ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਾਂਝਾ ਅਧਿਆਪਕ ਮੋਰਚਾ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਸ਼ਾਹਕੋਟ ਵਲੋਂ ਐੱਸ.ਡੀ.ਐੱਮ ਸ਼ਾਹਕੋਟ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਿਆ ਗਿਆ ਤੇ ਯੂਨੀਅਨ ਦੇ ਆਗੂਆਂ ਨੂੰ ਨੌਕਰੀ ਤੋਂ ਕੱਢਣ ਦਾ ਵੀ ਵਿਰੋਧ ਕੀਤਾ ਗਿਆ। ਐੱਸ.ਡੀ.ਐੱਮ ਸ਼੍ਰੀਮਤੀ ਨਵਨੀਤ ਕੌਰ ਬੱਲ ਦਫ਼ਤਰ ’ਚ ਮੌਜੂਦ ਨਾ ਹੋਣ ਕਰਕੇ ਮੰਗ ਪੱਤਰ ਇੰਦਰਦੇਵ ਸਿੰਘ ਮਿਨਹਾਸ ਤਹਿਸੀਲਦਾਰ ਸ਼ਾਹਕੋਟ ਨੇ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜ਼ਿਲਾ ਕਨਵੀਨਰ ਕੁਲਵਿੰਦਰ ਸਿੰਘ ਜੋਸਨ ਤੇ ਕੁਲਦੀਪ ਸਿੰਘ ਬਾਹਮਣੀਆਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ 1 ਦਸੰਬਰ ਨੂੰ ਅਧਿਆਪਕਾਂ ਦੇ ਧਰਨੇ ’ਚ ਪਹੁੰਚ ਕੇ ਕੀਤੇ ਜਨਤਕ ਐਲਾਨਾਂ ਨੂੰ ਪੂਰਾ ਕਰਨ ਤੋਂ ਪਿੱਛੇ ਹਟਦਿਆਂ ਗੈਰ-ਜਿੰਮੇਵਾਰ ਰਵੱਈਆ ਅਪਨਾਉਣ ਤੇ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਾਇਆ। ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਵਲੋਂ ਅਧਿਆਪਕ ਵਰਗ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਲਈ ਵੱਡੀ ਲਾਮਬੰਦੀ ਕਰਨ ਦਾ ਐਲਾਨ ਕੀਤਾ ਹੈ। ਉਨਾਂ ਮੰਗ ਕੀਤੀ ਕਿ 8886 ਐੱਸ.ਐੱਸ.ਏ, ਰਮਸਾ, ਆਦਰਸ਼ ਮਾਡਲ ਸਕੂਲ ਅਧਿਆਪਕਾਂ ਦੀ ਤਨਖ਼ਾਹ ਦੇ ਮੁੱਦੇ ਨੂੰ ਰੀਵਿਊ ਕਰਕੇ ਪੂਰੀ ਤਨਖ਼ਾਹ ’ਤੇ ਪੱਕਾ ਕੀਤਾ ਜਾਵੇ, ਨੌਕਰੀ ਤੋਂ ਕੱਢੇ ਅਧਿਆਪਕ ਆਗੂਆਂ ਨੂੰ ਦੁਬਾਰਾ ਨੌਕਰੀ ’ਤੇ ਰੱਖਿਆ ਜਾਵੇ ਤੇ 5178 ਅਧਿਆਪਕ ਨੂੰ ਨਵੰਬਰ 2017 ਤੋਂ ਰੈਗੂਲਰ ਕਰਕੇ ਜਨਵਰੀ 2019 ਤੋਂ ਪੂਰੀ ਤਨਖ਼ਾਹ ਦਿੱਤੀ ਜਾਵੇ, ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰ ਕੈਟਾਗਰੀ ਦੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਤੇ ਮਹਿੰਗਾਈ ਭੱਤੇ ਦੀ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਉਨਾਂ ਦੱਸਿਆ ਕਿ ਤਨਖ਼ਾਹ ਕਟੌਤੀ ਰੱਦ ਕਰਵਾਉਣ ਸਮੇਤ ਮੰਗ ਪੱਤਰ ’ਚ ਦਰਜ ਮੰਗਾਂ ਨੂੰ ਲਾਗੂ ਕਰਵਾਉਣ ਲਈ 3 ਫਰਵਰੀ ਨੂੰ ਪਟਿਆਲੇ ’ਚ ਸੂਬਾਈ ਰੈਲੀ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ, ਜਗਰੂਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਢੋਟ, ਸੁਰਿੰਦਰ ਸਿੰਘ, ਰਾਜਵਿੰਦਰ ਸਿੰਘ ਧੰਜੂ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਰਤਨਪਾਲ, ਜਸਵੀਰ ਸਿੰਘ, ਕੁਲਦੀਪ ਸਿੰਘ, ਅਰਸ਼ਦੀਪ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ ਲੋਹੀਆਂ, ਨਵਨੀਤ ਪਾਠਕ, ਕੁਲਵਿੰਦਰ ਸਿੰਘ ਲਸੂੜੀ ਆਦਿ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>