ਨੌਜਵਾਨਾਂ ਨੂੰ ਭਾਰਤ ਨੂੰ ਸੁਪਰ ਪਾਵਰ ਬਣਾਉਣ ਲਈ ਅੱਗੇ ਆਉਣ ਲਈ ਕੀਤਾ ਪ੍ਰੇਰਿਤ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਕੈਂਪਸ ਵਿਚ ਇਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੇ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਖੂਬ ਮੌਨਰੰਜਨ ਕੀਤਾ । ਜਦ ਕਿ ਸਟੇਜ ਦੇ ਸਾਹਮਣੇ ਉਨ੍ਹਾਂ ਦੇ ਸਾਥੀ ਸੰਗੀਤਕ ਧੁਨਾਂ ਤੇ ਥਿਰਕਦੇ ਨਜ਼ਰ ਆਏ। ਇਸ ਦੇ ਨਾਲ ਹੀ ਕੈਂਪਸ ‘ਚ ਇਕ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ , ਜਿਸ ਦੌਰਾਨ ਵਿਦਿਆਰਥੀਆਂ ਨੂੰ  ਅੰਤਰ ਰਾਸ਼ਟਰੀ ਪੱਧਰ ਤੇ ਮੈਨੇਜਮੈਂਟ ਅਤੇ ਤਕਨੀਕਾਂ ‘ਚ ਆ ਰਹੇ ਬਦਲਾਓ ਤੇ ਚਰਚਾ ਕਰਦੇ ਹੋਏ ਵਿਦਿਆਰਥੀਆਂ ਨਾਲ ਮਿਆਰੀ ਸਿੱਖਿਆਂ ਪ੍ਰਾਪਤ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਸਭ ਨੂੰ ਜਾਗਰੂਕ ਕੀਤਾ ਗਿਆ ।

ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਸੰਬੋਧਨ ਕਰਦੇ ਹੋਏ  ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦੁਨੀਆ ‘ਚ ਉਹੀ ਕੌਮਾਂ ਤਰੱਕੀ ਕਰ ਸਕੀਆਂ ਹਨ ਜੋ ਸਮੇਂ ਦਾ ਹਾਣੀ ਹੋ ਕੇ ਚੱਲਿਆਂ ਹਨ ਇਸ ਲਈ ਅੱਜ ਭਾਰਤ ਨੂੰ ਦੁਨੀਆ ਦੇ ਨਕਸ਼ੇ ਤੇ ਇਕ ਸੁਪਰ ਪਾਵਰ ਬਣਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ ਕਿਉਂਕਿ ਅੱਜ ਵਿਸ਼ਵ ਪੱਧਰ ਤੇ ਤਕਨੀਕ ਅਤੇ ਮੈਨੇਜਮੈਂਟ ‘ਚ ਵੱਡੇ ਪੱਧਰ ਤੇ ਬਦਲਾਓ ਆ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਹੋਣਾ ਪਵੇਗਾ । ਉਨ੍ਹਾਂ ਅੱਗੇ ਕਿਹਾ ਕਿ ਬੇਸ਼ੱਕ ਭਾਰਤ ਤਰੱਕੀ ਕਰ ਰਿਹਾ ਹੈ ਪਰ ਅੱਜ ਨੌਜਵਾਨ ਹੀ ਦੇਸ਼ ਨੂੰ ਅਸਲੀ ਤਰੱਕੀ ਤੇ ਲਿਜਾ ਸਕਦੇ ਹਨ।

ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ  ਵੱਖ-ਵੱਖ ਵਿਸ਼ਿਆਂ ਜਿਵੇਂ ਭਾਰਤ ‘ਚ ਵੱਧ ਰਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਨੌਜਵਾਨਾਂ ਦਾ ਯੋਗਦਾਨ,ਰਾਜਨੀਤੀ ‘ਚ ਨੌਜਵਾਨਾਂ ਦੀ ਅਗਵਾਈ ਦੀ ਲੋੜ, ਵਾਤਾਵਰਨ ਦੀ ਸੰਭਾਲ ਅਤੇ ਨੌਜਵਾਨ ਪੀੜੀ ਜਿਹੇ ਅਹਿਮ ਵਿਸ਼ਿਆਂ ਤੇ ਚਰਚਾ ਕੀਤੀ ਗਈ ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>