਹਾ ਕਿ ਬਾਇਤਕਨਾਲੋਜੀ ਦੇ ਅਨੁਸਾਰ ਅਜਿਹੀਆਂ ਚੁਣੌਤੀਆਂ ਨੂੰ ਹੱਲ ਕੀਤਾ ਜਾ ਸਕਦਾ ਹੈ ।

ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਖੋਜ ਡਾ. ਆਰ ਕੇ ਗੁੰਬਰ ਨੇ ਕਾਨਫਰੰਸ ਦੌਰਾਨ ਹੋਣ ਵਾਲੇ ਵੱਖ ਵੱਖ ਸੈਸ਼ਨਾਂ ਬਾਰੇ ਚਾਨਣਾ ਪਾਇਆ । ਇਸ ਤੋਂ ਪਹਿਲਾਂ ਜੀ ਆਇਆ ਦੇ ਸ਼ਬਦ ਐਗਰੀਕਲਚਰਲ ਕਾਲਜ ਦੇ ਡੀਨ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਕਹੇ । ਇਸ ਮੌਕੇ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਾਬਕਾ ਨਿਰਦੇਸ਼ਕ ਖੋਜ ਡਾ. ਜੀ ਐਸ ਨੰਦਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>