ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਦੁਪਹਿਰ ੧੨ ਵਜੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।

ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣ ਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਤੇ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।

ਇਸ ਮੌਕੇ ਸ. ਖੁਸ਼ਵਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ, ਸ. ਸਤਬੀਰ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ ਐਡੀ: ਸਕੱਤਰ, ਸ. ਬਿਜੈ ਸਿੰਘ ਮੀਤ ਸਕੱਤਰ, ਸ. ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਬੇਅੰਤ ਸਿੰਘ ਅਨੰਦਪੁਰੀ, ਸ. ਸੁਖਰਾਜ ਸਿੰਘ ਵਧੀਕ ਮੈਨੇਜਰ, ਸ. ਸਤਨਾਮ ਸਿੰਘ ਮਾਂਗਾਸਰਾਏਂ ਐਡੀ: ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਹਰਿੰਦਰਪਾਲ ਸਿੰਘ ਚੀਫ਼ ਅਕਾਊਂਟੈਂਟ, ਸ.ਕਰਮਬੀਰ ਸਿੰਘ, ਸ੍ਰ: ਗੁਰਦੇਵ ਸਿੰਘ ਉਬੋਕੇ ਇੰਚਾਰਜ, ਸ.ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜਰ, ਸ. ਹਰਜਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ, ਸ.ਲਖਵਿੰਦਰ ਸਿੰਘ ਬਦੋਵਾਲ ਸੁਪਰਵਾਈਜ਼ਰ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪਰਡੈਂਟ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਪਰਮਜੀਤ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
੨੪ ਨਵੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਪੰਜਾਬ ਨੈਸ਼ਨਲ ਬੈਂਕ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਬੀਬੀ ਸੁਖਮਨੀਪ੍ਰੀਤ ਕੌਰ-ਬੀਬੀ ਜਸਜੀਤ ਕੌਰ ਕੋਟ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ, ਮੀਰੀ ਪੀਰੀ ਅਕੈਡਮੀ ਵਾਲੇ ਅਮਰੀਕਨ ਸਿੰਘਾਂ ਦਾ ਜੱਥਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ, ਭਾਈ ਪਰਮਿੰਦਰ ਸਿੰਘ ਪ੍ਰੇਮੀ ਵਾਲਿਆਂ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>