ਦਮਦਮੀ ਟਕਸਾਲ ਦੇ ਬ੍ਹਾਰਵੇਂ ਮੁਖੀ ਸੱਚਖੰਡਵਾਸੀ, ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪੰਜਾਹ ਸਾਲਾ (ਅਰਧ-ਸ਼ਤਾਬਦੀ) ਸੱਚਖੰਡ ਗਮਨ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਬ੍ਹਾਰਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪੰਜਾਹ ਸਾਲਾ (ਅਰਧ-ਸ਼ਤਾਬਦੀ) ਸੱਚਖੰਡ ਗਮਨ ਦਿਹਾੜੇ ਨਾਲ ਸੰਬੰਧਿਤ ਤਿੰਨ ਰੋਜਾ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਦੀ ਅਗਵਾਈ ’ਚ ਕਰਾਏ ਗਏ ਸਮਾਗਮ ਵਿਚ ਲਖਾਂ ਦੀ ਗਿਣਤੀ ’ਚ ਆਪ ਮੁਹਾਰੇ ਪਹੁੰਚੀਆਂ ਸੰਗਤਾਂ ਨੇ ਮਹਾਂਪੁਰਸ਼ਾਂ ਦੀ ਪੰਥ ਪ੍ਰਤੀ ਦੇਣ ਤੇ ਪਰਉਪਕਾਰਾਂ ਨੂੰ ਨਮਸ਼ਕਾਰ ਅਤੇ ਯਾਦ ਕੀਤਾ।

ਇਸ ਮੌਕੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸੰਤ ਗਿ: ਗੁਰਬਚਨ ਸਿੰਘ ਖਾਲਸਾ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ-ਸਰੋਤ ਹਨ । ਪ੍ਰੋ: ਸਰਚਾਂਦ ਸਿੰਘ ਵਲੋਂ ਸਮਾਗਮ ਬਾਰੇ ਜਾਰੀ ਜਾਣਕਾਰੀ ’ਚ  ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਸੰਤ ਮਹਾਂਪੁਰਸ਼ ਪੂਰਨ ਬ੍ਰਹਮ-ਗਿਆਨੀ,  ਵਿੱਦਿਆ ਮਾਰਤੰਡ ਅਤੇ ਉਚਕੋਟੀ ਦੇ ਕਾਵਿ ਗਿਆਤਾ ਸਨ। ਜਿਨਾਂ ਗੁਰਬਾਣੀ ਕਥਾ ਦੁਆਰਾ ਪਖੰਡ ਅਤੇ ਦੇਹਧਾਰੀ ਗੁਰੂਡੰਮ੍ਹ ਦਾ ਡਟ ਕੇ ਵਿਰੋਧ ਕੀਤਾ। ਆਪ ਜੀ ਨੇ ਜੀਵਨ ਦੌਰਾਨ ਸੇਵਾ ਤੇ ਸਿਮਰਨ ਦੀ ਮਹਾਨ ਘਾਲਣਾ ਘਾਲਣ ਦੇ ਨਾਲ ਨਾਲ ਹਜਾਰਾਂ ਸਿੰਘਾਂ ਨੂੰ ਗੁਰਮਤਿ ਵਿੱਦਿਆ ਪੜ੍ਹਾਉਣ, ਗੁਰਬਾਣੀ ਦੀ ਸ਼ੁੱਧ ਸੰਥਿਆ ਅਤੇ ਅਰਥ ਪੜ੍ਹਾਉਣ ਦੀ ਨਿਸ਼ਕਾਮ ਸੇਵਾ ਅਤੇ ਜ਼ਿੰਮੇਵਾਰੀ ਨੂੰ ਅਖੀਰਲੇ ਸਵਾਸਾਂ ਤੱਕ ਨਿਭਾਈ।  