ਅਤਾਲਾਂ ਵਿਖੇ ਪਰਿਵਾਰਾਂ ਸਮੇਤ ਬਾਦਲ ਦਲ ਨੂੰ ਅਲਵਿਦਾ ਕਹਿ ਕੇ ਮਾਨ ਦਲ ਵਿੱਚ ਸ਼ਾਮਿਲ

ਪਾਤੜਾਂ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਥੇ: ਬਲਕਾਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਅਤਾਲਾਂ ਵਿਖੇ ਮੀਟਿੰਗ ਹੋਈ। ਸ: ਜਗੀਰ ਸਿੰਘ ਅਤਾਲਾਂ ਤਕਰੀਬਨ 25 ਤੋਂ ਲਗਾਤਾਰ ਅਕਾਲੀ ਦਲ (ਅ) ਨਾਲ ਜੁੜ ਕੇ ਕੰਮ ਕਰਦੇ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣਾ ਤੋਂ ਬਾਅਦ ਉਨ੍ਹਾਂ ਦੇ ਲੜਕੇ ਸ: ਸੁੱਚਾ ਸਿੰਘ ਅਤਾਲਾਂ ਪਾਰਟੀ ਵਿੱਚ ਗਤੀਵਿਧੀਆਂ ਕਰ ਰਹੇ ਹਨ। ਇਸ ਮੌਕੇ ਤੇ ਸੁੱਚਾ ਸਿੰਘ ਦੀ ਪ੍ਰੇਰਨਾ ਸਦਕਾ ਸੁਖਦੇਵ ਸਿੰਘ ਅਤਾਲਾਂ, ਜਗਜੀਤ ਸਿੰਘ, ਗੁਰਲਾਲ ਸਿੰਘ, ਪਰਦੀਪ ਸਿੰਘ, ਸੁਖਮਨ ਸਿੰਘ, ਬੀਬੀ ਗੁਰਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਅਤੇ ਸਿਮਰਨਜੀਤ ਕੌਰ ਆਦਿ ਬਾਦਲ ਦਲ ਨੂੰ ਛੱਡ ਕੇ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਜਥੇ: ਭੁੱਲਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਲਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਨੌਜਵਾਨ ਭਾਰੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋ ਕੇ ਪਾਰਟੀ ਨੂੰ ਭਾਰੀ ਮਜਬੂਤੀ ਦੇ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜੋ ਨੌਜਵਾਨ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਜਥੇ: ਭੁੱਲਰ ਨੇ ਕਿਹਾ ਕਿ ਸਰਬੱਤ ਖਾਲਸਾ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸਾਹਿਬ ਦੀ ਅਗਵਾਈ ਵਿੱਚ ਵੀ ਮੀਟਿੰਗਾਂ ਕਰਕੇ ਸਰਬੱਤ ਖਾਲਸਾ ਦੀਆਂ ਸਮੂਹ ਜਥੇਬੰਦੀਆਂ ਨਾਲ ਜੋੜਿਆ ਜਾ ਰਿਹਾ ਹੈ। ਉਸ ਵਿੱਚ ਸਮੂਹ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਪਹੁੰਚ ਰਹੇ ਹਨ।ਇਸ ਮੌਕੇ ਤੇ ਜਥੇ: ਭੁੱਲਰ ਦੇ ਨਾਲ ਪਾਰਟੀ ਦੇ ਆਗੂ ਪਿਆਰਾ ਸਿੰਘ ਬਾਈ, ਸੱਤਪਾਲ ਸਿੰਘ ਗਰੇਵਾਲ, ਰਣਜੀਤ ਸਿੰਘ ਗਿੱਲ, ਗੁਰਨਾਮ ਸਿੰਘ ਪੈਂਦ, ਹਰਭਜਨ ਸਿੰਘ ਪੰਨੂ, ਮੁਕੰਦ ਸਿੰਘ ਚੁਨਾਗਰਾ, ਮਿ: ਜਸਵੰਤ ਸਿੰਘ ਆਦਿ ਆਗੂ ਵਰਕਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਹੋਏ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>