ਤਰਵਿੰਦਰ ਸਿਰਸਾ ਦੇ ਦਸਤਾਰਬੰਦੀ ਸਮਾਗਮ ’ਚ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਭਰੀ ਹਾਜਰੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬੀ ਬਾਗ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨਿਗਮ ਪਾਰਸ਼ਦ ਬੀਬੀ ਸਤਵਿੰਦਰ ਕੌਰ ਸਿਰਸਾ ਦੇ ਸਪੁੱਤਰ ਕਾਕਾ ਤਰਵਿੰਦਰ ਸਿੰਘ ਸਿਰਸਾ ਦੇ ਦਸਤਾਰਬੰਦੀ ਸਮਾਗਮ ’ਚ ਅੱਜ ਧਾਰਮਿਕ ਅਤੇ ਸਿਆਸੀ ਜਗਤ ਦੀਆਂ ਵੱਡੀਆ ਹਸਤੀਆਂ ਨੇ ਹਾਜਰੀ ਭਰੀ। ਦਿੱਲੀ ਦੇ ਸੁਨਿਹਰੀ ਬਾਗ ਰੋਡ ਤੇ ਹੋਏ ਇਸ ਪਰਿਵਾਰਕ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕਾਕਾ ਤਰਵਿੰਦਰ ਸਿੰਘ ਨੂੰ ਕੇਸ਼ਰੀ ਦੁਮਾਲਾ ਅਰਦਾਸ ਉਪਰੰਤ ਸਜਾਇਆ।

ਇਸ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਡਾ.ਮਨਮੋਹਨ ਸਿੰਘ, ਪੰਜਾਬ ਦੇ ਉਪ ਮੁਖਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਹਰਿਆਣਾ ਦੇ ਸਾਬਕਾ ਮੁਖਮੰਤਰੀ ਭੁਪਿੰਦਰ ਸਿੰਘ ਹੁੱਡਾ, ਦਿੱਲੀ ਦੀ ਸਾਬਕਾ ਮੁਖਮੰਤਰੀ ਸ਼ੀਲਾ ਦੀਕਸ਼ਿਤ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਅਰੁਣ ਜੇਤਲੀ, ਡਾ. ਹਰਸ਼ਵਰਧਨ, ਰਾਮ ਬਿਲਾਸ ਪਾਸਵਾਨ, ਡਾ. ਜਤਿੰਦਰ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਜੇ. ਡੀ. ਯੂ. ਦੇ ਕੌਮੀ ਪ੍ਰਧਾਨ ਸ਼ਰਦ ਯਾਦਵ, ਲੋਕਸਭਾ ਮੈਂਬਰ ਅਸ਼ਵਨੀ ਕੁਮਾਰ, ਪ੍ਰਵੇਸ਼ ਵਰਮਾ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ, ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਸੀਨੀਅਰ ਅਕਾਲੀ ਆਗੂ ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਉਪਾਧਿਆਏ, ਉੱਘੇ ਗਾਇਕ ਦਲੇਰ ਮਹਿੰਦੀ, ਪੰਮੀ ਬਾਈ, ਕਪਤਾਨ ਲਾਡੀ, ਭਾਜਪਾ ਆਗੂ ਆਰ.ਪੀ.ਸਿੰਘ, ਆਪ ਵਿਧਾਇਕ ਜਗਦੀਪ ਸਿੰਘ ਅਤੇ ਇਸਤ੍ਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਬਖਸ਼ੀ ਨੇ ਸਿਰਸਾ ਪਰਿਵਾਰ ਨੂੰ ਵਧਾਈ ਦਿੱਤੀ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>