ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਤਲਵੰਡੀ ਸਾਬੋ – ਪਿੱਛਲੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸੀਨੀਅਰ ਸੈਕੰਡਰੀ ਵਿੰਗ ਵਿਖੇ ਅਧਿਆਪਕ ਦਿਵਸ  ਬੜੀ ਧੂਮਧਾਮ ਨਾਲ ਮਨਾਇਆ ਗਿਆ । ਅਧਿਆਪਕਾਂ ਅਤੇ ਬੱਚਿਆਂ ਨੇ ਰਲ ਕੇ ਇਹ ਦਿਹਾੜਾ ਵਿਲੱਖਣ ਤਰੀਕੇ ਨਾਲ ਮਾਨਇਆ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪਰੋ-ਵਾਈਸ ਚਾਂਸਲਰ ਡਾ. ਜਗਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਡਾ. ਨਰਿੰਦਰ ਸਿੰਘ ਡਾਇਰੈਕਟਰ ਫਾਇਨਾਂਸ ਵੀ ਪਧਾਰੇ। ਆਪਣੇ ਭਾਸ਼ਣ ਵਿਚ ਡਾ. ਜਗਪਾਲ ਸਿੰਘ ਨੇ ਡਾ. ਰਾਧਾਕ੍ਰਿਸ਼ਨਨ ਦੇ ਜੀਵਨ ਦੇ ਸੰਬੰਧ ਵਿਚ ਵਡਮੁੱਲੀ ਜਾਣਕਾਰੀ ਬੱਚਿਆਂ ਅਤੇ ਅਧਿਆਪਕਾਂ ਨਾਲ ਸਾਂਝੀ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਵਿਭਾਗ ਦੇ ਮੁਖੀ ਪ੍ਰਿੰਸੀਪਲ ਨਿਰਮਲ ਸਿੰਘ ਨੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਗੁਰੂ ਦਾ ਸਥਾਨ ਪਰਮਾਤਮਾ ਤੋਂ ਵੀ ਉੱਪਰ ਹੁੰਦਾ ਹੈ। ਜੋ ਸਖਸ਼ ਆਪਣੇ ਵਿਦਿਆਰਥੀਆਂ ਦੇ ਅਗਿਆਨਤਾ ਰੂਪੀ ਹਨੇਰੇ ਨੂੰ ਗਿਆਨ ਦੇ ਪ੍ਰਕਾਸ਼ ਵਿਚ ਬਦਲ ਦਿੰਦਾ ਹੈ, ਉਹ ਹੀ ਸਹੀ ਅਰਥਾਂ ਵਿਚ ਗੁਰੁ ਕਹਿਲਾਉਣ ਯੋਗ ਹੈ। ਸਾਨੂੰ ਹਮੇਸ਼ਾ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੁਆਰਾ ਦੱਸੇ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਸਮਾਗਮ ਦੌਰਾਨ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਅਤੇ ਪ੍ਰਣ ਲਿਆ ਕਿ ਉਹ ਡਾ. ਰਾਧਾਕ੍ਰਿਸ਼ਨਨ ਦੁਆਰਾ ਦਰਸਾਏ ਮਾਰਗ ਉੱਪਰ ਚੱਲਣਗੇ ਅਤੇ ਆਪਣੇ ਵੱਡਿਆਂ, ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਹਮੇਸ਼ਾ ਸਨਮਾਨ ਕਰਨਗੇ। ਇਸ ਮੌਕੇ ਲੈਕਚਰਾਰ ਰੀਤੂ, ਲੈਕਚਰਾਰ ਧਰਮਿੰਦਰ, ਲੈਕਚਰਾਰ ਗੁਰਿੰਦਰ ਜਟਾਣਾ, ਲੈਕਚਰਾਰ ਪੂਜਾ ਆਦਿ ਹਾਜ਼ਰ ਸਨ।

This entry was posted in ਪੰਜਾਬ.

2 Responses to ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

  1. Sewa Singh Sandhu says:

    It looks like for guru kanshi university management Dr. Radha Krishna is more important then our Guru sahib an.

  2. Parminder Singh says:

    In past days the gurukul was a place from where the people were learning how to live a better life while helping the society.It is also good if we could learn from the life of great personalty.These efforts could make the people grate.

Leave a Reply to Sewa Singh Sandhu Cancel reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>