ਦਮਦਮੀ ਟਕਸਾਲ ਵੱਲੋਂ ਕਿਸਾਨ ਮੋਰਚੇ ’ਚ ਸ਼ਮੂਲੀਅਤ ਕਰਦਿਆਂ ਕਿਸਾਨਾਂ ਨਾਲ ਇੱਕਜੁੱਟਤਾ ਦਾ ਕੀਤਾ ਗਿਆ ਪ੍ਰਗਟਾਵਾ

ਮਹਿਤਾ ਚੌਕ/ ਗਾਜ਼ੀਪੁਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਾਲੀ ਵਰੋਸਾਈ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੇ ਦਿਸ਼ਾ ਨਿਰਦੇਸ਼ ਹੇਠ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਤੋਂ ਇਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਜਥਾ ਅੰਮ੍ਰਿਤ ਵੇਲੇ ਅਰਦਾਸ ਕਰਨ ਉਪਰੰਤ ਜੈਕਾਰੇ ਗਜਾਉਂਦਿਆਂ ਦਿੱਲੀ ਨੂੰ ਕੂਚ ਕੀਤਾ ਅਤੇ ਦਿੱਲੀ ਦੇ ਗਾਜ਼ੀਪੁਰ ਵਿਖੇ ਕਿਸਾਨ ਏਕਤਾ ਮੋਰਚੇ ’ਚ ਸ਼ਮੂਲੀਅਤ ਕਰਦਿਆਂ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਜੁੱਟਤਾ ਦਾ  ਪ੍ਰਗਟਾਵਾ ਕੀਤਾ ਗਿਆ। ਜਥੇ ਦੇ ਮੋਰਚੇ ਵਿਚ ਪਹੁੰਚਣ ’ਤੇ ਮੋਰਚੇ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ। ਪ੍ਰੋ ਸਰਚਾਂਦ ਸਿੰਘ ਨੇ ਦੱਸਿਆ ਕਿ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਦੇ ਮੁਖੀ ਵੱਲੋਂ ਵਫ਼ਦ ਨੇ ਕਿਸਾਨ ਮੋਰਚੇ ਨੂੰ ਮੁੜ ਸੁਰਜੀਤ ਕਰਦਿਆਂ ਮੋਰਚੇ ਵਿੱਚ ਨਵੀਂ ਰੂਹ ਫੂਕਣ ਲਈ ਕਿਸਾਨ ਆਗੂ ਸ਼੍ਰੀ ਰਾਕੇਸ਼ ਟਿਕੈਤ ਦੀ ਸ਼ਲਾਘਾ ਕੀਤੀ ।

 ਕਿਸਾਨ ਆਗੂ ਰਾਕੇਸ਼ ‌ਟਿਕੈਤ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਜੀਵਾ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ ਤੇ ਹੋਰ।

ਕਿਸਾਨ ਆਗੂ ਰਾਕੇਸ਼ ‌ਟਿਕੈਤ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਜੀਵਾ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ ਤੇ ਹੋਰ।

