ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਸ਼ਿਮਲਾਪੁਰੀ,ਵਿਖੇ ਸਿੱਖਿਆ ਮੰਤਰੀ ਚੀਮਾ ਵਿਦਿਆਰਥੀਆਂ ਨੂੰ ਵਧਾਈ ਦੇਣ ਪਹੁੰਚੇ

ਲੁਧਿਆਣਾ-ਸਿੱਖਿਆ ਮੰਤਰੀ ਸ. ਦਲਜੀਤ ਸਿੰਘ ਚੀਮਾ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰ. ਸਕੂਲ ਵਿੱਚ ਮੈਰਿਟ ਵਾਲੇ ਵਿਦਿਆਰਥੀਆਂ ਨੂੰ ਵਧਾਈ ਦੇਣ ਪਹੁੰਚੇ। 12ਵੀਂ  ਦੇ ਨਤੀਜੇ ਵਿੱਚੋਂ  ਪੰਜਾਬ ਸਕੂਲ  ਬੋਰਡ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਉੱਤੇ ਸ. ਦਲਜੀਤ ਸਿੰਘ ਚੀਮਾ ਨੇ ਪ੍ਰਿੰ. ਸ. ਗੁਰਬਚਨ ਸਿੰਘ ਗਰੇਵਾਲ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਤੁਸੀਂ ਸਿੱਖਿਆ ਦੇ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਇਹ ਸਕੂਲ ਮੱਧਮ ਵਰਗ ਦੇ ਮਾਪਿਆਂ ਦੇ ਬੱਚਿਆਂ ਨੂੰ ਸਿੱਖਿਆ ਦੇ ਪੱਧਰ ਦੇ ਸਿੱਖਰ ਉੱਤੇ ਪਹੁੰਚਾ ਰਿਹਾ ਹੈ ਜਿਸ ਕਾਰਨ ਮੈਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ  ਜੀ ਨੂੰ ਇਸ ਸਕੂਲ ਵਿੱਚ ਆਉਣ ਲਈ ਅਪੀਲ ਕਰਾਂਗਾ । ਸਿੱਖਿਆ ਮੰਤਰੀ ਨੇ ਸਕੂਲ ਦੇ ਅਧਿਆਪਕ ਸਹਿਬਾਨਾਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਉੱਚ ਸੱਤਰ ਦੇ ਨਤੀਜੇ ਦੀ ਵਧਾਈ ਦਿੱਤੀ।

ਇਸ ਉਪਰੰਤ ਪ੍ਰਿੰ. ਸ. ਗੁਰਬਚਨ ਸਿੰਘ ਗਰੇਵਾਲ ਜੀ ਨੇ ਸਿੱਖਿਆ ਮੰਤਰੀ ਦਾ ਸਕੂਲ ਵਿੱਚ ਬੱਚਿਆਂ ਨੂੰ ਵਧਾਈ ਦੇਣ ਲਈ ਪਹੁੰਚਣ ਉੱਤੇ ਧੰਨਵਾਦ ਕੀਤਾ।

This entry was posted in ਪੰਜਾਬ.

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>