ਮੋਦੀ ਦੇ ਚੋਣ ਵਾਅਦੇ ਪੂਰੇ ਕਰਨ ਦਾ ਸਬੂਤ ਵਿਖਾਓ ‘ਤੇ ਇੱਕ ਲੱਖ ਦਾ ਇਨਾਮ ਪਾਓ

ਇਲਾਹਾਬਾਦ – ਉਤਰਪ੍ਰਦੇਸ਼ ਵਿੱਚ ਕਾਂਗਰਸ ਦੇ ਵਰਕਰਾਂ ਨੇ ਮੋਦੀ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਲਾਹਾਬਾਦ ਵਿੱਚ ਕਾਂਗਰਸੀ ਵਰਕਰਾਂ ਨੇ ਇੱਕ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਮੋਦੀ ਸਰਕਾਰ ਦੇ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਧੋਖਾ ਦੱਸਿਆ ਗਿਆ ਹੈ। ਪੋਸਟਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਜੇ ਕੋਈ ਇਹ ਸਾਬਿਤ ਕਰੇਗਾ ਕਿ ਮੋਦੀ ਨੇ ਆਪਣੇ ਵਾਅਦਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਪੂਰਾ ਕੀਤਾ ਹੈ ਤਾਂ ਉਸ ਨੂੰ ਇੱਕ ਲੱਖ ਰੁਪੈ ਦਾ ਇਨਾਮ ਮਿਲੇਗਾ।

ਪੋਸਟਰ ਵਿੱਚ ਇਸ ਗੱਲ ਦਾ ਜਿਕਰ ਕੀਤਾ ਗਿਆ ਹੈ ਕਿ ਮੋਦੀ ਸਰਕਾਰ ਦੇ 2 ਸਾਲ ਪੂਰੇ ਹੋ ਗਏ ਹਨ, ਪਰ ਮੋਦੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਇਸ ਪੋਸਟਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਅਗਰ ਕਿਸੇ ਨੂੰ ਲਗਦਾ ਹੈ ਕਿ ਮੋਦੀ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ ਤਾਂ ਉਨ੍ਹਾਂ ਸਾਰੇ ਵਾਅਦਿਆਂ ਦਾ ਲੇਖਾ-ਜੋਖਾ ਸਬੂਤਾਂ ਦੇ ਨਾਲ ਵਿਖਾਇਆ ਜਾਵੇ। ਅਗਰ ਇਹ ਦਸਤਾਵੇਜ਼ ਸਹੀ ਸਾਬਿਤ ਪਾਏ ਗਏ ਤਾਂ ਕਾਂਗਰਸ ਵੱਲੋਂ ਇੱਕ ਲੱਖ ਰੁਪੈ ਦਾ ਇਨਾਮ ਦਿੱਤਾ ਜਾਵੇਗਾ।

ਇਹ ਪੋਸਟਰ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿੱਚ ਬੇਰੁਜ਼ਗਾਰਾਂ ਨੂੰ ਨੌਕਰੀ, ਰਾਮ ਮੰਦਿਰ ਦਾ ਨਿਰਮਾਣ, ਭ੍ਰਿਸ਼ਟਾਚਾਰ, ਦਾਊਦ ਦੀ ਭਾਰਤ ਵਾਪਸੀ, ਗੰਗਾ ਦੀ ਸਫਾਈ ਅਤੇ ਧਾਰਾ 370 ਦਾ ਵੀ ਜਿਕਰ ਕੀਤਾ ਗਿਆ ਹੈ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>