ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ।

2-1024x683.resized ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ: ਵਿਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ।

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>