ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। 02-2-1024x683.resizedਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ। ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਨਗਰ ਕੀਰਤਨ ਦੇ ਸਤਿਕਾਰ ‘ਚ ਪੁਲਿਸ ਬੈਂਡ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਕੀਤੀ ਗਈ ਫੁੱਲਾਂ ਦੀ ਵਰਖਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਦਸਤਾਰਾਂ ਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖੀਆਂ ਪੱਟੀਆਂ ਸਜ਼ਾ ਕੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>