ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੱਡੀ ਕਟੌਤੀ ਤੇ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਦੀਆਂ ਛਾਂਟੀਆ ਦਾ ਤਿੱਖਾ ਵਿਰੋਧ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਰੇਸ਼ਮ ਸਿੰਘ ਗਿੱਲ, ਵਰਿੰਦਰ ਮਨਰੇਗਾ, ਬਲਿਹਾਰ ਸਿੰਘ, ਸੇਰ ਸਿੰਘ ਖੰਨਾ, ਸੇਵਕ ਸਿੰਘ, ਜਸਪਾਲ ਸਿੰਘ, ਵੀਰਪਾਲ ਕੌਰ ਸਿਧਾਣਾ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀ ਦੱਸਿਆ ਕਿ ਸਰਵ ਸਿੱਖਿਆ ਅਭਿਆਨ, ਰਮਸਾ ਅਤੇ ਮਾਡਲ ਅਦਰਸ਼ ਸਕੂਲਾਂ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਤਨਖ਼ਾਹਾਂ ਵਿੱਚ 65 ਤੋਂ 75 ਫੀਸਦੀ ਕੱਟ ਲਾ ਕੇ  ਆਰਥਿਕ ਅਤੇ ਮਾਨਸਿਕ ਤੰਗੀ ਵੱਲ ਧੱਕਣ ਲਈ ਮਜਬੂਰ ਕਰ ਰਹੀ ਹੈ ਤੇ ਬਿਜਲੀ ਵਿਭਾਗ ਵਿੱਚ ਸੀ.ਐਚ.ਵੀ. ਠੇਕਾ ਕਾਮਿਆਂ ਦੀਆਂ 2000 ਛਾਂਟੀਆ ਕੀਤੀਆਂ ਗਈਆਂ ਹਨ, ਜਿਸ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸਖ਼ਤ ਨਿਖੇਧੀ ਕਰਦਾ ਹੈ ਤੇ  ਪੰਜਾਬ ਸਰਕਾਰ ਕੋਲ ਮੰਗ ਕਰਦਾ ਹੈ ਕਿ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਪੂਰੀਆਂ ਤਨਖ਼ਾਹਾਂ ਤੇ ਰੈਗੂਲਰ ਕੀਤਾ ਜਾਵੇ ਤੇ ਇੰਨਲਿਸਟਮੈਂਟ, ਸੁਸਾਇਟੀਆਂ ਕੰਪਨੀਆਂ, ਠੇਕਦਾਰਾਂ ਰਾਹੀ ਲੱਗੇ ਵਰਕਰਾਂ ਨੂੰ ਉਹਨਾਂ ਦੇ ਵਿਭਾਗਾਂ ਵਿੱਚ ਸ਼ਾਮਲ ਕਰਕੇ 2016 ਵਿੱਚ ਬਣੇ ਵੈਲਫੇਅਰ ਐਕਟ ਲਾਗੂ ਕੀਤਾ ਜਾਵੇ ਤੇ ਰਹਿੰਦੀਆਂ ਕੈਟਾਗਰੀਆਂ ਨੂੰ ਵਿੱਚ ਸ਼ਾਮਿਲ ਕੀਤਾ ਜਾਵੇ। ਵੱਖ-ਵੱਖ ਵਿਭਾਗਾਂ ਵਿੱਚ ਜਿਵੇ ਕਿ ਜਲ ਸਪਲਾਈ, ਪਨਬਸ ਰੋਡਵੇਜ਼, ਬਿਜਲੀ ਵਿਭਾਗ, ਮਨਰੇਗਾ ਵਿੱਚੋਂ ਛਾਂਟੀ ਕੀਤੇ ਵਰਕਰਾਂ ਨੂੰ ਬਹਾਲ ਕੀਤਾ ਜਾਵੇ। ਆਗੂਆਂ ਨੇ ਦੱਸਿਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਛੱਡ ਕੇ ਹੁਣ ਕਾਂਗਰਸ ਸਰਕਾਰ ਮੁਲਾਜ਼ਮਾਂ ਦੀਆਂ ਨੌਕਰੀਆਂ ਖੋਹਣ ਤੇ ਲੱਗੀ ਹੋਈ।  ਇਸ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਵੱਲੋ ਪਟਿਆਲੇ ਵਿਖੇ ਮਰਨ ਵਰਤ ਅਤੇ ਪੱਕਾ ਮੋਰਚਾ ਲਗਾਇਆ ਗਿਆ ਹੈ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ 21 ਅਕਤੂਬਰ ਦੀ ਰੈਲੀ ਕੀਤੀ ਜਾ ਰਹੀ ਹੈ ਉਸ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਆਪਣੇ ਬੈਨਰ ਹੇਠ ਵੱਡਾ ਇੱਕਠ ਕਰਕੇ ਰੈਲੀ ਵਿੱਚ ਸ਼ਾਮਲ ਹੋਵੇਗਾ।  ਇਸ ਮੌਕੇ ਹੋਰਨਾ ਇਲਾਵਾ ਅਮਰੀਕ ਸਿੰਘ, ਭਗਤ ਸਿੰਘ ਭਗਤਾ, ਕੁਲਦੀਪ ਸਿੰਘ ਬੁੱਢੇਵਾਲ, ਜਗਸੀਰ ਭੂੰਗ, ਜਗਜੀਤ ਸਿੰਘ, ਗੁਰਵਿੰਦਰ ਪਨੂੰ, ਹਾਕਮ ਸਿੰਘ ਧਨੇਠਾ, ਜਸਵੀਰ ਸਿੰਘ ਸ਼ੀਰਾ ਸ਼ਾਹਕੋਟ ਆਦਿ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>