ਲੁਧਿਆਣਾ – ਕਾਂਗਰਸ ਪਾਰਟੀ ਇਕ ਅਜਿਹੀ ਪਾਰਟੀ ਹੈ। ਜਿਸ ਵਿਚ ਹਰ ਵਰਗ, ਧਰਮ ਦੇ ਵਰਕਰਾਂ ਨੂੰ ਮਾਣ ਸਤਿਕਾਰ ਮਿਲਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਲੁਧਿਆਣਾ ਤੋਂ ਲੋਕ ਸਭਾ ਦੇ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੇ ਦਫ਼ਤਰ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਡਿਪਰਾਟਮੈਂਟ ਲੁਧਿਆਣਾ ਸ਼ਹਿਰੀ ਦੇ ਵਾਈਸ ਚੇਅਰਮੈਨ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੂੰ ਨਿਯੁਕਤੀ ਪੱਤਰ ਦਿੱਤਾ। ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਦੀ ਨਿਯੁਕਤੀ ਲੁਧਿਆਣਾ ਸ਼ਹਿਰੀ ਦੇ ਐਸ.ਸੀ ਡਿਪਾਰਟਮੈਂਟ ਦੇ ਚੇਅਰਮੈਨ ਚੇਤਨ ਧਾਲੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਡਿਪਰਾਟਮੈਂਟ ਦੇ ਚੇਅਰਮੈਨ ਵਿਧਾਇਕ ਰਾਜ ਕੁਮਾਰ ਦੇ ਆਦੇਸ਼ਾਂ ਤੇ ਕੀਤੀ।
ਇਸ ਮੌਕੇ ਚੇਅਰਮੈਨ ਚੇਤਨ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਐਸ.ਸੀ ਭਾਈਚਾਰੇ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਤੇ ਜਿਸ ਦੇ ਸਦਕਾ ਭਾਈਚਾਰਾ ਵੀ ਹਮੇਸ਼ਾਂ ਹੀ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜਾ ਹੈ। ਨਿਯੁਕਤੀ ਪੱਤਰ ਮਿਲਣ ਤੇ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਤਨਦੇਹੀ ਨਾਲ ਮੇਹਨਤ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਦੇਣਗੇ। ਪਾਲ ਢੰਡਾਰੀ ਦੀ ਇਸ ਨਿਯੁਕਤੀ ਨਾਲ ਐਸ.ਸੀ ਭਾਈਚਾਰੇ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਮੰਨਤ ਕੰਗਣਵਾਲ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ, ਲੱਕੀ ਸਲਵਾਨ, ਦੀਪਕਜੋਤ ਸਿੰਘ, ਹਰਪ੍ਰੀਤ ਮੱਲੀ, ਪ੍ਰੀਤਮ ਸਿੰਘ ਸਲਵਾਨ, ਮਨਪ੍ਰੀਤ ਸਿੰਘ ਮਨੀ, ਗੁਰਪ੍ਰੀਤ ਸਿੰਘ ਗੁਰੀ, ਮੱਖਣ ਸਿੰਘ ਆਦਿ ਹਾਜ਼ਰ ਸਨ।