ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ – ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ  ਕੀਰਤਨ ਦਾ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ। ਮਨਜੀਤ ਸਿੰਘ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਪੁਸਤਕ ਦੇ ਕੇ ਸਨਮਾਨਿਤ ਕੀਤਾ।

ਪ੍ਰੈੱਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ ਤੇ ਇਥੇ ਆ ਕੇ ਮਨ ਨੂੰ ਅਜੀਬ ਜਿਹਾ ਸਕੂਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਮੈਂ ਹਰ ਸਾਲ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਂਦਾ ਹਾਂ ਤੇ ਇਥੋਂ ਮੂੰਹੋਂ ਮੰਗੀਆਂ ਮੁਰਾਦਾਂ ਪਾ ਕੇ ਜਾਂਦਾ ਹਾਂ।

This entry was posted in ਫ਼ਿਲਮਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>