ਸ਼੍ਰੋਮਣੀ ਕਮੇਟੀ ਨੇ ਜੇਲ੍ਹਾਂ’ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਸਬੰਧਤ ਰਾਜਪਾਲਾਂ ਤੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਤੇ ਮੁੱਖ ਮੰਤਰੀਆਂ ਨੂੰ ਚਿੱਠੀਆਂ ਲਿਖੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਸਜ਼ਾ ਪੂਰੀ ਕਰ ਚੁੱਕਿਆ ਸ। ਵਰਿਆਮ ਸਿੰਘ ਜੋ ਸਜ਼ਾ ਦੌਰਾਨ ਆਪਣੀ ਅੱਖਾਂ ਦੀ ਰੌਸ਼ਨੀ ਵੀ ਗਵਾ ਚੁੱਕਾ ਹੈ ਤੇ ਜਿਸ ਦੀ ਉਮਰ ਲਗਭਗ ੯੦ ਸਾਲ ਤੋਂ ਵੱਧ ਹੈ ਨੂੰ ਰਿਹਾਅ ਕਰਵਾਅੁਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ ਜਿਸ ਵਿੱਚ ਸ। ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸ। ਦਲਮੇਘ ਸਿੰਘ ਤੇ ਸ। ਮਨਜੀਤ ਸਿੰਘ ਸਕੱਤਰ ਅਤੇ ਸ। ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ਾਮਲ ਹਨ ੯ ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਰਾਜਪਾਲ ਸ੍ਰੀ ਰਾਮ ਨਾਇਕ ਨੂੰ ਮਿਲੇਗਾ।ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਖਾਲਸਾ ਭੁੱਖ ਹੜਤਾਲ ਕਰਕੇ ਸਰਕਾਰਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਲਗਾਤਾਰ ਮੰਗ ਕਰ ਰਹੇ ਹਨ।ਭੁੱਖ ਹੜਤਾਲ ਲੰਮਾ ਸਮਾਂ ਬੀਤ ਜਾਣ ਕਾਰਨ ਉਨ੍ਹਾਂ ਦੀ ਸਿਹਤ ਦਿਨੋਂ-ਦਿਨ ਵਿਗੜ ਰਹੀ ਹੈ ਅਤੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੇ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਆਪਣੀ ਨਜ਼ਰ ਵੀ ਇਸ ਗੰਭੀਰ ਮੁੱਦੇ ਤੇ ਟਿਕਾਈ ਹੋਈ ਹੈ।ਉਨ੍ਹਾਂ ਕਿਹਾ ਕਿ ਜੇਕਰ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਦਿਨੋਂ-ਦਿਨ ਨਿਘਰ ਰਹੀ ਸਿਹਤ ਵੱਲ ਕੇਂਦਰ ਸਰਕਾਰ ਤੇ ਸਬੰਧਤ ਸਰਕਾਰਾਂ ਨੇ ਧਿਆਨ ਨਾ ਦਿੱਤਾ ਤਾਂ ਚਿੰਤਾਜਨਕ ਬਣਨ ਵਾਲੇ ਹਾਲਤਾਂ ਲਈ ਸਬੰਧਤ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਸਿੱਖ ਕੈਦੀ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਜਿਨ੍ਹਾਂ ਨੂੰ ਸਰਕਾਰਾਂ ਰਿਹਾਅ ਨਹੀਂ ਕਰ ਰਹੀਆਂ, ਇਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਦੀ ਮੰਗ ਕਰਦਿਆਂ ਮਤਾ ਵੀ ਪਾਸ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੈਦੀਆਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਜੇਲ੍ਹਾਂ ਵਿੱਚ ਬੰਦ ਹਨ ਦੀ ਰਿਹਾਈ ਲਈ ਬਿਊਰਾ ਤਿਆਰ ਕੀਤਾ ਗਿਆ ਹੈ ਅਤੇ ਸਿੱਖਾਂ ਦੀ ਰਿਹਾਈ ਸਬੰਧੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ, ਜੰਮੂ-ਕਸ਼ਮੀਰ ਦੇ ਰਾਜਪਾਲ ਸ੍ਰੀ ਐਨ।