ਦਿੱਲੀ ਕਮੇਟੀ ਜੇਕਰ ਪਾਕਿਸਤਾਨ ਗੁਰਦੁਆਰਿਆਂ ਦੀ ਸੇਵਾ ਚਾਹੁੰਦੀ ਹੈ ਤਾਂ ਪਹਿਲਾਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰੇ : ਗੋਪਾਲ ਸਿੰਘ ਚਾਵਲਾ

ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਚਾਵਲਾ ਨੇ ਦਸਿਆ ਕੀ ਅੱਜ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਦੇ ਪ੍ਰਧਾਨ, ਮੇੰਬਰ ਸਾਹਿਬਾਨ ਤੇ ਨਾਲ ਓਕਾਬ  ਬੋਰਡ ਦੇ ਚੇਅਰਮੈਨ ਅੱਤੇ ਸੱਕਤਰ ਸਾਹਿਬਾਨ ਮੌਜੂਦ ਸਨ ! ਉਨ੍ਹਾਂ ਦੀ ਮੋਜੂਦਗੀ ਵਿੱਚ ਕੁਝ ਅਹਿਮ ਫੈਸਲੇ ਲਏ ਗਏ, ਜਿਸ ਵਿੱਚ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਵਿਚਾਰਾਂ ਹੋਈਆਂ ਅੱਤੇ ਇਸ ਧਾਰਮਿਕ ਸਮਾਗਮ ਵਿੱਚ ਸੰਤਾਂ ਮਹਾਂਪੁਰਸ਼ਾਂ, ਪਾਕਿਸਤਾਨ ਕਮੇਟੀ ਤੇ ਓਕਾਬ  ਬੋਰਡ ਦੇ ਅਧਿਕਾਰੀਆ ਤੋ ਇਲਾਵਾ ਪੰਜਾਬ ਤੇ ਨੈਸ਼ਨਲ ਐਸੰਬਲੀ ਦੇ ਮੈਂਬਰ ਅੱਤੇ ਦੇਸ਼ ਵਿਦੇਸ਼ ਦੀਆ ਸੰਗਤਾਂ ਨੂੰ ਜੱਥੇ ਲੈ ਕੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਤਾਂ ਕੀ ਸ਼ਹੀਦੀ ਪੁਰਬ ਪਿਆਰ, ਸ਼ਰਧਾ ਅੱਤੇ ਸਤਿਕਾਰ ਨਾਲ ਮਨਾਇਆ ਜਾ ਸਕੇ !

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੇੰਡਰ ਦੇ ਹਿਸਾਬ ਨਾਲ 16 ਜੂਨ 2015 ਨੂੰ ਹੀ ਮਨਾਇਆ ਜਾਵੇਗਾ ਅੱਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ ! ਗੁਰਦੁਆਰਾ ਡੇਹਰਾ ਸਾਹਿਬ ਦੀ ਕਾਰ ਸੇਵਾ ਪਰਮਜੀਤ ਸਿੰਘ ਸਰਨਾ, ਸਾਬਕਾ ਪ੍ਰਧਾਨ ਦਿੱਲੀ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਜਾਂਦੀ ਹੈ , ਜੋ ਕੀ ਉਸ ਦਿਨ ਇਸ ਕਾਰ ਸੇਵਾ ਦੀ ਸ਼ੁਰੁਆਤ ਕਰਣਗੇ ਜਿਸ ਨੂੰ ਪਾਕਿਸਤਾਨ ਦੀ ਸਮੂਹ ਸੰਗਤਾਂ ਪੂਰਨ ਸਹਿਯੋਗ ਦੇਣਗੀਆਂ ਅੱਤੇ ਇਸ ਸਬੰਧੀ ਤਿਆਰੀਆ ਜੰਗੀ ਪੱਧਰ ਤੇ ਸ਼ੁਰੂ ਵੀ ਕਰ ਦਿੱਤੀਆ ਗਈਆ ਹਨ !

ਉਨ੍ਹਾਂ ਨੇ ਗੱਲ ਕਰਦੇ ਹੋਏ ਦਸਿਆ ਕੀ ਜੋ ਮੌਜੂਦਾ ਦਿੱਲੀ ਕਮੇਟੀ ਦਾ ਵਫਦ ਜੋ ਪਾਕਿਸਤਾਨ ਗਿਆ ਸੀ ਤੇ ਜਿਨ੍ਹਾਂ ਨੇ ਸੰਗਤਾਂ ਵਿੱਚ ਕਈ ਤਰਾਂ ਦੇ ਭੁਲੇਖੇ ਪਾਉਣ ਦੀ ਕੋਸ਼ਿਸ਼ ਕੀਤੀ ਹੈ ! ਅਸੀਂ ਸਾਫ਼ ਕਰ ਦੇਣਾ ਚਾਹੁੰਦੇ ਹਾਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਜਿੰਨਾ ਚਿਰ ਤੱਕ ਸਿੱਖ ਪੰਥ ਦੇ ਅਹਿਮ ਦਸਤਾਵੇਜ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਨੂੰ ਯਕੀਨੀ ਨਹੀ ਬਣਾਉਦੇ ਉਸ ਸਮੇਂ ਤੱਕ ਪਾਕਿਸਤਾਨ ਦੇ ਕਿਸੇ ਵੀ ਗੁਰਧਾਮ ਦੀ ਕਾਰ ਸੇਵਾ ਇਹਨਾਂ ਨੂੰ ਦੇਣ ਬਾਰੇ ਸੋਚਿਆ ਵੀ ਨਹੀ ਜਾ ਸਕਦਾ। ਇਸ ਤੋਂ ਅੱਜ ਮੀਟਿੰਗ ਵਿਚ ਇਹ ਵੀ ਫੈਸਲਾ ਲਿੱਤਾ ਗਿਆ ਕੀ ਅਸੀਂ ਦਿੱਲੀ ਕਮੇਟੀ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਦੇਣ ਨੂੰ ਤਿਆਰ ਹਾਂ ਪਰ ਗੁਰਦੁਆਰਾ ਰਕਾਬ ਗੰਜ ਸਾਹਿਬ ਜਾਂ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਸੇਵਾ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਦਿੱਤੀ ਜਾਵੇ ! ਜੇਕਰ ਓਹ ਇਹ ਸੇਵਾ ਦੇ ਸਕਦੇ ਹਨ ਤਾਂ ਉਨ੍ਹਾਂ ਦੀਆਂ ਮੰਗਾਂ ਬਾਰੇ ਵੀ ਖੁੱਲ-ਦਿਲੀ ਨਾਲ ਵਿਚਾਰ ਕੀਤੀ ਜਾ ਸਕਦੀ ਹੈ !

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>