ਐਲ ਸੀ ਈ ਟੀ ਵਿਚ ਗਣਤੰਤਰਤਾ ਦਿਵਸ ਮੌਕੇ ਭਾਰਤੀ ਹਾਕੀ ਟੀਮ ਨਾਲ ਮਨਾਇਆ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵੱਲੋਂ 70 ਵਾ ਗਣਤੰਤਰਤਾ ਦਿਵਸ ਨਵੇਕਲੇ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕੈਂਪਸ ਵਿਚ ਭਾਰਤੀ ਹਾਕੀ ਟੀਮ ਦੇ ਸੀਨੀਅਰ ਖਿਡਾਰੀਆਂ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਜੀਤ ਸਿੰਘ, ਪਰਵਿੰਦਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਮੈਂਬਰ ਭਾਰਤੀ ਹਾਕੀ ਟੀਮ ਅਤੇ ਰਾਸ਼ਟਰੀ ਹਾਕੀ ਖਿਡਾਰੀ ਗੁਰਤੇਜ ਸਿੰਘ ਨੇ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ ਨਾਲ ਸਫਲ ਜ਼ਿੰਦਗੀ ਦੇ ਗੁਰ ਸਾਂਝੇ ਕੀਤੇ। ਇਸ ਮੌਕੇ ਤੇ ਐਲ ਸੀ ਈ ਟੀ ਦੇ ਪ੍ਰਿੰਸੀਪਲ ਡਾ. ਜਤਿੰਦਰ ਗਿੱਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ।

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਜੀਤ ਸਿੰਘ ਨੇ  ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਹਾਨ ਸੁਤੰਤਰਤਾ ਸੈਨਾਨੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਤੋ ਪ੍ਰੇਰਨਾ ਲੈਦੇ ਹੋਏ ਉਨ੍ਹਾਂ ਮਹਾਨ ਸਪੂਤਾਂ ਦੇ ਵਿਖਾਏ ਰਾਹ ਤੇ ਚੱਲਣ ਦੀ ਪ੍ਰੇਰਨਾ ਦਿਤੀ । ਪਰਵਿੰਦਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਮੈਂਬਰ ਭਾਰਤੀ ਹਾਕੀ ਟੀਮ ਵਿਦਿਆਰਥੀਆਂ ਨੂੰ ਇਕ ਚੰਗੇ ਸਮਾਜ ਦੀ ਸਥਾਪਨਾ ਲਈ ਸਦਾ ਸੁਚਾਰੂ ਸੋਚ ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮਾਰੋਹ ਦੇ ਅੰਤ ਵਿਚ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>