ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪੰਜਵਾਂ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ।ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹਿੰਦ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਮੀਤ ਜਥੇਦਾਰ, ਸੰਤ ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਕਸ਼ਮੀਰ ਸਿੰਘ ਮੁੱਖ ਗ੍ਰੰਥੀ,ਭਾਈ ਰਾਮ ਸਿੰਘ ਧੂਪੀਆ, ਭਾਈ ਰਜਿੰਦਰ ਸਿੰਘ ਪੂਜਾਰੀ ਅਤੇ ਗਿਆਨੀ ਬਲਵੰਤ ਸਿੰਘ ਲੁਧਿਆਣਾ ਕਥਾਵਾਚਕ ਆਦਿ ਨੇ ਸ਼ਿਰਕਤ ਕੀਤੀ।ਸਮਾਗਮ ਦੀ ਆਰੰਭਤਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਨੇ ਅਰਦਾਸ ਕਰਕੇ ਕੀਤੀ।ਇਸ ਉਪਰੰਤ ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ, ਭਾਈ ਸ਼ੌਕੀਨ ਸਿੰਘ, ਭਾਈ ਕਰਨੈਲ ਸਿੰਘ, ਭਾਈ ਰਵਿੰਦਰ ਸਿੰਘ ਤੇ ਭਾਈ ਆਨੰਦ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸਟੇਜ ਸਕੱਤਰ ਦੀ ਸੇਵਾ ਭਾਈ ਸੁਰਜੀਤ ਸਿੰਘ ਪ੍ਰਚਾਰਕ ਨੇ ਬਾਖੂਬੀ ਨਿਭਾਈ।

ਇਸ ਮੌਕੇ ਸੰਗਤਾਂ ਨੂੰ ਸੰਦੇਸ਼ ਦੇਂਦਿਆਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਓਸ ਪਾਵਨ ਅਸਥਾਨ ਤੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੦ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ ਜਿੱਥੇ ਦੁਸ਼ਟ ਦਮਨ ਸ੍ਰੀ ਕਲਗੀਧਰ ਪਾਤਸ਼ਾਹ ਦੇ ਸਤਿਯੁਗੀ ਤਪੋਸਥਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਦਸਮ ਗੁਰੂ ਸਾਹਿਬ  ਨੇ ਸੰਨ ੧੭੦੮ ਈਸਵੀ ਵਿੱਚ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੇ ਕੇ ਸੱਚਖੰਡ ਪਿਆਨਾ ਕੀਤਾ। ਉਨ੍ਹਾਂ ਕਿਹਾ ਕਿ ਨੀਲੇ ਦੇ ਸ਼ਾਹ ਅਸਵਾਰ, ਚਿੱਟਿਆਂ ਬਾਜਾਂ ਵਾਲੇ ਦਸਮ ਪਾਤਸ਼ਾਹ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾ ਗਏ, ਪਰ ਅਫਸੋਸ ਕਿ ਅਸੀਂ ਸ਼ਬਦ ਗੁਰੂ ਦੇ ਉਪਦੇਸ਼ਾਂ ਤੇ ਨਾ ਚੱਲਦੇ ਹੋਏ ਦੇਹ ਧਾਰੀ ਗੁਰੂਆਂ ਦੇ ਮਗਰ ਲੱਗ ਆਪਣੇ ਜੀਵਨ ਨੂੰ ਆਵਾਗਵਣ ਗਵਾ ਰਹੇ ਹਾਂ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ, ਸਾਬਤ ਸੂਰਤ ਰਹਿੰਦੇ ਹੋਏ ਅੰਮ੍ਰਿਤ ਛਕ ਗੁਰੂ ਵਾਲੇ ਬਨਣ ਲਈ ਕਿਹਾ।