
ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਭਾਈ ਸਵਿੰਦਰ ਸਿੰਘ ਦੀ ਪਤਨੀ ਨੂੰ ਮਾਲੀ ਇਮਦਾਦ ਦਿੰਦੇ ਹੋਏ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਪ੍ਰੋ: ਸਰਚਾਂਦ ਸਿੰਘ।
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬਾਬਾ ਠਾਕੁਰ ਸਿੰਘ ਜੀ ਖ਼ਾਲਸਾ ਦੇ ਨਜ਼ਦੀਕੀ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਸਵਿੰਦਰ ਸਿੰਘ ਵਾਸੀ ਪਿੰਡ ਰੂੜੀ ਵਾਲ,ਜਲਿ੍ਹਾ ਤਰਨ ਤਾਰਨ, ਜੋ ਕਿ ਇਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਹਨ, ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਦਮਦਮੀ ਟਕਸਾਲ ਮੁਖੀ ਨੇ ਭਾਈ ਸਵਿੰਦਰ ਸਿੰਘ ਦੇ ਇਲਾਜ ਲਈ ਦਮਦਮੀ ਟਕਸਾਲ ਦੇ ਸਿੰਘ ਭਾਈ ਗੁਰਿੰਦਰ ਸਿੰਘ ਨਿਊਜ਼ੀਲੈਂਡ ਵੱਲੋਂ ਭੇਜੀ ਗਈ ਮਾਲੀ ਇਮਦਾਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਪ੍ਰੋ: ਸਰਚਾਂਦ ਸਿੰਘ ਰਾਹੀਂ ਭਈ ਸਵਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਰੁਪਿੰਦਰ ਕੌਰ ਨੂੰ ਪਹੁੰਚਾਈ ਗਈ ਅਤੇ ਭਾਈ ਸਵਿੰਦਰ ਸਿੰਘ ਰੂੜੀ ਵਾਲ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਵੀ ਭਰੋਸਾ ਦਿੱਤਾ ਗਿਆ।