ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਏ ਗਏ 37ਵਾਂ ਮਹਾਨ ਸ਼ਹੀਦੀ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਆਪ ਮੁਹਾਰੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ

6 taksal 1.resized

ਮਹਿਤਾ ਚੌਕ – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਯੋਗ ਅਗਵਾਈ ਵਿਚ ਪੂਰੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ।

ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸਿੱਖ ਸੰਗਤਾਂ ਵੱਲੋਂ ਪੂਰੀ ਜ਼ਾਬਤੇ ਵਿਚ ਰਹਿੰਦਿਆਂ ਸ਼ਹੀਦੀ ਸਪਤਾਹ ਦੇ ਸਮਾਗਮਾਂ ਉਪਰੰਤ ਅੱਜ ਵੀ ਸ਼ਹੀਦੀ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਆਪ ਮੁਹਾਰੇ ਸ਼ਮੂਲੀਅਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ’84 ਦੌਰਾਨ ਭਾਰਤ ਦੀ ਅਖੌਤੀ ਲੋਕਤੰਤਰ ਦੀਆਂ ਵਧੀਕੀਆਂ ਅਤੇ ਹੱਡੀਂ ਹੰਢਾਈ ਜ਼ੁਲਮਾਂ ਦੀ ਦਾਸਤਾਨ ਪ੍ਰਤੀ ਆਉਣ ਵਾਲੀਆਂ ਨਸਲਾਂ ਨੂੰ ਬੋਧ ਕਰਾਉਣ ਲਈ ਇਤਿਹਾਸ ਨੂੰ ਕਲਮਬੰਦ ਕਰਨ ਅਤੇ ਮੌਖਿਕ ਰਿਕਾਰਡਿੰਗ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਕੌਮ ਦੀ ਚੜ੍ਹਦੀਕਲਾ ਲਈ ਮੋਹਰੀ ਰੋਲ ਅਦਾ ਕਰਦੀ ਆਈ ਹੈ। ਉਨ੍ਹਾਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਪੰਥ ਨੂੰ ਇਕ ਲੜੀ ‘ਚ ਪਰੋਣ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।

ਪ੍ਰੋ: ਸਰਚਾਂਦ ਸਿੰਘ ਖਿਆਲਾ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮੁਖਵਾਕ ਦੀ ਕਥਾ ਦੌਰਾਨ ਜੂਨ ’84 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਸਿੱਖ ਕੌਮ ਦੀ ਆਨ ਸ਼ਾਨ ਤੇ ਗੁਰਧਾਮਾਂ ਦੀ ਰਾਖੀ ਲਈ ਆਪਾ ਵਾਰ ਗਏ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਥੇਦਾਰ ਬਾਬਾ ਠਾਹਰਾ ਸਿੰਘ, ਜਨਰਲ ਭਾਈ ਸੁਬੇਗ ਸਿੰਘ ਆਦਿ ਦੇ ਪਰਉਪਕਾਰ ਤੋਂ ਜਾਣੂ ਕਰਵਾਇਆ। ਉਨ੍ਹਾਂ ਮੌਤ ਨੂੰ ਮਖੌਲਾਂ ਕਰਨ ਵਾਲੇ ਸੰਤ ਭਿੰਡਰਾਂਵਾਲਿਆਂ ਦੀ ਉੱਚ ਰੂਹਾਨੀ ਅਵਸਥਾ, ਧਾਰਮਿਕ ਪ੍ਰਾਪਤੀਆਂ ਅਤੇ ਕੁਰਬਾਨੀਆਂ ਵਾਲੇ ਜੀਵਨ ਸੰਘਰਸ਼ ‘ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਅਤੇ ਸਾਥੀਆਂ ਨੇ 6 ਦਿਨ 6 ਰਾਤਾਂ ਭੁਖਣ ਭਾਣੇ ਰਹਿ ਕੇ ਵੀ ਹਮਲਾਵਰ ਫ਼ੌਜ ਦੇ 72 ਘੰਟੇ ਤਕ ਪੈਰ ਨਹੀਂ ਲੱਗਣ ਦਿੱਤੇ।  ਕੌਮ ਲਈ ਸਿਰ ਚੁੱਕਣ ਵਾਲਿਆਂ ਨੂੰ ਕੁਚਲਨ ਲਈ ਕਈ ਤਰਾਂ ਦੇ ਹਮਲੇ ਕੀਤੇ ਜਾਂਦੇ ਰਹੇ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਸ਼ਖ਼ਸੀਅਤ ਅਤੇ ਬਚਨ ਦਾ ਪ੍ਰਭਾਵ ਨਾ ਕੇਵਲ ਅੱਜ ਤਕ ਵੀ ਦੇਖਿਆ ਜਾ ਸਕਦਾ ਹੈ ਸਗੋਂ ਉਸ ਦੀ ਚਮਕ ਦਿਨੋਂ ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਘਰਸ਼ ਨੂੰ ਫੇਲ ਕਰਨ ਲਈ ਸਰਕਾਰ ਵੱਲੋਂ ਸੰਤਾਂ ਨੂੰ ਕਈ ਲਾਲਚ ਦਿੱਤੇ ਗਈ ਪਰ ਸੰਤਾਂ ਨੇ ਕਦੀ ਇਸ ਦੀ ਪ੍ਰਵਾਹ ਨਹੀਂ ਕੀਤੀ ਇਸੇ ਲਈ ਸੰਤਾਂ ਦੀ ਤਸਵੀਰ ਹਰ ਸਿੱਖ ਦੇ ਹਿਰਦੇ ