ਵੱਖ ਵੱਖ ਧਰਮਾਂ ਦੀ ਏਕਤਾ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ- ਚੇਅਰਮੈਨ ਗੁਪਤਾ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਵਿਜੇ ਗੁਪਤਾ ਵਲੋਂ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਲੋਹੜੀ ਵਿਚ ਤਿੱਲ, ਮੂੰਗਫਲੀ ਅਤੇ ਗੱਚਕ ਆਦਿ ਪਾਕੇ ਸ਼ਗਨ ਕਰਦੇ ਹੋਏ ਲੋਹੜੀ ਦੇ ਗੀਤ ਗਾਏ। ਜਦ ਕਿ  ਵਿਦਿਆਰਥੀਆਂ ਵਲੋਂ ਇਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਗਿੱਧਾ,ਭੰਗੜਾ ਅਤੇ ਸੱਕਿਟਾਂ ਆਦਿ ਪੇਸ਼ ਕੀਤੀਆਂ, ਜਿਸ ਦਾ ਸਾਰਿਆਂ ਨੇ ਖੂਬ ਆਨੰਦ ਮਾਣਿਆ।

ਇਸ ਪ੍ਰੋਗਰਾਮ ਦੇ ਅੰਤ ਵਿਚ ਚੇਅਰਮੈਨ ਗੁਪਤਾ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਲੋਹੜੀ ਦੇ ਇਸ ਤਿਉਹਾਰ ਦੇ ਇਤਿਹਾਸ ਸਬੰਧੀ ਜਾਣਕਾਰੀ ਦਿਤੀ ਅਤੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਤੋਂ ਬਾਦ ਠੰਢ ਘੱਟਣੀ ਸ਼ੁਰੂ ਹੋ ਜਾਂਦੀ ਹੈ। ਇਸ ਦੇ ਇਲਾਵਾ ਲੋਹੜੀ ਦਾ ਤਿਉਹਾਰ ਕਈ ਸਮਾਜਿਕ ਅਤੇ ਲੋਕ ਤੱਥਾਂ ਨਾਲ ਜੁੜਿਆ ਹੋਇਆ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>