ਐਲ ਸੀ ਈ ਟੀ ਦੇ ਭਵਿਖ ਦੇ ਇੰਜੀਨੀਅਰਾਂ ਨੇ ਚੰਡੀਗੜ੍ਹ ਲੁਧਿਆਣਾ ਨਵੇਂ ਬਣ ਰਹੇ ਹਾਈਵੇ ਦੀ ਕੀਤੀ ਇੰਡਸਟਰੀਅਲ ਵਿਜ਼ਟ

ਲੁਧਿਆਣਾ – ਲੁਧਿਆਣਾ ਕਾਲਜ ਆਫ਼  ਇੰਜੀਨੀਅਰਿੰਗ ਅਤੇ ਟੈਕਨੌਲੋਜੀ ਕਟਾਣੀ ਕਲਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆ ਦੇ  ਉਨ੍ਹਾਂ ਦੀ  ਆਉਣ ਵਾਲੀ ਪ੍ਰੈਕਟੀਕਲ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂਬਰੂ  ਕਰਨ ਦੇ ਮੰਤਵ ਨਾਲ  ਨਵੇਂ ਬਣ ਰਹੇ ਲੁਧਿਆਣਾ ਚੰਡੀਗੜ੍ਹ ਹਾਈਵੇ ਦੀ  ਉਸਾਰੂ ਸਾਈਟ ਦੀ  ਇੰਡਸਟਰੀਅਲ ਵਿਜ਼ਟ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ  ਸਿਵਲ ਇੰਜੀਨੀਅਰਿੰਗ ਵਿਭਾਗ ਦੇ ਸੱਠ ਦੇ ਕਰੀਬ  ਵਿਦਿਆਰਥੀਆਂ ਨੇ  ਸਾਈਟ ਦੀ ਸ਼ਿਰਕਤ ਕਰਦੇ ਹੋਏ ਉਨ੍ਹਾਂ ਦੇ ਕੰਮ ਕਾਰਜ ਅਤੇ ਟੈਕਨੀਕਲ ਤਰੀਕਿਆਂ ਦੀ ਜਾਣਕਾਰੀ ਹਾਸਿਲ ਕੀਤੀ । ਇਸ ਦੌਰਾਨ ਪ੍ਰੋਜੈਕਟ ਇੰਜੀਨੀਅਰ ਵੱਲੋਂ ਵਿਦਿਆਰਥੀਆਂ ਨੂੰ ਕੰਕਰੀਟ ਮਿਕਸ ਪਲਾਂਟ ਵਿਚ ਲਿਜਾ ਕੇ ਸੜਕ ਬਣਾਉਣ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਉੱਚ ਤਕਨੀਕ ਮਸ਼ੀਨਾਂ ਵਿਚ  ਗਿੱਲੇ ਕੰਕਰੀਟ ਮਿਕਸ ਨੂੰ ਮਜ਼ਬੂਤ, ਹਰ ਹਾਲਾਤ ਅਤੇ ਹਰ ਮੌਸਮ ਦੇ ਅਨੁਕੂਲ ਬਣਾਉਣ ਦੇ ਤਰੀਕੇ ਸਾਂਝੇ ਕੀਤੇ ਗਏ। ਹਾਲਾਂਕਿ ਵਿਦਿਆਰਥੀਆਂ ਨੇ ਇਕ ਸੜਕ ਬਣਾਉਣ ਪਿੱਛੇ ਵਰਤੀ ਜਾਣ ਵਾਲੀ ਸਾਇੰਸ ਅਤੇ ਤਕਨੀਕ ਲਈ ਜਾਣਕਾਰੀ ਹਾਸਿਲ ਕਰਕੇ ਹੈਰਾਨੀ ਜ਼ਾਹਿਰ ਕੀਤੀ। ਵਿਦਿਆਰਥੀਆਂ ਨੂੰ ਲੈਂਡਫਿਲ, ਪਾਇਲ ਬੋਰਿੰਗ, ਆਰ ਸੀ ਸੀ ਗਿਰਡਰਜ਼, ਆਰ ਸੀ ਸੀ  ਫਾਊਡੇਂਸ਼ਨ , ਵੱਖ ਵੱਖ ਤਰਾਂ ਦੀ ਮਿੱਟੀ ਟੈਸਟ ਕਰਨ ਸਮੇਤ ਕਿਸੇ ਪ੍ਰੋਜੈਕਟਰ ਦੇ ਬਲਿਊ ਪਰਿੰਟ ਤਿਆਰ ਕਰਨ ਸਬੰਧੀ ਜਾਣਕਾਰੀ ਦਿਤੀ ਗਈ।

ਇਸ ਦੌਰਾਨ ਇੰਜੀਨੀਅਰਾਂ ਨੇ ਵਿਦਿਆਰਥੀਆਂ ਨੂੰ ਉਤਪਾਦਨ ਵਧਾਉਣ ਦੇ ਤਕਨੀਕੀ ਤਰੀਕੇ ਅਤੇ ਇਕਾਈਆਂ ਵੱਲੋਂ ਅਜੋਕੇ ਸਮੇਂ ਵਿਚ ਅਪਣਾਈਆਂ ਗਈਆਂ ਆਧੁਨਿਕ ਤਕਨੀਕਾਂ ਸਬੰਧੀ ਵੀ ਜਾਣਕਾਰੀ ਦਿਤੀ । ਕਰੀਬ ਦੋ ਘੰਟੇ ਚੱਲੀ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੀ ਪ੍ਰੈਕਟੀਕਲ ਜ਼ਿੰਦਗੀ ਦੀ ਅਹਿਮ ਜਾਣਕਾਰੀ ਹਾਸਿਲ ਹੋਈ। ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ  ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿਤਾ । ਇਸ ਜਾਣਕਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਵਿਦਿਆਰਥੀਆਂ ਨੇ ਦੱਸਿਆਂ ਕਿ ਉਨ੍ਹਾਂ ਨੂੰ ਜਿੱਥੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਹੋਏ ਉਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ ਹੈ ।

ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੁੱਝ ਨਵਾਂ ਸਿੱਖਦੇ ਹਨ । ਇਸੇ ਗੱਲ ਨੂੰ ਧਿਆਨ ‘ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ । ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਇਸ ਤਰਾਂ ਦੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>