ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਆਯੋਜਿਤ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਸੰਸਥਾ ਦੇ ਇਸ ਅੱਠਵੇਂ ਖੂਨਦਾਨ ਕੈਂਪ ਦਾ ਉਦਘਾਟਨ ਸ੍ਰ. ਜੀਤਮਹਿੰਦਰ ਸਿੰਘ ਸਿੱਧੂ, ਐੱਮ. ਐੱਲ. ਏ. ਹਲਕਾ ਤਲਵੰਡੀ ਸਾਬੋ ਨੇ ਆਪਣੇ ਕਰ ਕਮਲਾਂ ਨਾਲ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇ ਕੇ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲ੍ਹੀ, ਚੇਅਰਮੈਨ ਸ੍ਰ. ਗੁਰਲਾਭ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਸ੍ਰ. ਸੁਖਰਾਜ ਸਿੰਘ ਸਿੱਧੂ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ।  ਕੇਵਲ ਵਿਦਿਆਰਥੀ ਹੀ ਨਹੀਂ ਸਗੋਂ ਸਟਾਫ ਮੈਂਬਰਾਂ ਨੇ ਵੀ ਇਸ ਕੈਂਪ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ।
ਇਸ ਮੌਕੇ ਡਾਕਟਰੀ ਸਹੂਲਤ ਦਾ ਵਿਸ਼ੇਸ਼ ਸਹਿਯੋਗ ਗੌਰਮਿੰਟ ਮੈਡੀਕਲ ਕਾਲਜ (ਰਾਜਿੰਦਰਾ ਹਸਪਤਾਲ) ਪਟਿਆਲਾ ਦੀ ਟੀਮ ਵੱਲੋਂ ਡਾਕਟਰ ਦੀਪਿਕਾ ਅਤੇ ਡਾ. ਜੈਸਮੀਨ  ਦੀ ਦੇਖ-ਰੇਖ ਹੇਠ ਰਿਹਾ। ਇਸਦੇ ਨਾਲ ਹੀ ਯੂਨਾਈਟਡ ਵੈੱਲਫੇਅਰ ਸੁਸਾਇਟੀ, ਰਾਮਪੁਰਾ ਫੂਲ ਦੇ ਚੇਅਰਮੈਨ ਅਨਿਲ ਸਰਾਫ਼ (ਨੈਸ਼ਨਲ ਐਵਾਰਡੀ), ਵਿਜੇ ਭੱਟ ਪ੍ਰਧਾਨ, ਮੈਡਮ ਸਰੋਜ ਸ਼ਾਹੀ ਅਤੇ ਮਹਿੰਦਰ ਸ਼ਾਹੀ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। 200 ਤੋਂ ਵਧੇਰੇ ਵਲੰਟਰੀਅਜ਼ ਨੇ ਇਸ ਕੈਂਪ ਦੌਰਾਨ ਖੂਨਦਾਨ ਕੀਤਾ ।
ਇਸ ਮੌਕੇ ਮੁੱਖ ਮਹਿਮਾਨ ਸ੍ਰ. ਜੀਤਮਹਿੰਦਰ ਸਿੰਘ ਸਿੱਧੂ ਨੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਕਾਸ਼ੀ ਯੂਂੀਵਰਸਿਟੀ ਦੇ ਇਸ ਮਾਨਵਤਾ ਭਲਾਈ ਉਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰੇਕ ਵਿੱਦਿਅਕ ਸੰਸਥਾ ਨੂੰ ਅਜਿਹੇ ਖ਼ੂਨਦਾਨ ਕੈਂਪ ਆਯੋਜਿਤ ਕਰਵਾਉਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਨਾਲ ਹੀ ਉਨ੍ਹਾਂ ਸਮੂਹ ਕੈਂਪ ਆਯੋਜਨ ਕਰਤਾਵਾਂ ਨੂੰ ਵਧਾਈ ਦੇ ਪਾਤਰ ਦਰਸਾਇਆ।
ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲ੍ਹੀ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਖੂਨਦਾਨ ਹੀ ਸਹੀ ਅਰਥਾਂ ਵਿਚ ਇਨਸਾਨੀਅਤ ਦੀ ਸੇਵਾ ਹੈ ਅਤੇ ਦਾਨ ਕੀਤਾ ਖੂਨ ਅਨੇਕਾਂ ਜਿੰਦਗੀਆਂ ਵਿਚ ਖੁਸ਼ੀਆਂ ਲਿਆ ਸਕਦਾ ਹੈ। ਸੋ, ਵਿਦਿਆਰਥਆਂ ਨੂੰ ਅਜਿਹੇ ਸਮਾਜ ਭਲਾਈ ਵਾਲੇ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ।
ਇਸ ਕੈਂਪ ਵਿਚ ਡਾ. ਅਰੁਣ ਕੁਮਾਰ ਕਾਂਸਲ ਡੀਨ ਬੇਸਿਕ ਸਾਇੰਸਜ਼, ਪ੍ਰੋ. ਸੁੱਖਦਵਿੰਦਰ ਸਿੰਘ ਕੌੜਾ ਲੋਕ ਸੰਪਰਕ ਅਧਿਕਾਰੀ, ਪ੍ਰੋ. ਜਗਵਿੰਦਰ ਸਿੰਘ ਅਤੇ ਸਮੁਹ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਾਬੂ ਸਿੰਘ ਮਾਨ, ਐਡਵੋਕੇਟ ਅਮਨਦੀਪ ਸਿੰਘ ਸਿੱਧੂ, ਜਥੇਦਾਰ ਗੁਰਤੇਜ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਟਰੱਕ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਮੈਨੂੰਆਣਾ ਅਤੇ ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਸੁਖਵੀਰ ਸਿੰਘ ਚੱਠਾ ਵੀ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>