ਉਨ੍ਹਾਂ ਸਮਾਗਮ ਵਿਚ ਹਾਜ਼ਰੀਆਂ ਭਰ ਰਹੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਤਖ਼ਤ ਸਾਹਿਬ ਵੱੋਲੋਂ ਸਨਮਾਨਿਤ ਕੀਤਾ ਤੇ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਤੇ ਗਿਆਨੀ ਬਲਵੰਤ ਸਿੰਘ ਲੁਧਿਆਣਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਦਸਮ ਪਿਤਾ ਦੇ ਜੀਵਨ ਤੋਂ ਜਾਣੂੰ ਕਰਵਾਇਆ।ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ੍ਰ: ਜਗਜੀਤ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਹਾਜ਼ਰੀਆਂ ਭਰ ਰਹੀਆਂ ਸਮੂਹ ਧਾਰਮਿਕ ਸਖ਼ਸ਼ੀਅਤਾਂ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਪ੍ਰਬੰਧਕੀ ਬੋਰਡ, ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਮੀਡੀਆ ਤੇ ਸ੍ਰ: ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮਟੀ) ਵੱਲੋਂ ਸਨਮਾਨਿਤ ਕੀਤਾ।ਉਕਤ ਸਖ਼ਸ਼ੀਅਤਾਂ ਦੇ ਇਲਾਵਾ ਸਮਾਗਮ ਵਿਚ ਹਾਜ਼ਰ ਸੰਗਤਾਂ ਨਾਲ ਸ੍ਰ: ਥਾਨ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਸੁਰਜੀਤ ਸਿੰਘ ਗਿੱਲ ਮੈਂਬਰ ਪ੍ਰਬੰਧਕੀ ਬੋਰਡ, ਸ੍ਰ: ਡੀ ਪੀ ਸਿੰਘ ਅਤੇ ਸ੍ਰ: ਦਵਿੰਦਰਪਾਲ ਸਿੰਘ ਓ ਐਸ ਡੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸੰਤ ਬਾਬਾ ਗੁਰਮੁਖ ਸਿੰਘ ਜੀ, ਬਾਬਾ ਅਵਤਾਰ ਸਿੰਘ ਜੀ, ਸੰਤ ਬਾਬਾ ਧਰਮ ਸਿੰਘ ਬਿਧੀਚੰਦੀਏ, ਸ੍ਰ: ਗੁਰਪ੍ਰੀਤ ਸਿੰਘ ਸੁਪਰਵਾਈਜ਼ਰ, ਸ੍ਰ: ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ, ਸ੍ਰ: ਬਿਕਰਮਜੀਤ ਸਿੰਘ, ਸ੍ਰ: ਜਗਰੂਪ ਸਿੰਘ, ਸ੍ਰ: ਜਗਬੀਰ ਸਿੰਘ ਸੁਪਰਵਾਈਜ਼ਰ, ਸ੍ਰ: ਜਤਿੰਦਰ ਸਿੰਘ, ਸ੍ਰ: ਰੇਸ਼ਮ ਸਿੰਘ, ਸ੍ਰ: ਪਲਵਿੰਦਰ ਸਿੰਘ, ਸ੍ਰ: ਹਰਦੀਪ ਸਿੰਘ, ਸ੍ਰ: ਸੇਵਕ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਫ਼ ਦੇ ਇਲਾਵਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਭਾਈ ਅਵਤਾਰ ਸਿੰਘ ਸ਼ੀਤਲ ਮੀਤ ਗ੍ਰੰਥੀ, ਮੈਂਬਰ ਪ੍ਰਬੰਧਕੀ ਬੋਰਡ ਸ: ਭਗਿੰਦਰ ਸਿੰਘ, ਸ੍ਰ: ਗੁਰਮੀਤ ਸਿੰਘ, ਸ: ਸ਼ੇਰ ਸਿੰਘ, ਸ੍ਰ: ਰਣਜੀਤ ਸਿੰਘ ਕੰਠੇਕਰ, ਸ੍ਰ: ਸੁਰਿੰਦਰ ਸਿੰਘ, ਸ੍ਰ: ਹਰਜੀਤ ਸਿੰਘ ਅਸਿਸਟੈਂਟ ਸੁਪ੍ਰਿੰਟੈਂਡੈਂਟ, ਸ੍ਰ: ਪ੍ਰਦੀਪ ਸਿੰਘ, ਸ੍ਰ: ਭੂਪਿੰਦਰ ਸਿੰਘ, ਸ੍ਰ: ਜਗਜੀਤ ਸਿੰਘ ਇੰਜੀਨੀਅਰ, ਸ੍ਰ: ਰਾਜਦਵਿੰਦਰ ਸਿੰਘ, ਸ੍ਰ: ਅਮਰੀਕ ਸਿੰਘ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>