ਆਪ ਨੇ ਸਿਹਤ ਮੰਤਰੀ ਜਿਆਨੀ ਅਤੇ ਮੁੱਖ ਪਾਰਲੀਮਾਨੀ ਸਕੱਤਰ ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ

ਆਮ ਆਦਮੀ ਪਾਰਟੀ ਨੇ ਅੱਜ ਸਿਵਿਲ ਹਸਪਤਾਲ ਦੇ ਬਾਹਰ 5 ਨਵਜੰਮੇ ਬੱਚਿਆਂ ਦੀ ਡਾਕਟਰਾਂ ਅਤੇ ਹੋਰ ਮੁਲਾਜਮਾਂ ਦੀ ਅਣਗਹਿਲੀ ਕਰਕੇ ਹੋਈ ਮੌਤ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿੱਚ ਜ਼ਿਲ੍ਹਾ ਕਨਵੀਨਰ ਅਹਿਬਾਬ ਸਿੰਘ ਗਰੇਵਾਲ ਨੇ ਕਿਹਾ ਕਿ ਡਾਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਅਣਦੇਖੀ ਅਤੇ ਲਾਪਰਵਾਹੀ ਨੇ ਪੰਜ ਗਰੀਬ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਤੇ ਅਜਿਹੀ ਗੈਰ-ਜਿੰਮੇਵਾਰਾਨਾ ਹਰਕਤ ਬਰਦਾਸ਼ਤ ਤੋਂ ਬਾਹਰ ਹੈ। ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਨੀ ਅਤੇ ਮੁੱਖ ਪਾਰਲੀਮਾਨੀ ਸਕੱਤਰ ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ, ਕਿਉਂ ਕਿ ਇਹਨਾਂ ਦੋਨਾਂ ਨੇ ਹੀ ਆਪਣੇ ਫਰਜ਼ ਨੂੰ ਨਿਭਾਉਣ ਵਿੱਚ ਕੁਤਾਹੀ ਵਰਤੀ ਹੈ। ਜੇਕਰ ਇਹ ਦੋਵੇਂ ਸਰਕਾਰੀ ਹਸਪਤਾਲਾਂ ਵਿੱਚ ਮੁੱਢਲੀਆਂ ਸਹੂਲਤਾਂ ਤੇ ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾਉਂਦੇ ਤਾਂ ਅਜਿਹੀ ਘਟਨਾ ਨਾ ਵਾਪਰਦੀ, ਇਸ ਵਿੱਚ ਦੋਨੋਂ ਨਾ-ਕਾਮਯਾਬ ਰਹੇ ਅਤੇ ਇਹਨਾਂ ਨੂੰ ਆਪਣੇ ਪਦ ਤੇ ਕਾਇਮ ਰਹਿਣ ਦਾ ਕੋਈ ਹੱਕ ਨਹੀਂ ਹੈ। ਇਹਨਾਂ ਨੂੰ ਇਨਸਾਨੀਅਤ ਦੇ ਨਾਤੇ ਆਪਣੇ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹਨਾਂ ਦੀ ਨਾ-ਕਾਰਗੁਜ਼ਾਰੀ ਕਰਕੇ ਹੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਬੁਰਾ ਹਾਲ ਹੈ। ਜੋ ਕਿ ਸਮਾਜ ਦੇ ਗਰੀਬ ਤਬਕੇ ਨੂੰ ਮੁਢਲੀਆਂ ਸਹੂਲਤਾਂ ਨੂੰ ਪ੍ਰਦਾਨ ਕਰਨ ਵਿੱਚ ਵੀ ਅਸਫਲ ਹੋ ਗਿਆ ਹੈ। ਇਸ ਘਟਨਾ ਦੇ ਜਿੰਮੇਵਾਰ ਡਾਕਟਰਾਂ ਤੇ ਮੁਲਾਜ਼ਮਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਪਰਿਵਾਰਾਂ ਨੂੰ ਬਣਦਾ ਮੁਆਵਜਾ ਤੇ ਵਧੀਆ ਡਾਕਟਰੀ ਸੁਵਿਧਾਵਾਂ ਦਿੱਤੀਆਂ ਜਾਣ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>