ਵੱਡ-ਅਕਾਰੀ ਕਾਵਿ ਰਚਨਾ ‘ਗੁਰਮੁਖ ਪ੍ਰਕਾਸ਼’ ਦੇ ਰਚੇਤਾ, ਪਰਉਪਕਾਰ, ਸੰਜਮ ਤੇ ਤਿਆਗ ਦੀ ਇਸ ਮੂਰਤ ਨੇ ਪੰਥ ਦੀ ਅਣਥੱਕ ਸੇਵਾ ਕਰਦਿਆਂ 28 ਕਥਾ ਸ੍ਰੀ ਗੁਰੂ ਗ੍ਰੰਥ ਸਾਹਿਬ, 5 ਕਥਾ ਸ੍ਰੀ ਦਸਮ ਗ੍ਰੰਥ ਸਾਹਿਬ, 1 ਕਥਾ ਭਾਈ ਗੁਰਦਾਸ ਦੀਆਂ ਵਾਰਾਂ ਕਬਿਤ ਸਵੈਯੇ, 30 ਕਥਾ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥ ਅਤੇ ਪੰਥ ਪ੍ਰਕਾਸ਼ ਅਤੇ ਹੋਰ ਗੁਰ ਇਤਿਹਾਸ ਦੀ ਵਿਆਖਿਆ ਵੀ ਕੀਤੀ। ਆਪ ਦੇ ਮਸਤਿਕ ਅਤੇ ਗੁਰਬਾਣੀ ਕਥਾ ਦਾ ਅਲੌਕਿਕ ਪ੍ਰਭਾਵ ਸਦਕਾ ਜਿਹੜਾ ਵੀ ਉਨ੍ਹਾਂ ਤੋਂ ਗੁਰਬਾਣੀ ਕਥਾ ਸਰਵਣ ਕਰਦਾ ਸੀ, ਉਹ ਹਮੇਸ਼ਾ ਲਈ ਤਿਆਰ-ਬਰ-ਤਿਆਰ ਹੋ ਕੇ ਗੁਰਮਤਿ ਦਾ ਪ੍ਰਪੱਕ ਧਾਰਨੀ ਹੋ ਜਾਂਦਾ ਸੀ। ਆਪ ਜੀ ਤੋ ਵਿਦਿਆ ਗ੍ਰਹਿਣ ਕਰਨ ਵਾਲੇ ਤਖਤਾਂ ਦੇ ਜਥੇਦਾਰ ਤੇ ਸਿੰਘ ਸਾਹਿਬਾਨ ਬਣੇ। ਆਪ ਜੀ ਦੀ ਸੰਗਤ ਵਿਚੋਂ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ, ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸੰਤ ਬਾਬਾ ਠਾਕੁਰ ਸਿੰਘ ਜੀ  ਤਿੰਨੇ ਦਮਦਮੀ ਟਕਸਾਲ ਦੇ ਮੁਖੀ ਵਜੋਂ ਵਰੋਸਾਏ ਗਏ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਚਲਦੀ ਫਿਰਦੀ ਯੂਨੀਵਰਸਿਟੀ ਸਨ ਅਤੇ ਗੁਰਮਤਿ ਮਰਿਆਦਾ ’ਤੇ ਪੂਰਨ ਪਹਿਰਾ ਦੇਣ ਵਾਲੇ ਸਨ। ਉਹਨਾਂ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਵੱਲੋਂ ਪੰਥ ਦੀ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ‘ਦਮਦਮੀ ਟਕਸਾਲ‘ ਨੇ ਹਮੇਸ਼ਾਂ ਹੀ ਧਾਰਮਿਕ ਅਤੇ ਰਾਜਸੀ ਖੇਤਰ ਵਿੱਚ ਕੌਮ ਦੀ ਯੌਗ ਅਗਵਾਈ ਕੀਤੀ ਹੈ।

ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸਿੱਖ ਕੌਮ ਨੂੰ ਦਰਪੇਸ਼ ਮਾਮਲਿਆਂ ਦੇ ਸਮਾਧਾਨ ਲਈ ਸਿਰ ਜੋੜ ਕੇ ਬੈਠਣ ਤੇ ਗੁਰਮਤਿ ਦੀ ਸਾਂਝ ਪਾਉਣ ਦੀ ਲੋੜ ਤੋਂ ਇਨਾਵਾ ਨਵੀਂ ਪੀੜੀ ਨੂੰ ਸਿੱਖੀ ਸਿਧਾਂਤਾਂ ਨਾਲ ਜੋੜੇ ਜਾਣ ਅਤੇ ਗੁਰਮਤਿ ਲਹਿਰ ਚਲਾਏ ਜਾਣ ਦੀ ਵੱਡੀ ਲੋੜ ’ਤੇ ਜੋਰ ਦਿਤਾ।

