ਤਲਵੰਡੀ ਸਾਬੋ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਆਗਮਨ ਸਮੇਂ ਤੋਂ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਨੇਕਾਂ ਯਤਨ ਕਰਨ ਤੋਂ ਇਲਾਵਾ ਸਿੱਖੀ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਵੀ ਹਮੇਸ਼ਾਂ ਉਪਰਾਲੇ ਕਰਦੀ ਰਹੀ ਹੈ। ਦਮਦਮੀ ਟਕਸਾਲ ਵੱਲੋਂ ਪੰਥ ਅਤੇ ਪੰਜਾਬ ਦੇ ਹੱਕਾਂ ਹਿਤਾਂ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟਕਸਾਲ ਨੇ ਜਿੱਥੇ ਕੌਮ ਨੂੰ ਵਿਦਵਾਨ ਦਿੱਤੇ ਉ¤ਥੇ ਸ਼ਹੀਦ ਵੀ ਦਿੱਤੇ ਜਿਨ੍ਹਾਂ ਕੌਮ ਦੀ ਰਾਖੀ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਤੋਂ ਨਾ ਕਦੀ ਪਿੱਛੇ ਹਟੀ ਅਤੇ ਨਾਹੀ ਹਟੇਗੀ।
ਦਮਦਮੀ ਟਕਸਾਲ ਮੁਖੀ ਵੱਲੋਂ ਇਹ ਵਿਚਾਰ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਸੰਬੰਧੀ ਤਿੰਨ ਰੋਜਾ ਧਾਰਮਿਕ ਸਮਾਗਮ ਦੇ ਅਜ ਅੰਤਿਮ ਦਿਹਾੜੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਂਦਿਆਂ ਪ੍ਰਗਟ ਕੀਤੇ। ਇਨ੍ਹਾਂ ਵਿਸ਼ਾਲ ਗੁਰਮਤਿ ਸਮਾਗਮਾਂ ਮੌਕੇ ਦਮਦਮੀ ਟਕਸਾਲ ਦੇ ਪੁਰਾਣੇ ਤੇ ਮੌਜੂਦਾ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਅੱਜ ਸਭ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਸਵੇਰੇ ਧਾਰਮਿਕ ਦਿਵਾਨਾਂ ਵਿਚ ਹਾਜ਼ਰੀ ਭਰਦਿਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦਿੱਤੀ। ਸਵੇਰੇ ਕਰੀਬ 9 ਵਜੇ ਤਖਤ ਸਾਹਿਬ ਦੇ ਗੁ:ਦਮਦਮਾ ਸਾਹਿਬ ਵਿਖੇ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਤਖਤ ਸਾਹਿਬ ਦੇ ਹੈ¤ਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ। ਮੁੱਖ ਸਮਾਗਮ ਤਖਤ ਸਾਹਿਬ ਵਿਖੇ ਹੋਏ ਜਿੱਥੇ ਤਖਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਦੌਰਾਨ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮੀ ਟਕਸਾਲ ਦੀ ਸਥਾਪਨਾ ਦੀ ਹੋਂਦ ਦੇ ਕਾਰਨਾਂ ਅਤੇ ਮੌਜੂਦਾ ਸਮੇਂ ਟਕਸਾਲ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਦੱਸਿਆ ਕਿ 1706 ਈਸਵੀ ਵਿਚ ਜਦੋਂ ਕਲਗ਼ੀਧਰ ਦਸਮੇਸ਼ ਪਿਤਾ ਨੇ ਦਮਦਮਾ ਸਾਹਿਬ ਦੀ ਧਰਤੀ ਤੇ ਭਾਈ ਮਨੀ ਸਿੰਘ ਨੂੰ ਲਿਖਾਰੀ ਥਾਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ ਉਸੇ ਸਮੇਂ ਹੀ ਦਮਦਮੀ ਟਕਸਾਲ ਦੀ ਸਥਾਪਨਾ ਕਰਦਿਆਂ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਟਕਸਾਲ ਦਾ ਪਹਿਲਾਂ ਮੁਖੀ ਥਾਪਿਆ ਸੀ। ਉਨ੍ਹਾਂ ਨੇ ਦਮਦਮੀ ਟਕਸਾਲ ਵੱਲੋਂ ਟਕਸਾਲ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਹਰ ਸਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾਂਦਾ ਰਹੇਗਾ। ਉਨ੍ਹਾਂ ਨੇ ਉਕਤ ਸਮਾਗਮਾਂ ਵਿਚ ਦਿੱਤੇ ਸਹਿਯੋਗ ਲਈ ਤਖਤ ਸਾਹਿਬ ਦੇ ਜਥੇਦਾਰ ਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਪੁੱਜੀਆਂ ਸਿੱਖ ਸੰਪਰਦਾਵਾਂ ਦੇ ਆਗੂਆਂ ਨੂੰ ਜੀ ਆਇਆਂ ਵੀ ਕਿਹਾ।
ਇਸ ਮੌਕੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਹਰਨਾਮ ਸਿੰਘ ਦਾ ਸਨਮਾਨ ਕੀਤਾ ਜਦੋਂਕਿ ਟਕਸਾਲ ਵੱਲੋਂ ਵੀ ਸਿੰਘ ਸਾਹਿਬ ਤੇ ਹੋਰਨਾਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਭਾਈ ਸੱਜਣ ਸਿੰਘ ਦੋਵੇਂ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ,ਭਾਈ ਦਿਆਲ ਸਿੰਘ ਕੋਲਿਆਂਵਾਲੀ,ਭਾਈ ਅਮਰੀਕ ਸਿੰਘ ਕੋਟਸ਼ਮੀਰ,ਭਾਈ ਜਗਸੀਰ ਸਿੰਘ ਮਾਂਗੇਆਣਾ ਤੇ ਭਾਈ ਜਗਤਾਰ ਸਿੰਘ ਰੋਡੇ ਚਾਰੇ ਮੈਂਬਰ ਸ਼੍ਰੋਮਣੀ ਕਮੇਟੀ,ਬਾਬਾ ਛੋਟਾ ਸਿੰਘ ਮੁਖੀ ਗੁ:ਬੁੰਗਾ ਮਸਤੂਆਣਾ,ਬਾਬਾ ਕਾਕਾ ਸਿੰਘ ਮੁੱਖ ਪ੍ਰਬੰਧਕ ਬੁੰਗਾ ਮਸਤੂਆਣਾ,ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ,ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ,ਭਾਈ ਭੋਲਾ ਸਿੰਘ ਇੰਚਾਰਜ ਸਬ ਦਫਤਰ ਧਰਮ ਪ੍ਰਚਾਰ ਕਮੇਟੀ,ਭਾਈ ਜਗਤਾਰ ਸਿੰਘ ਕੀਰਤਪੁਰੀ ਕਥਾ ਵਾਚਕ,ਬਾਬਾ ਦਰਸ਼ਨ ਸਿੰਘ ਫੱਤਾਮਾਲੋਕਾ,ਬਾਬਾ ਹਰਚਰਨ ਸਿੰਘ ਕਮਾਨਾ,ਬਾਬਾ ਦਰਸ਼ਨ ਸਿੰਘ ਦਾਦੂ,ਬਾਬਾ ਪ੍ਰੀਤਮ ਸਿੰਘ ਮੱਲੜੀ,ਬਾਬਾ ਕੁੰਦਨ ਸਿੰਘ ਤੇ ਮੇਜਰ ਸਿੰਘ ਦੇਸੂ ਯੋਧਾ,ਭਾਈ ਸੁਖਚੈਨ ਸਿੰਘ ਅਤਲਾ,ਭਾਈ ਗੁਰਬਿੰਦਰ ਸਿੰਘ ਪੰਜ ਪਿਆਰਿਆਂ ਵਿੱਚੋਂ,ਭਾਈ ਹਰਇੰਦਰ ਸਿੰਘ ਤਰਨਪੁਰ,ਭਾਈ ਜਗਤਾਰ ਸਿੰਘ ਸੇਖੂ,ਭਾਈ ਬਲਵਿੰਦਰ ਸਿੰਘ ਰੋਡੇ,ਭਾਈ ਬੂਟਾ ਸਿੰਘ ਸਰਦੂਲਗੜ੍ਹ,ਭਾਈ ਬੇਅੰਤ ਸਿੰਘ ਦਾਦੂ,ਭਾਈ ਕੁਲਦੀਪ ਸਿੰਘ ਤ੍ਰਿਲੋਕੇਵਾਲਾ,ਭਾਈ ਜਗਤਾਰ ਸਿੰਘ ਸੇਖੋਂ,ਭਾਈ ਹਰਜੀਤ ਸਿੰਘ ਕੋਟਬਖਤੂ,ਭਾਈ ਜੱਜ ਸਿੰਘ,ਭਾਈ ਗੇਜਾ ਸਿੰਘ ਆਦਿ ਹਾਜਿਰ ਸਨ।