ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋ 13 ਅਕਤੂਬਰ ਦੀ ਸਾਂਝੇ ਅਧਿਆਪਕ ਮੋਰਚੇ ਦੀ ਰੈਲੀ ਦੀ ਹਿਮਾਇਤ ਦਾ ਐਲਾਨ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਰੇਸ਼ਮ ਗਿੱਲ, ਵਰਿੰਦਰ ਮਨਰੇਗਾ, ਬਲਿਹਾਰ ਸਿੰਘ, ਸੇਰ ਸਿੰਘ ਖੰਨਾ, ਸੇਵਕ ਸਿੰਘ,  ਜਸਪਾਲ ਸਿੰਘ, ਵੀਰਪਾਲ ਕੌਰ ਸਿਧਾਣਾ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀ ਸਰਵ ਸਿੱਖਿਆ ਅਭਿਆਨ, ਰਮਸਾ ਅਤੇ ਮਾਡਲ ਅਦਰਸ਼ ਸਕੂਲਾਂ ਦੇ ਕਰਮਚਾਰੀਆ ਤੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਸਰਕਾਰ ਵੱਲੋਂ ਕੀਤੀ ਗਈ 65 ਤੋਂ 75 ਫੀਸਦੀ ਕਟੌਤੀ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ 8886 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ਤੇ ਉਨ੍ਹਾਂ ਦੀਆਂ ਤਨਖਾਹਾਂ ਘਟਾਉਣ ਤੇ ਲੱਗੀ ਹੋਈ ਹੈ, ਜਿਸ ਕਰਕੇ ਸਮੂਹ ਅਧਿਆਪਕ ਬਹੁਤ ਹੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਜਦਕਿ ਜੋ ਅਧਿਆਪਕ 38 ਹਜ਼ਾਰ ਤੋਂ 50 ਹਜ਼ਾਰ ਤੱਕ ਤਨਖਾਹਾਂ ਲੈ ਰਹੇ ਸਨ। ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਵੱਡੀ ਕਟੌਤੀ ਕਰਦਿਆਂ ਹੁਣ ਇਨ੍ਹਾਂ ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦੀ ਹਰ ਪਾਸੇ ਭੰਡੀ ਹੋ ਰਹੀ ਹੈ ਅਤੇ ਤਨਖਾਹ ਵਿੱਚ ਇੰਨੀ ਵੱਡੀ ਕਟੌਤੀ ਕਰਨ ਤੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਹਰ ਪਾਸੇ ਤਿੱਖਾ ਵਿਰੋਧ ਹੋ ਰਿਹਾ ਹੈ। ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਵੱਲੋ ਪੰਜਾਬ ਸਰਕਾਰ ਕੋਲ ਮੰਗ ਕੀਤੀ ਗਈ ਪੰਜਾਬ ਦੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਪੂਰੀਆ ਤਨਖ਼ਾਹਾਂ ਤੇ ਰੈਗੂਲਰ ਕੀਤਾ ਜਾਵੇ ਤੇ ਇੰਨਲਿਸਟਮੈੰਟ, ਸੁਸਾਇਟੀਆਂ ਕੰਪਨੀਆ, ਠੇਕਦਾਰਾ ਰਾਹੀ ਲੱਗੇ ਵਰਕਰਾ ਨੂੰ ਉਹਨਾ ਦੇ ਵਿਭਾਗਾ ਵਿੱਚ ਸ਼ਾਮਿਲ ਕਰਕੇ 2016 ਵਿੱਚ ਬਣੇ ਵੈਲਫੇਅਰ ਐਕਟ ਨੂੰ ਲਾਗੂ ਕੀਤਾ ਜਾਵੇ ਅਤੇ ਰਹਿੰਦੀਆ ਕੈਟਾਗਰੀਆ ਨੂੰ ਵਿੱਚ ਸ਼ਾਮਲ ਕੀਤਾ ਜਾਵੇ। ਆਗੂਆਂ ਨੇ ਦੱਸਿਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਛੱਡ ਕੇ ਹੁਣ ਪੰਜਾਬ ਦੇ ਲੋਕਾਂ,  ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦਾ ਗਲਾ ਘੁੱਟਣ ਵਾਲੀ ਨੀਤੀ ਤੇ ਆਈ ਹੋਈ ਹੈ। ਇਸ ਲਈ ਘਰ-ਘਰ ਰੁਜਗਾਰ ਦੇ ਸਾਰੇ ਵਾਅਦੇ ਛੱਡ ਕੇ ਕਾਂਗਰਸ ਸਰਕਾਰ ਮੁਲਾਜ਼ਮਾਂ ਦੀਆਂ ਨੌਕਰੀਆਂ ਖੋਹਣ ਲੱਗੀ ਹੋਈ ਹੈ। ਇਸ ਲਈ ਸਾਂਝਾ ਆਧਿਆਪਕ ਮੋਰਚਾ ਪੰਜਾਬ ਵੱਲੋ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸਾਂਝਾ ਆਧਿਆਪਕ ਮੋਰਚਾ ਵੱਲੋ ਪਟਿਆਲੇ ਵਿਖੇ ਮਰਨ ਵਰਤ ਅਤੇ ਪੱਕਾ ਮੋਰਚਾ ਲਗਾਇਆ ਗਿਆ ਹੈ। ਉਨਾਂ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ 13 ਅਕਤੂਬਰ ਨੂੰ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਡਾ ਇਕੱਠ ਕਰਕੇ ਰੈਲੀ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਹੋਰਨਾ ਇਲਾਵਾ ਭਗਤ ਸਿੰਘ ਭਗਤਾ, ਕੁਲਦੀਪ ਸਿੰਘ ਬੁੱਢੇਵਾਲ, ਅੰਮਿ੍ਰਤਪਾਲ ਸਿੰਘ, ਜਗਸੀਰ ਭੰਗੂ, ਜਗਜੀਤ ਸਿੰਘ, ਗੁਰਵਿੰਦਰ ਪਨੂੰ ਆਦਿ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>