ਉਨ੍ਹਾਂ ਗਾਜੀਪੁਰ ਮੋਰਚੇ ’ਤੇ ਸ੍ਰੀ ਟਿਕੈਤ ਦੇ ਸੀਸ ਤੇ ਦਸਤਾਰ ਸਜਾਉਂਦੇ ਹੋਏ ਸ੍ਰੀ ਸਾਹਿਬ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਕਿਸਾਨ ਆਗੂ ਸ੍ਰੀ ਟਿਕੈਤ ਨੇ ਦਮਦਮੀ ਟਕਸਾਲ ਵੱਲੋਂ ਮੋਰਚੇ ਨੂੰ ਦਿੱਤੇ ਗਏ ਸਮਰਥਨ ਤੇ ਸਹਿਯੋਗ ਲਈ ਟਕਸਾਲ ਅਤੇ ਸਿੱਖ ਸਮਾਜ ਦਾ ਧੰਨਵਾਦ ਕੀਤਾ। ਉਨ੍ਹਾਂ ਮੋਰਚੇ ਨੂੰ ਜਿੱਤ ਤਕ ਲਗਾਤਾਰ ਜਾਰੀ ਰੱਖਣ ਲਈ ਅੰਦੋਲਨਕਾਰੀਆਂ ਨੂੰ ਕਿਹਾ ਕਿ ਉਹ ਮੋਰਚਾ ਛੱਡ ਕੇ ਨਾ ਜਾਣ, ਜੇ ਉਨ੍ਹਾਂ ਨੂੰ ਪਿੰਡ ਦੀ ਯਾਦ ਸਤਾਉਂਦੀ ਹੈ ਤਾਂ  ਉਹ ਪਿੰਡ ਦੀ ਮਿੱਟੀ ਆਪਣੇ ਨਾਲ ਲੈ ਕੇ ਆਉਣ ਅਤੇ ਮੋਰਚੇ ਦੀ ਮਿੱਟੀ ਆਪਣੇ ਖੇਤਾਂ ਵਿਚ ਲਿਜਾ ਕੇ ਖਿਲਾਰ ਦੇਣ। ਉਨ੍ਹਾਂ ਖੇਤਾਂ ਵਿਚ ਕੰਮ ਕਰਦੇ ਹੋਏ ਵੀ ਮੋਰਚੇ ਵਲ ਧਿਆਨ ਕੇਂਦਰਿਤ ਰੱਖਣ ਦੀ ਅਪੀਲ ਕੀਤੀ। ਟਕਸਾਲ ਦੇ ਆਗੂ ਸਿੰਘਾਂ ਨੇ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੋਰ ਹਿਮਾਇਤ ਜੁਟਾਉਣ ਲਈ ਕਿਸਾਨ ਆਗੂ ਸ਼੍ਰੀ ਰਾਕੇਸ਼ ਟਿਕੈਤ ਤੇ ਹੋਰਨਾਂ ਆਗੂਆਂ ਨਾਲ ਵਿਚਾਰਾਂ ਕੀਤੀਆਂ।

