ਨਾਨਕ ਸ਼ਾਹ ਫਕੀਰ ਫਿਲਮ ਨੂੰ ਨਿਰਮਾਤਾ ਨੇ ਵਾਪਿਸ ਲਿਆ

ਨਵੀਂ ਦਿੱਲੀ :- ਨਾਨਕ ਸ਼ਾਹ ਫਕੀਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ 17 ਅਪ੍ਰੈਲ ਨੂੰ ਰਿਲੀਜ਼ ਹੋਈ ਆਪਣੀ ਫਿਲਮ ਨੂੰ ਅੱਜ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਵਿਚਾਰ ਵਿਟਾਂਦਰਾ ਕਰਨ ਉਪਰੰਤ ਵਿਸ਼ਵਭਰ ਦੇ ਸਿਨੇਮਾ ਹਾਲਾਂ ਤੋਂ ਵਾਪਿਸ ਉਤਰਵਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਨਤਮਸਤਕ ਹੁੰਦੇ ਹੋਏ ਉਕਤ ਫੈਸਲਾ ਲੈਣ ਦਾ ਦਾਅਵਾ ਕੀਤਾ ਹੈ। ਭੱਵਿਖ ਵਿਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਤੇ ਪਹਿਰਾ ਦੇਣ ਦੀ ਗੱਲ ਕਰਦੇ ਹੋਏ ਸਿੱਕਾ ਨੇ ਜਥੇਦਾਰ ਸਾਹਿਬ ਵੱਲੋਂ ਫਿਲਮ ‘ਚ ਸੁਝਾਏ ਗਏ ਬਦਲਾਵਾਂ ਨੂੰ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਹੈ।

ਗਿਆਨੀ ਗੁਰਬਚਨ ਸਿੰਘ ਨੇ ਸਿੱਕਾ ਵੱਲੋਂ ਉਨ੍ਹਾਂ ਦੀ ਸਲਾਹ ਮੰਨਣ ਨੂੰ ਚੰਗਾ ਕਦਮ ਦੱਸਦੇ ਹੋਏ ਫਿਲਮ ਨਿਰਮਾਤਾ ਵੱਲੋਂ ਆਪਣੇ ਤੌਰ ਤੇ ਸ਼ਰਧਾ ਤੇ ਜਜ਼ਬਾਤ ਨਾਲ ਬਨਾਈ ਗਈ ਉਕਤ ਫਿਲਮ ‘ਚ ਸੋਧਾ ਨੂੰ ਵੀ ਜ਼ਰੂਰੀ ਦੱਸਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਨ ਦੇ ਪਾਸ ਕੀਤੇ ਗਏ ਮਤੇ ਦਾ ਹਵਾਲਾ ਦਿੰਦੇ ਹੋਏ ਜਥੇਦਾਰ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੇ ਵਿਧਵਾਨਾਂ ਵੱਲੋਂ ਫਿਲਮ ‘ਚ ਮੌਜੂਦ ਵਿਵਾਦਤ ਤੱਥਾਂ ਬਾਰੇ ਪੜਤਾਲ ਕਰਨ ਤੋਂ ਬਾਅਦ ਸਿੱਕਾ ਨੂੰ ਫਿਲਮ ‘ਚ ਸੋਧ ਕਰਨ ਦੀ ਵੀ ਆਦੇਸ਼ ਦਿੱਤੇ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>