ਮੁੰਬਈ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਆਦਿ ਮੌਜੂਦ ਸਨ।

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਮੁੰਬਈ ਦੇ ਜੰਬੂਰ ‘ਚ ਗੁਰਦਵਾਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ  ਅਵਸਰ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਕੀਰਤਨ ਗੁਰਮਤਿ ਸਮਾਗਮ ਦੇ ਅੰਤਿਮ ਦਿਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਚੇਚੇ ਪਹੁੰਚ ਕੇ ਹਾਜ਼ਰੀ ਲਵਾਈ।

ਉਹਨਾਂ ਇਸ ਮੌਕੇ ਸਿੱਖ ਸੰਗਤਾਂ ਨੂੰ 2019 ‘ਚ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ‘ਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਵਸ ਰਹੀਆਂ ਸਿੱਖ ਸੰਗਤਾਂ ਦਾ ਪੰਜਾਬ ਦੀ ਧਰਤੀ ਅਤੇ ਗੁਰਸਿੱਖੀ ਨਾਲ ਅਟੁੱਟ ਰਿਸ਼ਤਾ ਰਿਹਾ ਹੈ। ਉਹ ਹਰ ਸੂਬੇ ਵਿੱਚ ਜਾਣਗੇ ਅਤੇ ਸੰਗਤ ਨੂੰ ਸ਼ਤਾਬਦੀ ਸਮਾਗਮ ਵਿੱਚ ਹੁੰਮ੍ਹ ਹੰਮ੍ਹਾ ਕੇ ਪਹੁੰਚਣ ਦੀ ਅਪੀਲ ਕਰਨਗੇ। ਉਹਨਾਂ ਕਿਹਾ ਕਿ ਦੇਸ਼ ਦੀ ਤਰੱਕੀ ਖੁਸ਼ਹਾਲੀ ਲਈ ਪੰਜਾਬੀਆਂ ਅਤੇ ਸਿੱਖ ਕੌਮ ਦਾ ਯੋਗਦਾਨ ਸਭ ਤੋਂ ਉੱਪਰ ਹੈ। ਪੰਜਾਬ ਤੋ ਬਾਹਰ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਹੋਰ ਵਧ ਚੜ ਕੇ ਹੰਭਲਾ ਮਾਰੇਗੀ। ਸਥਾਨਿਕ ਆਗੂਆਂ ਦੀ ਮੰਗ ‘ਤੇ ਉਹਨਾਂ ਖ਼ਾਲਸਾ ਕਾਲਜ ਮੁੰਬਈ ‘ਚ ਸਿੱਖਿਆ ਦਾ ਮਿਆਰ ਉੱਚਾ ਕਰਨ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਿਆਉਣ ਦਾ ਭਰੋਸਾ ਦਿੱਤੇ ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੰਗਤ ਨੂੰ ਸਮਾਗਮਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਅੰਮ੍ਰਿਤਧਾਰੀ ਹੋਕੇ ਗੁਰੂ ਘਰ ਨਾਲ ਜੁੜੇ ਰਹਿਣ ਦਾ ਪਾਠ ਪੜਾਇਆ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਵੱਲੋਂ ਪੰਜਾਬ ਤੋਂ ਬਾਹਰ ਵੀ ਗੁਰਮਤਿ ਪ੍ਰਚਾਰ ਲਹਿਰ ਚਲਾਈ ਜਾਵੇਗੀ। ਉਹਨਾਂ ਦੱਸਿਆ ਕਿ ਇਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਸਮਾਗਮ ਹੈ ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਹਿੱਸਾ ਲੈ ਕੇ ਗੁਰੂ ਸਾਹਿਬ ਨੂੰ ਸਿਜਦਾ ਕੀਤਾ।ਇਸ ਮੌਕੇ ਉਹਨਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੰਪਲੈਕਸ ਵਿਖੇ ਸਥਿਤ ਗੁਰਦਵਾਰਾ ਥੜ੍ਹਾ ਸਾਹਿਬ 28 ਨੂੰ ਸੰਗਤ ਲਈ ਖੋਲ ਦਿੱਤਾ ਜਾਵੇਗਾ ਅਤੇ 22 ਨੂੰ ਪਿੰਡ ਰੋਡੇ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ‘ਚ ਉੱਸਾਰੇ ਗਏ ਗੁਰਦਵਾਰੇ ਦਾ ਵੀ ਉਦਘਾਟਨ ਕੀਤਾ ਜਾਵੇਗਾ।  ਇਸ ਮੌਕੇ ਬਾਬਾ ਬੰਤਾ ਸਿੰਘ ਨ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਅੱਜ ਸ਼ਹਿਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਗਿਆ। ਇਸ ਮੌਕੇ ਸੰਗਤਾਂ ਦਾ ਉਤਸ਼ਾਹ ਦੇਖਿਆਂ ਹੀ ਬਣਦਾ ਸੀ। ਗੁਰੂ ਦਾ ਲੰਗਰ ਅਟੁੱਟ ਵਰਤਿਆ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਅਤੇ ਸ਼ਹਿਰ ਦੇ ਪਤਵੰਤਿਆਂ ਉੱਘੇ ਸਮਾਜਿਕ ਨੇਤਾਵਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਭਾਈ ਲੌਂਗੋਵਾਲ ਦਾ ਮੁੰਬਈ ਵਿਖੇ ਪਹਿਲੀ ਵਾਰ ਪਹੁੰਚਣ ‘ਤੇ ਸੰਗਤਾਂ ਵੱਲੋਂ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ ਹਵਾਈ ਅੱਡੇ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ।   ਇਸ ਮੌਕੇ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਸ: ਗੁਰਬਚਨ ਸਿੰਘ ਕਰਮੂਵਾਲਾ, ਸੁਖਦੇਵ ਸਿੰਘ ਭੂਰਾ ਕੋਨਾ, ਭਾਈ ਜਸਪਾਲ ਸਿੰਘ ਸਿੱਧੂ ਪ੍ਰਧਾਨ ਸਿੱਖ ਕੌਂਸਲ, ਪੂਰਨ ਸਿੰਘ ਪ੍ਰਧਾਨ, ਜਸਮੀਤ ਸਿੰਘ, ਦਲਜੀਤ ਸਿੰਘ ਬਲ, ਅਮਰੀਕ ਸਿੰਘ ਪ੍ਰਧਾਨ, ਅਮਰੀਕ ਸਿੰਘ ਜਮੂਰ, ਸਤਨਾਮ ਸਿੰਘ ਮਾਨ, ਹਰਭਜਨ ਸਿੰਘ, ਅਵਤਾਰ ਸਿੰਘ, ਰਾਗੀ ਬਲਵਿੰਦਰ ਸਿੰਘ ਰੰਗੀਲਾ, ਬਾਬਾ ਨਰਿੰਦਰ ਸਿੰਘ ਨੰਦੇੜ, ਬੀਬੀ ਭਾਨੀ ਸਤਸੰਗ ਜਥਾ, ਭਾਈ ਬਲਬੀਰ ਸਿੰਘ ਊਨਾ ਵਾਲੇ, ਭਾਈ ਰਵਿੰਦਰ ਸਿੰਘ ਅੰਮ੍ਰਿਤਸਰ, ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲੇ, ਚਰਨਜੀਤ ਸਿੰਘ ਅਬਰੋਲ, ਮਨਜੀਤ ਸਿੰਘ ਅਬਰੋਲ, ਰਾਜਾ ਸਿੰਘ ਜੌਹਰ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ ਓਬਰਾਏ ਆਦਿ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਆਦਿ ਮੌਜੂਦ ਸਨ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>