ਪੀ ਏ ਯੂ ਵਿਖੇ ਨਾਰਥ ਜ਼ੋਨ ਦੇ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੀ ਗੂੰਜ

ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 31ਵਾਂ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2015-16 ਗੂੰਜ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋਇਆ । ਭਾਰਤ ਦੇ ਅਮੀਰ ਸੱਭਿਆਚਾਰ ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ, ਪੰਜਾਬ, ਉਤਰ ਪ੍ਰਦੇਸ਼ ਅਤੇ ਉਤਰਾਖੰਡ ਦੀਆਂ 26 ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਕਲਚਰਲ ਪ੍ਰੋਸੈਸ਼ਨ ਦੇ ਰੂਪ ਵਿੱਚ ਬਾਖੂਬ ਦਿਖਾਇਆ । ਯੁਵਕ ਮਾਮਲੇ ਅਤੇ ਸਪੋਰਟਸ ਮੰਤਰਾਲਾ ਭਾਰਤ ਸਰਕਾਰ ਦੀ ਸਰਪ੍ਰਸਤੀ ਹੇਠ ਪੰਜਾਬ ਐਗਰੀਕਲਚਲਰ ਯੂਨੀਵਰਸਿਟੀ ਲੁਧਿਆਣਾ ਅਤੇ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ ਆਈ ਯੂ) ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਇਸ ਯੁਵਕ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਓਮ ਗੌਰੀ ਦੱਤ ਸ਼ਰਮਾ, ਡਿਪਟੀ ਡਾਇਰੈਕਟਰ ਜਨਰਲ ਦੂਰਦਰਸ਼ਨ ਕੇਂਦਰ, ਜਲੰਧਰ ਨੇ ਕਿਹਾ ਕਿ ਅਸੀਂ ਭਾਵੇਂ ਕਿਸੇ ਵੀ ਰਾਜ ਨਾਲ ਸੰਬੰਧ ਰੱਖਦੇ ਹੋਈਏ ਪਰ ਅਸੀਂ ਸਭ ਤੋਂ ਪਹਿਲਾਂ ਭਾਰਤੀ ਹਾਂ । ਹਰੀ ਕ੍ਰਾਂਤੀ ਦੀ ਜਨਮਦਾਤਾ ਪੀ ਏ ਯੂ ਦਾ ਵਿਦਿਆਰਥੀ ਹੋਣ ਤੇ ਮਾਣ ਕਰਦਿਆਂ ਉਨ੍ਹ੍ਹਾਂ ਕਿਹਾ ਯੁਵਕ ਮੇਲਿਆਂ ਵਿੱਚ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਖਸ਼ੀਅਤ ਵਿੱਚ ਨਿਖਾਰ ਆ ਸਕੇ ਅਤੇ ਸਵੈ ਵਿਸ਼ਵਾਸ ਵਿੱਚ ਵਾਧਾ ਹੋ ਸਕੇ ।

ਇਸ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਬਲਦੇਵ ਸਿੰਘ ਢਿੱਲੋਂ ਵਾਈਸ ਚਾਂਸਲਰ ਪੀ ਏ ਯੂ ਨੇ ਕਿਹਾ ਕਿ ਅਨੇਕਤਾ ਵਿੱਚ ਏਕਤਾ ਭਾਰਤ ਦਾ ਖਾਸਾ ਹੈ । ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਨੌਜਵਾਨਾਂ ਦਾ ਸਰਵਪੱਖੀ ਵਿਕਾਸ ਕਰਦੇ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਬਾਹਰਲੇ ਰਾਜਾਂ ਤੋਂ ਸ਼ਿਰਕਤ ਕਰ ਰਹੇ ਵਿਦਿਆਰਥੀ ਇੱਥੋਂ ਚੰਗੀਆਂ ਯਾਦਾ ਲੈ ਕੇ ਪਰਤਣਗੇ ।
ਸ੍ਰੀ ਸੈਂਪਸਨ ਡੇਵਿਡ ਜੁਆਇੰਟ ਸਕੱਤਰ ਏ ਆਈ ਯੂ ਨੇ ਕਿਹਾ ਕਿ ਜੇਕਰ ਇਨ੍ਹਾਂ ਯੁਵਕ ਮੇਲਿਆਂ ਦਾ ਇਤਿਹਾਸ ਫਰੋਲੀਏ ਤਾਂ ਪਤਾ ਚਲਦਾ ਹੈ ਕਿ ਇਹ ਮੇਲੇ 1954 ਵਿੱਚ ਸ਼ੁਰੂ ਹੋ ਗਏ ਸਨ । ਜਿਨ੍ਹਾਂ ਦੀ ਬਦੋਲਤ ਅਨੇਕਾਂ ਮਸ਼ਹੂਰ ਗਾਇਕ, ਐਕਟਰ ਅਤੇ ਹਾਸਰਸ ਕਲਾਕਾਰ ਪੈਦਾ ਹੋ ਸਕੇ । ਵੱਖੋ-ਵੱਖ ਯੂਨੀਵਰਸਿਟੀਆਂ  ਦੇ ਵਿਦਿਆਰਥੀਆਂ ਵੱਲੋਂ ਕੱਢੀਆਂ ਸਭਿਆਚਾਰਕ ਝਾਕੀਆਂ ਦੀ ਤਾਰੀਫ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਸ਼ਾਂਤੀ, ਏਕਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੰਦੇ ਹਨ ।ਸ੍ਰੀ ਐਸ ਕੇ ਸ਼ਰਮਾ ਨੇ ਆਪਸੀ ਮਿਲਵਰਤਨ ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਇਨ੍ਹਾਂ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ।

ਇਸ ਮੌਕੇ ਡਾ. ਆਰ ਕੇ ਧਾਲੀਵਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਵੱਖੋ ਵੱਖ ਯੂਨੀਵਰਸਿਟੀਆਂ ਤੋਂ ਸ਼ਿਰਕਤ ਕਰ ਰਹੇ ਵਿਦਿਆਰਥੀਆਂ, ਫੈਕਲਟੀ ਅਤੇ ਪਤਵੰਤਿਆ ਨੂੰ ਜੀ ਆਇਆ ਨੂੰ ਕਿਹਾ ਅਤੇ ਡਾ. ਪੀ ਕੇ ਖੰਨਾ, ਰਜਿਸਟਰਾਰ ਪੀ ਏ ਯੂ ਨੇ ਸਾਰਿਆਂ ਦਾ ਧੰਨਵਾਦ ਕੀਤਾ ।

This entry was posted in ਖੇਤੀਬਾੜੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>