ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜ਼ਿ.31) ਜਿਲ੍ਹਾ ਜਲੰਧਰ ਦੀ ਮੀਟਿੰਗ ਜਿਲਾ ਪ੍ਰਧਾਨ ਕਮਲਜੀਤ ਸਿੰਘ ਮਾਣਕ, ਜਿਲਾ ਸੀਨੀਅਰ ਮੀਤ ਪ੍ਰਧਾਨ ਵਿਜੇ ਕੁਮਾਰ ਰੁੜਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਮਾਣਕ ਨੇ ਦੱਸਿਆ ਕਿ ਜੱਥੇਬੰਦੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ। ਉਹਨਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿੱਚ ਲੰਮੇ ਸਮੇਂ ਤੋਂ ਇੰਨਲਿਸਟਮੈਂਟ, ਕੰਪਨੀਆਂ, ਸੋਸਾਇਟੀਆਂ, ਵੱਖ-ਵੱਖ ਠੇਕੇਦਾਰਾਂ ਰਾਹੀ ਕੰਟਰੈਕਟ ਵਰਕਰਾ ਨੂੰ ਸਿੱਧੇ ਵਿਭਾਗ ਅਧੀਨ ਲਿਆ ਕਿ ਰੈਗੂਲਰ ਕਰਨ, ਕਿਰਤ ਕਾਨੂੰਨ ਲਾਗੂ ਕਰਨ, ਸੰਸਾਰ ਬੈਂਕ ਦੇ ਦਿਸ਼ਾ ਨਿਰਦੇਸ਼ ਤਹਿਤ ਜਬਰੀ ਜਲ ਘਰਾਂ ਦਾ ਪ੍ਰਬੰਧ ਪੰਚਾਇਤਾਂ ਅਧੀਨ ਦੇਣ ਦੇ ਵਿਰੁੱਧ ਐਕਟ 2016 ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ ਪਰਿਵਾਰਾਂ ਸਮੇਤ 11 ਜੂਨ ਨੂੰ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਹਲਕੇ ਮਲੇਰਕੋਟਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ ਸੀ। ਰੈਲੀ ਦੌਰਾਨ ਪ੍ਰਸ਼ਾਸ਼ਨ ਵੱਲੋ ਕੈਬਨਿਟ ਮੰਤਰੀ ਦੀ ਸਹਿਮਤੀ ਨਾਲ 15 ਦਿਨਾਂ ਦੇ ਵਿੱਚ-ਵਿੱਚ ਲਿਖਤੀ ਪੈਨਲ ਮੀਟਿੰਗ ਦਾ ਟਾਇਮ ਦਿੱਤਾ ਗਿਆ ਸੀ, ਪਰ ਲਗਾਤਾਰ ਲਿਖਤੀ ਰੂਪ ਵਿੱਚ ਜਥੇਬੰਦੀ ਵੱਲੋ ਜਾਣੂ ਕਰਵਾਉਣ ਦੇ ਬਾਵਜੂਦ ਵੀ ਅਜੇ ਤੱਕ ਜਥੇਬੰਦੀ ਨੂੰ ਕੋਈ ਪੈਨਲ ਮੀਟਿੰਗ ਦਾ ਸੱਦਾ ਨਹੀ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਜਥੇਬੰਦੀ ਵੱਲੋ 1 ਅਗਸਤ ਤੋਂ ਲੈ ਕੇ 23 ਅਗਸਤ ਤੱਕ ਪੂਰੇ ਪੰਜਾਬ ਵਿੱਚ ਡਵੀਜਨਾਂ ਪੱਧਰ ਤੇ ਧਰਨੇ ਲਾ ਕੇ ਮੰਤਰੀ ਦੀਆਂ ਅਰਥੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੀ ਲੜੀ ਤਹਿਤ 23 ਅਗਸਤ 2018 ਨੂੰ ਜਿਲਾ ਜਲੰਧਰ ਵੱਲੋ ਡਵੀਜ਼ਨ ਪੱਧਰ ਤੇ ਧਰਨਾ ਲਾ ਕੇ ਮੰਤਰੀ ਦੀ ਅਰਥੀ ਨੂੰ ਸਾੜਿਆ ਜਾਵੇਗਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਇਸ ਤੋਂ ਵੀ ਵੱਧ ਤਿੱਖਾ ਰੂਪ ਦਿੱਤਾ ਜਾਵੇਗਾ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਮੈਂਨੇਜਮੈਂਟ ਹੋਵੇਗੀ। ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀ ਕਰਨ ਦੇ ਨਾਮ ਤੇ ਕੀਤੇ ਜਾ ਰਹੇ ਨਿੱਜੀ ਕਰਨ ਨੂੰ ਨੱਥ ਪਾਉਣ ਲਈ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋ 28 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਵੱਲ ਵੱਡੀ ਰੋਸ ਰੈਲੀ ਕਰਕੇ ਮਾਰਚ ਕੀਤਾ ਜਾਵੇਗਾ, ਜਿਸ ਦੇ ਸਬੰਧ ਵਿੱਚ ਪਿੰਡਾ ਦੀਆਂ ਪੰਚਾਇਤਾ, ਇੰਨਸਾਫ ਪਸੰਦ ਜਥੇਬੰਦੀਆਂ, ਨੌਜਵਾਨ ਕਲੱਬਾਂ, ਲੋਕ ਮਾਰੂ ਨੀਤੀਆਂ ਬਾਰੇ ਜਾਣੂੰ ਕਰਵਾਉਣ ਲਈ ਤਾਲਮੇਲ ਸੰਘਰਸ਼ ਕਮੇਟੀ ਵੱਲੋ ਪੈਂਫਲਟ ਤੇ ਪੋਸਟਰ ਛਾਪਿਆ ਗਿਆ ਹੈ। ਜੋਕਿ ਸੰਸਾਰ ਬੈਂਕ ਦੀ ਦਿਸ਼ਾ ਨਿਰਦੇਸ਼ ਕੀਤੇ ਜਾ ਰਹੇ ਨਿੱਜੀਕਰਨ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈਸ ਸਕੱਤਰ ਕੁਲਦੀਪ ਚੰਦ ਨਾਹਰ, ਗੁਰਭੇਜ ਸਿੰਘ ਸਲਾਹਕਾਰ, ਮੰਗਤ ਰਾਮ, ਮੀਤ ਪ੍ਰਧਾਨ ਸੁੱਚਾ ਸਿੰਘ, ਬ੍ਰਾਂਚ ਪ੍ਰਧਾਨ ਫਿਲੌਰ ਜਗਦੀਪ ਸਿੰਘ ਦੰਦੀਵਾਲ, ਰੇਸ਼ਮ ਸਿੰਘ ਭੋਇਪੁਰ, ਰੋਸ਼ਨ ਲਾਲ ਨੂਰਮਹਿਲ, ਬਲਬੀਰ ਸਿੰਘ ਆਦਿ ਹਾਜ਼ਰ ਸਨ।
28 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਵੱਲ ਵੱਡੀ ਰੋਸ ਰੈਲੀ ਕਰਕੇ ਕੀਤਾ ਜਾਵੇਗਾ ਮਾਰਚ
This entry was posted in ਪੰਜਾਬ.