ਤਿੰਨੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਪੰਜਾਬ-ਹਰਿਆਣਾ ਬਾਰਡਰ ‘ਤੇ ਪੁਲਿਸ ਵੱਲੋਂ ਧੱਕੇ ਨਾਲ ਕੀਤੇ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ – ਸਰਬੱਤ ਖ਼ਾਲਸਾ ਨੂੰ ਰੋਕਣ ਦੇ ਲਈ ਬਾਦਲ-ਬੀਜੇਪੀ ਹਕੂਮਤ ਨੇ ਬੜੇ ਜ਼ਾਲਮਾਨਾਂ ਤੇ ਨਾਦਰਸ਼ਾਹੀ ਤਰੀਕੇ ਨਾਲ ਹਰ ਘੱਟੀਆ ਤੋਂ ਘੱਟੀਆਂ ਹੱਥਕੰਡਾ ਵਰਤਿਆ, ਪਰ ਸਿੱਖ ਕੌਮ ਦੇ ਜੁਝਾਰੂ ਯੋਧਿਆਂ ਨੇ ਪੰਥਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਦੀਆਂ ਰੋਕਾਂ ਨੂੰ ਤੋੜਕੇ ਵੱਡੀ ਗਿਣਤੀ ਵਿਚ ਸਰਬੱਤ ਖ਼ਾਲਸਾ ਵਿਚ ਸ਼ਾਮਿਲ ਹੋ ਕੇ ਪੁਰਾਤਨ ਇਤਿਹਾਸ ਨੂੰ ਮੁੜ ਦੁਹਰਾਅ ਦਿੱਤਾ ਹੈ । ਦੂਸਰੇ ਪਾਸੇ ਪਿੰਡ ਦਾਦੂ (ਹਰਿਆਣਾ) ਤੋਂ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਦਾਦੂਵਾਲ ਦੀ ਅਗਵਾਈ ਹੇਠ ਸਰਬੱਤ ਖ਼ਾਲਸਾ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਕੀਤਾ। ਇਸ ਜਥੇ ਵਿਚ ਸ਼ ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਪੰਥਕ ਸੇਵਾ ਲਹਿਰ ਦੇ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਪ੍ਰੌਥ ਮਹਿੰਦਰਪਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ, ਬਹਾਦਰ ਸਿੰਘ ਭਸੌੜ, ਬਾਬਾ ਹਰਦੀਪ ਸਿੰਘ ਮਹਿਰਾਜ, ਵੱਸਣ ਸਿੰਘ ਜੱਫਰਵਾਲ ਆਦਿ ਬਹੁਤ ਸਾਰੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਜਦੋਂ ਪਿੰਡ ਸਿੰਘਪੁਰਾ ਜੋ ਹਰਿਆਣਾ-ਪੰਜਾਬ ਦਾ ਬਾਰਡਰ ਹੈ, ਤੇ ਪਹੁੰਚਦਿਆ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਧਾੜਾਂ ਨੇ ਜ਼ਬਰਦਸਤ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੀ ਅਗਵਾਈ ਆਈ.ਜੀ ਅਤੇ ਐਸ.ਐਸ.ਪੀ. ਸਵਪਨ ਸ਼ਰਮਾ, ਐਸ.ਪੀ. ਨਾਨਕ ਸਿੰਘ ਅਗਵਾਈ ਕਰ ਰਹੇ ਸਨ । ਇਸ ਪੁਲਿਸ ਪਾਰਟੀ ਨੇ ਤਖ਼ਤ ਸਾਹਿਬਾਨਾਂ ਦੇ ਤਿੰਨੋ ਜਥੇਦਾਰ ਸਾਹਿਬਾਨ, ਸ. ਸਿਮਰਨਜੀਤ ਸਿੰਘ ਮਾਨ, ਪ੍ਰੌ. ਮਹਿੰਦਰਪਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ, ਰਣਜੀਤ ਸਿੰਘ ਸੰਤੋਖਗੜ੍ਹ, ਹਰਜੀਤ ਸਿੰਘ ਕਰਨਾਲ ਆਦਿ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਮੁਕਤਸਰ ਦੇ ਥਾਣਾ ਕੋਟ ਭਾਈ ਵਿਚ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੂਜੇ ਪਾਸੇ ਸਿੱਖ ਸੰਗਤਾਂ ਵਿਚ ਇਸ ਗੱਲ ਨੂੰ ਲੈਕੇ ਭਾਰੀ ਰੋਹ ਪਾਇਆ ਜਾ ਰਿਹਾ ਹੈ । ਬਾਦਲ-ਬੀਜੇਪੀ ਸਰਕਾਰ ਦੇ ਖਿਲਾਫ਼ ਜਮਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>