ਸਰਕਲ ਮੂਲ੍ਹੇਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਥ ਦੀ ਹੋਈ ਮੀਟਿੰਗ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਵਿੰਗ ਦੀ ਮੀਟਿੰਗ ਅੱਜ ਸਰਕਲ ਮੂਲ੍ਹੇਪੁਰ ਵਿਖੇ ਸ. ਇਮਾਨ ਸਿੰਘ ਮਾਨ ਸਰਪ੍ਰਸਤ ਯੂਥ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ. ਸਿੰਗਾਰਾ ਸਿੰਘ ਬਡਲਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਚਰਨਜੀਤ ਸਿੰਘ ਛਲੇੜੀ ਨੂੰ ਸਰਕਲ ਮੂਲ੍ਹੇਪੁਰ ਦਾ ਯੂਥ ਪ੍ਰਧਾਨ, ਸ. ਗੁਰਵਿੰਦਰ ਸਿੰਘ ਛਲੇੜੀ ਨੂੰ ਯੂਥ ਦਾ ਸਰਕਲ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਮੀਟਿੰਗ ਵਿਚ ਇਹ ਵੀ ਵਿਚਾਰਿਆ ਗਿਆ ਹੈ ਕਿ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ 12 ਮਾਰਚ ਨੂੰ ਮਨਾਇਆ ਜਾਵੇਗਾ, ਜਿਸ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਗਈ। ਪਿੱਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੀ ਵੀ ਘੋਰ ਨਿੰਦਿਆ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਦਿਵਾਉਣ ਲਈ ਵੀ ਵਿਚਾਰਾਂ ਕੀਤੀਆ। ਸ. ਬਡਲਾ ਨੇ ਕਿਹਾ ਕਿ 04 ਮਾਰਚ 2017 ਨੂੰ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹੇ ਦੀ ਮੀਟਿੰਗ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਹੋਵੇਗੀ। ਜਿਸ ਵਿਚ ਸਮੂਹ ਅਹੁਦੇਦਾਰਾਂ, ਵਰਕਰਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ । ਅੱਜ ਦੀ ਮੀਟਿੰਗ ਵਿਚ ਸ. ਇਮਾਨ ਸਿੰਘ ਮਾਨ, ਸ. ਸਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਸ. ਕੁਲਦੀਪ ਸਿੰਘ ਪਹਿਲਵਾਨ, ਸ. ਗੁਰਵਿੰਦਰ ਸਿੰਘ ਪਾਈਲ, ਬਲਵੀਰ ਸਿੰਘ ਚਲਾਕੀ, ਲਖਵੀਰ ਸਿੰਘ ਕੋਟਲਾ ਭਗਵਾਨ ਸਿੰਘ ਛਲੇੜੀ, ਅਮਰਜੀਤ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ ਸਲੇਮਪੁਰ, ਲੱਖਾ ਮਹੇਸ਼ਪੁਰੀਆਂ ਆਦਿ ਆਗੂਆਂ ਨੇ ਹਾਜ਼ਰੀ ਭਰੀ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>