ਰਾਜ ਵਿਚ ਦਿਨ ਦਿਹਾੜੇ ਕਤਲ ਹੋਣ ਪਿਛੇ ਕਾਂਗਰਸ ਦੀ ਸਿਆਸੀ ਬਦਲਾਖੋਰੀ ਅਤੇ ਸ਼ਹਿ ਸ਼ਾਮਿਲ : ਮਜੀਠੀਆ

ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਰਾਜ ਦੇ ਅਮਨ ਕਾਨੂੰਨ ਦੀ ਨਾਜੁਕ ਹਾਲਾਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਦਿਨ ਦਿਹਾੜੇ ਕਤਲ ਹੋਣ ਪਿਛੇ ਕਾਂਗਰਸ ਦੀ ਸਿਆਸੀ ਬਦਲਾਖੋਰੀ ਅਤੇ ਸ਼ਹਿ ਸ਼ਾਮਿਲ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰਾਂ ਦੀ ਅਵਾਜ ਬਣੇਗੀ । ਉਹਨਾਂ ਤੁਰੰਤ ਵਿਧਾਨ ਸਭਾ ਸੈਸ਼ਨ ਬੁਲਾਏ ਜਾਣ ਦੀ ਲੋੜ ’ਤੇ ਜੋਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਰਾਜ ਦੇ ਅਣ ਸੁਖਾਵੇ ਹਾਲਾਤ ਨੂੰ ਵਿਧਾਨ ਸਭਾ ਉਚ ਗੰਭੀਰਤਾ ਨਾਲ ਉਠਾਵੇਗਾ।

ਸ: ਮਜੀਠੀਆ ਅਜ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਵਿਖੇ ਅਕਾਲੀ ਦਲ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਦੇ ਕਤਲ ’ਤੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਆਏ ਸਨ। ਉਹਨਾਂ ਨਾਲ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਸਾਬਕਾ ਮੰਤਰੀ ਪ੍ਰਮਿੰਦਰ ਸਿੰਘ ਸੰਧੂ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਵੀ ਨਾਲ ਸਨ। ਸ: ਮਜੀਠੀਆ ਨੇ ਮਰਹੂਮ ਦੀ ਪਤਨੀ ਬੀਬੀ ਰਜਵੰਤ ਕੌਰ ਪੁੱਤਰ ਗੁਰਲਾਲ ਸਿੰਘ ਅਤੇ ਸਮੂਹ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਬਜੀਤ ਸਿੰਘ ਇਕ ਸਮਾਜਸੇਵੀ ਅਤੇ ਲੋੜਵੰਦ ਦੀ ਬਾਂਹ ਫੜਣ ਵਾਲੇ ਸਨ, ਉਹਨਾਂ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਵਿਸ਼ਵਾਸ ਦਿਤਾ। ਉਹਨਾਂ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰਦਿਅਾਂ ਦੋਸ਼ੀਆਂ ’ਤੇ ਸਖਤ ਕਾਰਵਾਈ ਕਰਨ ਅਤੇ ਇਨਸਾਫ ਦੇਣ ਦੀ ਗੱਲ ਕੀਤੀ ਅਤੇ ਕਿਹਾ ਕਿ ਲੋੜ ਪੈਣ ’ਤੇ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਜਾਵੇਗਾ। ਉਹਨਾਂ ਕਿਹਾ ਪੁਲੀਸ ਦੀ ਢਿੱਲੀ ਕਾਰਵਾਈ ਦੇ ਚਲਦਿਆਂ ਕ ਰਾਜ ਵਿਚ ਅਮਨ ਕਾਨੂਨ ਦੀ ਵਿਵਸਥਾ ਖਤਮ  ਹੋਚੁਕੀ ਹੈ। ਉਹਨਾਂ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਦੇ ਮਦੇ ਨਜਰ ਨੂਸਤਾਧਾਰੀ ਕਾਂਗਰਵਲੋਂ ਅਕਾਲੀ ਆਗੂਆਂ ਨੂੰ ਚੋਣਾਂ ਤੋਂ ਦੂਰ ਰਖਣ ਲਈ ਗੈਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਕਾਂਗਰਸ  ਦੀ ਸ਼ਹਿ ’ਤੇ  ਦਿਹਾੜੇ ਵਖ ਵਖ ਥਾਂਵਾਂ ’ਤੇ ਸਰਗਰਮ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬਟਾਲੇ ’ਚ ਜਬਰਨ ਤੋਂ ਬਾਅਦ ਕਤਲ ਕੀਤੇ ਗਈ ਬਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ 8 ਸਾਲ ਦੀਆਂ ਬੱਚੀਆਂ ਵੀ ਮਹਿਫੂਸ ਨਹੀਂ ਰਹੀਆਂ ਹਨ । ਇਸ ਮੌਕੇ ਪ੍ਰੋ: ਸਰਚਾਂਦ ਸਿੰਘ , ਮਰਹੂਮ ਦੇ ਭਰਾ ਸੁਖਚੈਨ ਸਿੰਘ, ਹਰਦੀਪ ਸਿੰਘ, ਚਰਨਜੀਤ ਸਿੰਘ ਤੋ ਇਲਾਵਾ ਸ਼ਮਸ਼ੇਰ ਸਿੰਘ, ਜਤਿੰਦਰ ਸਿੰਘ, ਕਸ਼ਮੀਰ ਸਿੰਘ, ਜਸਵੰਤ ਸਿੰਘ, ਜੋਗਿੰਦਰ ਸਿੰਘ, ਬਲਦੇਵ ਰਾਜ, ਅਜੀਤ ਸਿੰਘ ਸਰਪੰਚ, ਗੋਪਾਲ ਸਿੰਘ, ਗੁਰਮੀਤ ਸਿੰਘ, ਮਹਿਲ ਸਿੰਘ ਸਰਪੰਚ, ਜਗਤਾਰ ਸਿੰਘ ਧਾਰੀਵਾਲ, ਸੁਖਦੇਵ ਸਿੰਘ ਕੋਲੋਵਾਲ, ਸੁਰਜੀਤ ਸਿੰਘ ਖਿਆਲਾ, ਕੁਲਵੰਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਬਬੂ, ਅਨੂਪ ਸਿੰਘ , ਹਰਦੀਪ ਸਿੰਘ, ਮਲੂਕ ਸਿੰਘ, ਸਰਪੰਚ ਹਰਪਾਲ ਸਿੰਘ, ਸਰਪੰਚ ਕਸ਼ਮੀਰ ਸਿੰਘ, ਹਰਵਿੰਦਰ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ , ਗੁਰਮੇਜ ਸਿੰਘ ਫੌਜੀ ਸਤਿੰਦਰ ਸਿੰਘ ਰਾਝਾ ਆਦਿ ਮੌਜੂਦ ਸਨ ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>