ਐਨ। ਵੋਹਰਾ, ਕਰਨਾਟਕਾ ਦੇ ਮੁੱਖ ਮੰਤਰੀ ਸਿੱਧਾਰਮਈਆ, ਪੰਜਾਬ ਦੇ ਮੁੱਖ ਮੰਤਰੀ ਸ। ਪ੍ਰਕਾਸ਼ ਸਿੰਘ ਬਾਦਲ, ਰਾਜਸਥਾਨ ਦੀ ਮੁੱਖ ਮੰਤਰੀ ਵਸੂੰਧਰਾ ਰਾਜੇ ਸਿੰਧੀਆ, ਯੂ। ਪੀ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ, ਯੂ ਪੀ ਦੇ ਰਾਜਪਾਲ ਸ੍ਰੀ ਰਾਮ ਨਾਇਕ, ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਪਾਟਿਲ, ਰਾਜਸਥਾਨ ਦੇ ਰਾਜਪਾਲ ਸ੍ਰੀ ਕਲਿਆਣ ਸਿੰਘ, ਹਰਿਆਣਾ ਦੇ ਰਾਜਪਾਲ ਸ੍ਰੀ ਕਪਤਾਨ ਸਿੰਘ ਸੋਲੰਕੀ, ਕਰਨਾਟਕਾ ਦੇ ਰਾਜਪਾਲ ਸ੍ਰੀ ਵਿਜੂਬਾਈ ਰੂਦਰਾਬਾਈ ਵਾਲਾ ਆਦਿ ਨੂੰ ਪੱਤਰ ਲਿਖ ਕੇ ਕੈਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਜੋ ਸੂਚੀ ਮਿਲੀ ਹੈ ਉਸ ਮੁਤਾਬਿਕ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਤਿਹਾੜ ਜੇਲ੍ਹ ਦਿੱਲੀ, ਭਾਈ ਬਲਵੰਤ ਸਿੰਘ ਰਾਜੋਆਣਾ ਕੇਂਦਰੀ ਜੇਲ੍ਹ ਪਟਿਆਲਾ, ਸ। ਲਾਲ ਸਿੰਘ, ਸ। ਦਿਲਬਾਗ ਸਿੰਘ ਤੇ ਸ। ਸਰਵਣ ਸਿੰਘ ਨਾਭਾ ਜੇਲ੍ਹ, ਸ। ਲਖਵਿੰਦਰ ਸਿੰਘ , ਸ। ਗੁਰਮੀਤ ਸਿੰਘ ਤੇ ਸ। ਸਮਸ਼ੇਰ ਸਿੰਘ ਬੁੜੈਲ ਜੇਲ੍ਹ, ਸ। ਸੁਬੇਗ ਸਿੰਘ ਕੇਂਦਰੀ ਜੇਲ੍ਹ ਲੁਧਿਆਣਾ, ਸ।ਨੰਦ ਸਿੰਘ ਕੇਂਦਰੀ ਜੇਲ੍ਹ ਪਟਿਆਲਾ, ਸ। ਬਾਜ਼ ਸਿੰਘ ਤੇ ਸ। ਹਰਦੀਪ ਸਿੰਘ ਕੇਂਦਰੀ ਜੇਲ੍ਹ ਅੰਮ੍ਰਿਤਸਰ, ਸ। ਵਰਿਆਮ ਸਿੰਘ ਕੇਂਦਰੀ ਜੇਲ੍ਹ ਪੀਲੀਭੀਤ ਉੱਤਰ ਪ੍ਰਦੇਸ਼, ਸ। ਗੁਰਦੀਪ ਸਿੰਘ ਖਹਿਰਾ ਕੇਂਦਰੀ ਜੇਲ੍ਹ ਗੁਲਬਰਗ ਕਰਨਾਟਕਾ, ਸ। ਗੁਰਮੀਤ ਸਿੰਘ ਫੌਜੀ ਕੇਂਦਰੀ ਜੇਲ੍ਹ ਬਿਕਾਨੇਰ, ਸ। ਜਗਤਾਰ ਸਿੰਘ ਹਵਾਰਾ, ਸ। ਪਰਮਜੀਤ ਸਿੰਘ ਭਿਊਰਾ ਤੇ ਸ।ਦਯਾ ਸਿੰਘ ਲਹੌਰੀਆ ਤਿਹਾੜ ਜੇਲ੍ਹ ਦਿੱਲੀ, ਬਾਪੂ ਡਾ। ਆਸਾ ਸਿੰਘ ਜ਼ਿਲ੍ਹਾ ਜੇਲ੍ਹ ਹੁਸ਼ਿਆਰਪੁਰ, ਬਾਪੂ ਮਾਨ ਸਿੰਘ ਕੇਂਦਰੀ ਜੇਲ੍ਹ ਲੁਧਿਆਣਾ, ਇਸੇ ਤਰ੍ਹਾਂ ਮਾਡਲ ਜੇਲ੍ਹ ਕਪੂਰਥਲਾ ਵਿੱਚ ੧੧ ਸਿੱਖ ਕੈਦੀ, ਮੈਕਸੀਮਮ ਸਿਕਉਰਿਟੀ ਜੇਲ੍ਹ ਨਾਭਾ ਵਿੱਚ ੫੨ ਸਿੱਖ ਕੈਦੀ, ਕੇਂਦਰੀ ਜੇਲ੍ਹ ਨਾਭਾ ਵਿੱਚ ੮, ਕੇਂਦਰੀ ਜੇਲ੍ਹ ਪਟਿਆਲਾ ਵਿੱਚ ੪, ਤਿਹਾੜ ਜੇਲ੍ਹ ਦਿੱਲੀ ਵਿੱਚ ੨, ਕੇਂਦਰੀ ਜੇਲ੍ਹ ਸਿਰਸਾ ਵਿੱਚ ੭, ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ੧੧, ਅਮਫੂਲਾ ਜੇਲ੍ਹ ਜੰਮੂ ਵਿੱਚ ੪ ਸਿੱਖ ਕੈਦੀਆਂ ਸਮੇਤ ਕੁੱਲ ੧੧੯ ਸਿੱਖ ਕੈਦੀ ਹਨ।ਜਿਨ੍ਹਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਸਬੰਧਤ ਮੁੱਖ ਮੰਤਰੀਆਂ ਤੇ ਰਾਜਪਾਲਾਂ ਤੋਂ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>