ਸਿੱਕਿਮ ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਮੁਖਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ

ਨਵੀਂ ਦਿੱਲੀ : ਸਿੱਕਿਮ ਗੁਰਦੁਆਰਾ ਸਾਹਿਬਾਨਾਂ ’ਤੇ ਸਿੱਕਿਮ ਸਰਕਾਰ ਵੱਲੋਂ ਗੈਰਕਾਨੂੰਨੀ ਨਿਰਮਾਣ ਦੀ ਲਟਕਾਈ ਗਈ ਤਲਵਾਰ ਨੂੰ ਹਟਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਸਿੱਕਿਮ ਹਾਊਸ ’ਚ ਸੂਬੇ ਦੇ ਮੁਖਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ ਸਿੱਕਿਮ ਸਰਕਾਰ ਵੱਲੋਂ 1991 ’ਚ ਧਾਰਮਿਕ ਸਥਾਨਾਂ ਬਾਰੇ ਕੱਢੇ ਗਏ ਨੋਟੀਫਿਕੇਸ਼ਨ ਦਾ ਵੀ ਚੇਤਾ ਕਰਾਇਆ।

ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੁੰਦੜ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ ਵਫ਼ਦ ਵਿਚ ਸ਼ਾਮਿਲ ਸਨ। ਵਫ਼ਦ ਨੇ ਗੁਰਦੁਆਰਾ ਸਾਹਿਬਾਨਾਂ ਨੂੰ ਤੋੜਕ ਦੱਸਤੇ ਦੇ ਚੁੰਗਲ ਤੋਂ ਬਾਹਰ ਕੱਢਣ ਦੀ ਮੰਗ ਕਰਦੇ ਹੋਏ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਵਾਸਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ ਦਾ ਵੀ ਹਵਾਲਾ ਦਿੱਤਾ।

ਵਫ਼ਦ ਨੇ ਮੁਖਮੰਤਰੀ ਨੂੰ ਦੱਸਿਆ ਕਿ ਸਿੱਕਿਮ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਡਾਂਗਮਾਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਵਰੂਪ ਅਤੇ ਹੋਰ ਸਮਾਨ ਨੂੰ ਗੁਰਦੁਆਰਾ ਚੁੰਗਥਾਂਗ ਸਾਹਿਬ ਵਿਖੇ ਭੇਜਣ ਦੌਰਾਨ ਮਰਿਯਾਦਾ ਦਾ ਖਿਆਲ ਨਹੀਂ ਰੱਖਿਆ ਗਿਆ। ਜਿਸ ਕਰਕੇ ਸਮੂਹ ਸੰਸਾਰ ਵਿਚ ਵੱਸਦੇ ਸਿੱਖਾਂ ਦੀ ਭਾਵਨਾਵਾਂ ਆਹਤ ਹੋਈਆਂ ਹਨ। ਜੀ.ਕੇ. ਨੇ ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੇ ਚੰਗੇ ਪ੍ਰਬੰਧ, ਸਟਾਫ਼ ਦੀ ਲੋੜ ਅਤੇ ਮੁਰੱਮਤ ਆਦਿਕ ਲਈ ਹਰ ਪ੍ਰਕਾਰ ਦੀ ਸਹਾਇਤਾ ਸਿੱਕਿਮ ਪ੍ਰਸ਼ਾਸਨ ਨੂੰ ਉਪਲਬਧ ਕਰਾਉਣ ਦੀ ਪੇਸ਼ਕਸ ਕੀਤੀ।

ਜੀ.ਕੇ. ਨੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹਾਲਾਤ ਨੂੰ ਬਰਕਰਾਰ ਰੱਖਣ ਦੇ ਸਿੱਕਿਮ ਪ੍ਰਸ਼ਾਸਨ ਨੂੰ 1 ਸਤੰਬਰ 2017 ਨੂੰ ਦਿੱਤੇ ਗਏ ਆਦੇਸ਼ ਦੀ ਪਰਵਾਹ ਸਿੱਕਿਮ ਸਰਕਾਰ ਵੱਲੋਂ ਨਾ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਚੁੰਗਥਾਂਗ ਦੇ ਐਸ.ਡੀ.ਐਮ. ਨੇ 2 ਸਤੰਬਰ ਨੂੰ ਗੁਰਦੁਆਰਾ ਚੁੰਗਥਾਂਗ ਸਾਹਿਬ ਨੂੰ ਗੈਰਕਾਨੂੰਨੀ ਨਿਰਮਾਣ ਸਬੰਧੀ ਪੱਤਰ ਭੇਜ ਕੇ ਸਿੱਖਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਜੀ.ਕੇ. ਨੇ ਗੁਰਦੁਆਰਾ ਡਾਂਗਮਾਰ ਸਾਹਿਬ ਵਿਖੇ ਤੁਰੰਤ ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੀ ਮੰਗ ਕਰਦੇ ਹੋਏ ਗੁਰਦੁਆਰਾ ਚੁੰਗਥਾਂਗ ਸਾਹਿਬ ਦੇ ਖਿਲਾਫ਼ ਪ੍ਰਸ਼ਾਸਨ ਵੱਲੋਂ ਐਲਾਨੀ ਗਈ ਕਾਰਵਾਈ ਨੂੰ ਰੋਕਣ ਦੀ ਮੰਗ ਕੀਤੀ।

ਸਿਰਸਾ ਨੇ ਦੱਸਿਆ ਕਿ ਮੁਖਮੰਤਰੀ ਨੇ ਹਰ ਹਾਲਾਤ ’ਚ ਸੂਬੇ ਦੇ ਧਾਰਮਿਕ ਭਾਈਚਾਰੇ ਨੂੰ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ ਹੈ। ਇਸਦੇ ਨਾਲ ਹੀ ਮੁਖਮੰਤਰੀ ਨੇ ਦੋਨੋਂ ਗੁਰਦੁਆਰਾ ਸਾਹਿਬਾਨਾਂ ਦੀ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੰਮ ਕਰਨ ਦੀ ਗੱਲ ਕੀਤੀ ਹੈ। ਸਥਾਨਿਕ ਲੋਕਾਂ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੇ ਖਿਲਾਫ ਕੀਤੀਆਂ ਗਈਆਂ ਸ਼ਿਕਾਇਤਾਂ ’ਤੇ ਆਪ ਨਿਗਾਹ ਪਾਉਣ ਦਾ ਵੀ ਮੁਖਮੰਤਰੀ ਨੇ ਭਰੋਸਾ ਦਿੱਤਾ ਹੈ। ਸਿਰਸਾ ਨੇ ਕਿਹਾ ਕਿ ਮਾਮਲੇ ਦੇ ਹੱਲ ਲਈ ਮੁਖਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਉਣ ਦੀ ਗੱਲ ਕਰਦੇ ਹੋਏ ਹਰ ਸੂਰਤ ’ਚ ਗੁਰਦੁਆਰਾ ਸਾਹਿਬ ਦੀ ਬਹਾਲੀ ਦਾ ਵਿਸ਼ਵਾਸ ਜਤਾਇਆ ਹੈ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>