ਇਸ ਮੌਕੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪੰਥ ਪ੍ਰਤੀ ਸੇਵਾ ਅਤੇ ਘਾਲਣਾ ਨੂੰ ਮੁਖ ਰਖਦਿਆਂ ਸ੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਰਤਨ ਸਨਮਾਨ ਦੇਣ ਦੇ ਲਏ ਗਏ ਫੈਸਲੇ ਤੋਂ ਜਾਣੂ ਕਰਾਇਆ, ਜਿਸ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸਹਿਮਤੀ ਪ੍ਰਗਤ ਕਰਨ ’ਤੇ ਸਮੂਹ ਸੰਗਤ ਨੇ ਜੈਕਾਰਿਆਂ ਦੀ ਗੂੰਜ ’ਚ ਸਵਾਗਤ ਕੀਤਾ ਗਿਆ। ਭਾਈ ਲੌਗੋਵਾਲ ਨੇ ਕਿਹਾ ਕਿ ਜਦੋ ਵੀ ਪੰਥ ‘ਤੇ ਭੀੜ ਬਣੀ ਦਮਦਮੀ ਟਕਸਾਲ ਨੇ ਸੀਨੇ ‘ਤੇ ਵਾਰ ਖਾ ਕੇ ਪੰਥ ਦੀ ਚੜਦੀਕਲਾ ਲਈ ਆਪਣਾ ਫਰਜ ਨਿਭਾਇਆ।

ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵਲੋਂ ਮੀਤ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤ ਸਿੰਘ ਨੇ ਤਖਤ ਹਜੂਰ ਸਾਹਿਬ ਦੇ ਖੇਤਰ ਅਧੀਨ ਇਲਾਕਿਆਂ ’ਚ ਵਸੇ ਸਿੱਖਾਂ ਦੀ ਸਿੱਖੀ ਸਿਦਕ ਅਤੇ ਪ੍ਰਪਕਤਾ ਬਾਰੇ ਜਾਣੂ ਕਰਾਇਆ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਨੇ ਗਿਆਨੀ ਗੁਰਬਚਨ ਸਿੰਘ ਖਾਲਸਾ ਦੀ ਦੂਰਦ੍ਰਿਸ਼ਟੀ ਬਾਰੇ ਚਾਨਣਾ ਪਾਇਆ ਅਤੇ ਉਨਾਂ ਵਲੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਪਾਏ ਗਏ ਯੋਗਦਾਨ ਤੋਂ ਸੰਗਤ ਨੂੰ ਜਾਣੂ ਕਰਾਇਆ। ਉਹਨਾਂ ਪੰਥ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਹੋਣ ਅਤੇ ਵਿਰੋਧੀ ਤਾਕਤਾਂ ਨੂੰ ਪਛਾੜਨ ਲਈ ਇੱਕਜੁੱਟ ਹੋਣ ਦੀ ਸੁਰ ਤੇਜ ਕੀਤੀ।

