ਅਣਪਛਾਤੇ ਵਿਅਕਤੀਆਂ ਨੇ ਰੇਲਵੇ ਕਰਮਚਾਰੀ ਦੇ ਘਰ ‘ਤੇ ਕੀਤਾ ਹਮਲਾ

ਲੁਧਿਆਣਾ – ਰੇਲਵੇ ਕਲੋਨੀ ਦੋ ਵਿੱਚ ਰਹਿੰਦੇ ਰੇਲਵੇ ਮੁਲਾਜ਼ਮ ਗੌਰਵ ਸ਼ਰਮਾ ਦੇ ਘਰ ਬੀਤੀ ਰਾਤ ਕੁਝ ਅਣਪਛਾਤੇ ਹਮਲਾਵਰ ਉਸ ਦੇ ਘਰ ਉੱਤੇ ਇੱਟ ਅਤੇ ਪੱਥਰ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿਖੇ ਅਣਪਛਾਤੇ ਲੋਕਾਂ ਖ਼ਿਲਾਫ਼ ਰਿਪੋਰਟ ਦਰਜ ਕਰਵਾਈ ਗਈ ਹੈ।  ਜਦੋਂ ਇਸ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੌਰਵ ਸ਼ਰਮਾ ਤੋਂ ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਲੋਕਾਂ ਖਿਲਾਫ ਰਿਪੋਰਟ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਅਤੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਅਜਿਹੀ ਘਟਨਾ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>