 ਗਾਜੀਪੁਰ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਜੀਵਾ ਸਿੰਘ।

ਗਾਜੀਪੁਰ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਜੀਵਾ ਸਿੰਘ।

ਸਟੇਜ ਤੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਆਗੂ ਗਿਆਨੀ ਜੀਵਾ ਸਿੰਘ ਨੇ ਕਿਹਾ ਕਿ ਇਸ ਜਥੇ ਦਾ ਮੋਰਚੇ ’ਚ ਹਿੱਸਾ ਲੈਣ ਦਾ ਮਕਸਦ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਹੱਕ ਸੱਚ ਅਤੇ ਅਧਿਕਾਰਾਂ ਲਈ ਲੜਨ ਲਈ ਪ੍ਰੇਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੇ ਦੇਸ਼ ਦੀ  ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ  ਦਮਦਮੀ ਟਕਸਾਲ ਦੇ ਮੁਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਸ਼ੁਰੂ ਤੋਂ ਹੀ ਕਾਲੇ ਕਾਨੂੰਨਾਂ ਦੇ ਵਿਰੁੱਧ ’ਚ ਅਤੇ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦਾ ਸਾਥ ਦੇ ਰਹੇ ਹਨ। ਟਕਸਾਲ ਜਮਹੂਰੀਅਤ ਤੇ ਲੋਕਾਈ ਦੇ ਹਿਤ ’ਚ ਹਮੇਸ਼ਾਂ ਇਨਸਾਫ਼ ਲਈ ਸੰਘਰਸ਼ ਕਰਦੀ ਆਈ ਹੈ।  ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੋਦੀ ਸਰਕਾਰ ਦੇ ਕਿਸਾਨਾਂ ਪ੍ਰਤੀ ਅੜੀਅਲ ਵਤੀਰੇ ਤੋਂ ਕਾਫ਼ੀ  ਨਿਰਾਸ਼ ਹਨ। ਓਹਨਾ ਕਿਹਾ ਕਿ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਪ੍ਰਤੀ ਕਿਸਾਨਾਂ ਦੀ ਮੰਗ ’ਤੇ ਕੇਂਦਰ ਸਰਕਾਰ ਵੱਲੋਂ ਸਾਰਥਿਕ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਸਰਕਾਰ ਤੁਰੰਤ ਕਿਸਾਨਾਂ ਦੀ ਮੰਗ ਮੰਨੇ। 5 taksal 4.resizedਮੋਦੀ ਸਰਕਾਰ ਵੱਲੋਂ ਕਿਸਾਨ ਮੋਰਚੇ ਨੂੰ ਫੈਲ ਕਰਨ ਲਈ ਹੋਛੇ ਹੱਥਕੰਡੇ ਅਪਣਾਏ ਗਏ ਤਾਂ ਕਿਸਾਨ ਆਗੂ ਸ੍ਰੀ ਟਿਕੈਤ ਦੀ ਆਪਣਾ ਨੇ ਮੁੜ ਮੋਰਚੇ ਵਿਚ ਕ੍ਰਾਂਤੀ ਲਿਆ ਦਿੱਤੀ। ਕਿਸਾਨ ਮੰਗਾਂ ਦੀ ਪੂਰਤੀ ਲਈ ਦਮਦਮੀ ਟਕਸਾਲ ਕਿਸਾਨਾਂ ਨਾਲ ਖੜੀ ਹੈ। ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਸੰਜਮ ’ਚ ਰਹਿ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਟਕਸਾਲ ਵੱਲੋਂ ਕਿਸਾਨ ਅੰਦੋਲਨ ਲਈ ਹਰ ਪ੍ਰਕਾਰ ਦੇ ਸਮਰਥਨ ਦੀ ਪੇਸ਼ਕਸ਼ ਕਰਦਿਆਂ ਸੰਤ ਸਮਾਜ ਦੇ ਆਗੂਆਂ ਨੂੰ ਅਤੇ ਹਰ ਦੇਸ਼ ਵਾਸੀ ਨੂੰ ਦੇਸ਼ ਦੇ ਅੰਨਦਾਤੇ ਦਾ ਸਾਥ ਦੇਣ ਦੀ ਅਪੀਲ ਕੀਤੀ। ਗ਼ਰੀਬ ਅਤੇ ਕਿਸਾਨ ਮੰਗਾਂ ਨੂੰ ਅਣਗੌਲਿਆ ਕਰਦਿਆਂ ਸਰਕਾਰ ਨੇ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਹੋਣ ਦਾ ਕੋਈ ਭਰਮ ਨਹੀਂ ਰਹਿਣ ਦਿੱਤਾ। ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ’ਤੇ ਜ਼ੋਰ ਦੇ ਕੇ ਉਨ੍ਹਾਂ ਕਿਹਾ ਕਿ ਇਹ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ ਅਤੇ ਸਰਕਾਰ ਨੂੰ ਕਾਨੇ ਕਾਨੂੰਨ ਵਾਪਸ ਲੈਣਾ ਹੀ ਪਵੇਗਾ। ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਅਮਾਨਵੀ ਹੋ ਚੁੱਕੀ । ਉਨ੍ਹਾਂ ਕਿਹਾ ਕਿ ਕਿਸਾਨ ਜਮਹੂਰੀਅਤ ਦੇ ਅਧਿਕਾਰਾਂ ਦੀ ਵਰਤੋਂ ਕਰਦਿਆਂ 72 ਦਿਨਾਂ ਤੋ ਦਿਲੀ ’ਚ ਸ਼ਾਂਤਮਈ ਅੰਦੋਲਨ ਚਲਾ ਰਹੇ ਹਨ। ਪਰ ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਹਰ ਹੀਲਾ ਵਰਤਣ ਦੀ ਤਾਕ ਵਿਚ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਦੀ ਸਰਕਾਰ ਵਲ ਦਿੱਤੀ ਜਾਣ ਵਾਲੀ ਹਰ ਵੱਡੀ ਚੁਨੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। 5 taksal 5.resizedਕਿਸਾਨਾਂ ਖ਼ਿਲਾਫ਼ ਸਰਕਾਰੀ ਸ਼ਹਿ ’ਤੇ ਕੁਝ ਸ਼ਰਾਰਤੀਆਂ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਸਖ਼ਤੀ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੋਂ ਬਿਨਾਂ ਘਰ ਪਰਤਣ ਵਾਲੇ ਨਹੀਂ ਹਨ। ਉਨ੍ਹਾਂ ਕਿਸਾਨ ਮੋਰਚਾ ’ਚ ਹਿੱਸਾ ਲੈ ਰਹੇ ਨੌਜਵਾਨਾਂ ’ਤੇ ਕੇਸ ਦਰਜ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਸਾਨ ਮੋਰਚੇ ਦੇ ਆਸ ਪਾਸ ਇੰਟਰਨੈੱਟ ਸੇਵਾਵਾਂ ਬੰਦ ਕਰਨ ਅਤੇ ਸੰਚਾਰ ਸਾਧਨਾਂ ਤੇ ਰੋਕ ਲਾਉਣ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਗ਼ਲਤ ਅਤੇ ਗ਼ੈਰ-ਜਮਹੂਰੀ ਕਦਮ ਆਪਣੇ ਲੋਕਾਂ ਉੱਪਰ ਬੇਵਿਸ਼ਵਾਸੀ ਅਤੇ ਬੁਖਲਾਹਟ ਨੂੰ ਦਰਸਾ ਰਿਹਾ ਹੈ। ਸਰਕਾਰ ਦੀਆਂ ਇਨ੍ਹਾਂ ਗ਼ਲਤ  ਅਤੇ ਅੜੀਅਲ ਨੀਤੀਆਂ ਕਾਰਨ ਦੇਸ਼ ਨੂੰ ਅਰਾਜਕਤਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਠ ਧਰਮੀ ਛੱਡ ਕੇ ਕਿਸਾਨਾਂ ਦੀ ਮੰਗ ’ਤੇ ਪੂਰੀ ਇਮਾਨਦਾਰੀ ਅਤੇ ਹਮਦਰਦੀ ਨਾਲ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਖੇਤ ਨੂੰ ਬਚਾਉਣ ਲਈ ਯਤਨਸ਼ੀਲ ਹੈ।   ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੋਂਦ ਅਤੇ ਨਜ਼ਰ ਆ ਰਹੀ ਹੋਣੀ ਖ਼ਿਲਾਫ਼ ਲੜਾਈ ਲੜ ਰਹੇ ਹਨ। ਇਹ ਲੜਾਈ ਕੌਮੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਮੋਦੀ ਸਰਕਾਰ ‘ਤੇ ਪੂੰਜੀਪਤੀਆਂ ਦੇ ਹੱਥਾਂ ’ਚ ਕਠਪੁਤਲੀ ਬਣ ਕੇ ਕਿਸਾਨ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਈਆ ਅਤੇ ਕਿਸਾਨਾਂ ਦੀ ਮੰਗ ਤੁਰੰਤ ਪੂਰੀ ਕਰਨ ਲਈ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਗੁਰਭੇਜ ਸਿੰਘ ਬੁਲਾਰਾ ਸੰਤ ਸਮਾਜ, ਗਿਆਨੀ ਸਾਹਿਬ ਸਿੰਘ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਭਾਈ ਬੋਹੜ ਸਿੰਘ, ਜਥੇ ਸੁਖਦੇਵ ਸਿੰਘ ਅਨੰਦਪੁਰ, ਜਥੇ ਜਰਨੈਲ ਸਿੰਘ, ਕਾਲਾ ਸਰਪੰਚ ਮਹਿਤਾ, ਸੋਨਾ ਚੇਅਰਮੈਨ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।
ਤਸਵੀਰ ਨਾਲ ਹੈ।
ਕੈਪਸ਼ਨ ; ਗਾਜੀਪੁਰ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਜੀਵਾ ਸਿੰਘ।
ਕਿਸਾਨ ਆਗੂ ਰਾਕੇਸ਼ ‌ਟਿਕੈਤ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਜੀਵਾ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ ਤੇ ਹੋਰ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>