ਦਿਲੀ ਗੁ: ਕਮੇਟੀ ਦੀ ਪ੍ਰਤੀਨਿਧਤਾ ਕਰਦਿਆਂ ਕਮੇਟੀ ਦੇ ਧਾਰਮਿਕ ਵਿੰਗ ਦੇ ਮੁਖੀ ਸ: ਪ੍ਰਮਜੀਤ ਸਿੰਘ ਰਾਣਾ ਨੇ ਗੁਰਮਤਿ ਪ੍ਰਚਾਰ ਪ੍ਰਸਾਰ ਲਈ ਨਵੀਆਂ ਤਕਨੀਕਾਂ ਨੂੰ ਵੀ ਸਥਾਨ ਦੇਣ ਦੀ ਲੋੜ ’ਤੇ ਜੋਰ ਦਿਤਾ।

ਭਾਈ ਮਨਜੀਤ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀ ਸ਼ਹੀਦੀ ਯਾਦਗਾਰ ਅਤੇ ਸ਼ਹੀਦੀ ਗੈਲਰੀ ਸਥਾਪਿਤ ਕਰਲ ਲਈ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਜੀ ਪੰਥ ਦੀ ਵੱਡੀ ਸੇਵਾ ਕਰਨ ਤੋਂ ਇਲਾਵਾ ਪੰਥਕ ਰਵਾਇਤਾਂ ਨੂੰ ਕਾਇਮ ਰੱਖਣ ਲਈ ਹਰ ਸਮੇਂ ਤਤਪਰ ਹਨ ਅਤੇ ਕੌਮ ਨੂੰ ਇੱਕ ਜੁਟ ਕਰਨ ’ਚ ਵੱਡੀ ਭੂਮਿਕਾ ਅਦਾ ਕਰ ਰਹੇ ਹਨ।

ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਗੋਵਾਲ, ਤਖਤ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਵੇਦਾਂਤੀ ਜੀ, ਸੰਤ ਇੰਦਰਜੀਤ ਸਿੰਘ ਰਕਬੇਵਾਲੇ ਆਦਿ ਨੂੰ ’ਖਾਲਸਾ ਰਤਨ ਸਨਮਾਨ’ ਨਾਲ ਨਿਵਾਜਿਆ ਗਿਆ।

ਇਸ ਮੌਕੇ ਭਾਈ ਮਨਜੀਤ ਸਿੰਘ, ਡਾ: ਹਰਭਜਨ ਸਿੰਘ ਡੇਹਰਾਦੂਨਵਾਲੇ, ਸੰਤ ਬਾਬਾ ਬੁੱਧ ਸਿੰਘ ਨਿਕੇ ਘੁੰਮਣਾਂਵਾਲੇ, ਬਾਬਾ ਅਵਤਾਰ ਸਿੰਘ ਧੁਰਕੋਟ, ਗਿਆਨੀ ਸੁਰਜੀਤ ਸਿੰਘ ਸੋਧੀ, ਭਾਈ ਰਣਧੀਰ ਸਿੰਘ ਰਾੜਾ ਸਾਹਿਬ, ਅਜੈਬ ਸਿੰਘ ਅਭਿਆਸੀ, ਭਾਈ ਰਜਿੰਦਰ ਸਿੰਘ ਮਹਿਤਾ, ਸ: ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਮੁਖ ਸਿੰਘ ਐਮ ਏ, ਬਾਬਾ ਗੁਰਨਾਮ ਸਿੰਘ ਭਾਈ ਕੀ ਡਰੋਲੀ ਨੇ ਵੀ ਸੰਬੋਧਨ ਕੀਤਾ।

ਸਟੇਜ ਦੀ ਬਾਖੂਬੀ ਸੇਵਾ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ, ਗਿਆਨੀ ਜੀਵਾ ਸਿੰਘ, ਗਿਆਨੀ ਹਰਦੀਪ ਸਿੰਘ ਅਨੰਦਪੁਰ ਤੇ ਗਿਆਨੀ ਸਾਹਿਬ ਸਿੰਘ ਨੇ ਨਿਭਾਈ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ,  ਕਾਰਸੇਵਾ ਬਾਬਾ ਜਗਤਾਰ ਸਿੰਘ, ਮਹੰਤ ਮਨਜੀਤ ਸਿੰਘ ਨੁਸ਼ਿਹਰਾ, ਮਹੰਤ ਤੀਰਥ ਸਿੰਘ ਅਨੰਦਪੁਰ ਸਾਹਿਬ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਭਾਈ ਹਰੀ ਸਿੰਘ ਤੇ ਭਾਈ ਕੁਲਵੰਤ ਸਿੰਘ ਪੋਤਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ, ਭਾਈ ਈਸ਼ਰ ਸਿੰਘ, ਗਿ: ਹਰਮਿਤਰ ਸਿੰਘ ਕਥਾਵਾਚਕ, ਭਾਈ ਗੁਰਦੀਪ ਸਿੰਘ ਖਹਿਰਾ, ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਗਿਆਨੀ ਸੁਖਜੀਤ ਸਿੰਘ ਕਨਇਆ, ਕੁਲਦੀਪ ਸਿੰਘ ਰੋਡੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਅਮੀਰ ਸਿੰਘ ਜਵਦੀ ਕਲਾਂ  ਮਾਤਾ ਗੁਰਮੀਤ ਕੌਰ ਮੁੰਬਈ, ਉਦਾਸੀ ਸੰਪਰਦਾ ਤੋਂ ਮਹੰਤ ਮਹੇਸ਼ ਮੁਨੀ ਜੀ, ਬਾਬਾ ਗੁਰਵਿੰਦਰ ਸਿੰਘ ਮਾਂਡੀ, ਬਾਬਾ ਹਰੀ ਸਿੰਘ, ਬਾਬਾ ਅਮਰ ਸਿੰਘ ਜੀ ਕਿਰਤੀ, ਭਾਈ ਹੀਰਾ ਸਿੰਘ ਮਨਿਆਲਾ, ਮਹੰਤ ਰਾਮ ਮੁਨੀ ਜੀ ਸੋਰੋ, ਭਾਈ ਹਰਪ੍ਰੀਤ ਸਿੰਘ ਮਨਿਆਲਾ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋਵਾਲੇ, ਮਹੰਤ ਹਰਚਰਨਦਾਸ ਜੀ, ਬਾਬਾ ਕਵਲਜੀਤ ਸਿੰਘ ਨਾਗਿਆਣਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਸਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਗਿਆਨੀ ਪ੍ਰੀਤਮ ਸਿੰਘ ਯੂਕੇ, ਬਾਬਾ ਮਾਨ ਸਿੰਘ, ਸੰਤ ਬਾਬਾ ਪ੍ਰਤਾਪ ਸਿੰਘ ਦੇ ਪੁਤਰ ਸੰਤ ਬਾਬਾ ਗੁਰਦਿਆਲ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਬਾਬਾ ਪ੍ਰਮਜੀਤ ਸਿੰਘ ਮਾਹਲਪੁਰ ਦੀ ਪਤਨੀ ਮਾਤਾ ਜਸਪ੍ਰੀਤ ਕੌਰ , ਮਾਤਾ ਕੁਲਵੰਤ ਕੌਰ, ਬਾਬਾ ਪ੍ਰੀਤਮ ਸਿੰਘ ਤਰਸਿਕਾ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੰਤ ਬਾਬਾ ਦਰਸ਼ਨ ਸਿੰਘ ਮਲੋਕੇ, ਮਹੰਤ ਮੌਜ ਦਾਸ ਜੀ, ਬਾਬਾ ਸਵਰਨ ਸਿੰਘ ਰਸੂਲ, ਸੰਤ ਬਾਬਾ ਪ੍ਰੀਤਮ ਸਿੰਘ ਯੂਪੀ, ਬਾਬਾ ਭਾਨ ਸਿੰਘ, ਰਾਗੀ ਭਾਈ ਰਾਮ ਸਿੰਘ, ਸੰਤ ਬਾਬਾ ਚਰਨਜੀਤ ਸਿੰਘ ਜਸੋਵਾਲ, ਬਾਬਾ ਅਵਤਾਰ ਸਿੰਘ ਸੁਰਸਿੰਘ ਵਲੋਂ ਭਾਈ ਨਾਰ ਸਿੰਘ ਸਾਧ, ਸੰਤ ਬਾਬਾ ਗੁਰਬਚਨ ਸਿੰਘ ਸੁਰਸਿੰਘ ਵਲੋਂ ਗਿਆਨੀ ਸੰਤੋਖ ਸਿੰਘ ਤੇ ਭਾਈ ਨਾਹਰਬੀਰ ਸਿੰਘ ਸੁਰਸਿੰਘ, ਭਾਈ ਜਗਤਾਰ ਸਿੰਘ ਰੋਡੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੰਤੋਖ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਮਨਮੋਹਨ ਸਿੰਘ ਭੰਗਾਲੀ, ਬਾਬਾ ਸੁਰਜੀਤ ਸਿੰਘ, ਭਾਈ ਮੋਹਕਮ ਸਿੰਘ, ਬਾਬਾ ਸਵਰਨਜੀਤ ਸਿੰਘ ਮੁਖੀ ਤਰਨਾਦਲ ਦੁਆਬਾ, ਬਾਬਾ ਗੁਰਦੀਪ ਸਿੰਘ ਚੰਨਣਕੇ, ਬਾਬਾ ਹਰਦੀਪ ਸਿੰਘ ਚੰਨਣਕੇ, ਬਾਬਾ ਸੂਬਾ ਸਿੰਘ , ਗਿਆਨੀ ਇੰਦਰਜੀਤ ਸਿੰਘ, ਬਾਬਾ ਦਰਸ਼ਨ ਸਿੰਘ ਘੋੜੇਵਾਲ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਲੋਂ ਭਾਈ ਸੁਖਦੇਵ ਸਿੰਘ, ਭਾਈ ਅਮੀਕ ਸਿੰਘ ਬਿਟਾ, ਬਾਬਾ ਪਾਲ ਸਿੰਘ ਪਟਿਆਲਾ, ਬਾਬਾ ਸੁਰਜੀਤ ਸਿੰਘ ਮਹਿਰੋ, ਬਾਬਾ ਸੁਰਜੀਤ ਸਿੰਘ ਘਨੁੰੜਕੀ, ਜਥੇਦਾਰ ਬਾਬਾ ਅਜੀਤ ਸਿੰਘ ਤਰਨਾਦਲ, ਜਥੇ ਜਰਨੈਲ ਸਿੰਘ, ਜਥੇ ਤਰਲੋਚਨ ਸਿੰਘ, ਭਾਈ ਚਮਕੌਰ ਸਿੰਘ, ਭਾਈ ਬੋਹੜ ਸਿੰਘ, ਭਾਈ ਦਰਬਾਰਾ ਸਿੰਘ, ਭਾਈ ਬੇਅੰਤ ਸਿੰਘ, ਬਲਬੀਰ ਦਾਸ, ਮਹੰਤ ਬਾਬਾ ਜਰਨੈਲ ਸਿੰਘ, ਭਾਈ ਸੁਖਦੇਵ ਸਿੰਘ ਅਨੰਦਪੁਰ, ਭਾਈ ਸਵਰਨ ਸਿੰਘ ਖਾਲਸਾ,  ਸ਼ਮਸ਼ੇਰ ਸਿੰਘ ਜੇਠੂਵਾਲ, ਅਵਤਾਰ ਸਿੰਘ ਬੁਟਰ, ਚੈਅਰਮੈਨ ਲਖਵਿੰਦਰ ਸਿੰਘ ਸੋਨਾ, ਹਰਸ਼ਦੀਪ ਸਿੰਘ ਤੋਂ ਇਲਾਵਾ ਵਡੀ ਗਿਣਤੀਆਂ ’ਚ ਨਿਹੰਗ ਸਿੱਖ ਜਥੇਬੰਦੀਆਂ ਦੇ ਨੁਮਾਇਦੇ, ਨਿਰਮਲੇ, ਉਦਾਸੀ ਸੰਪਰਦਾਵਾਂ, ਫੈਫਰੇਸ਼ਨਾਂ ਦੇ ਆਗੂ ਹਾਜਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>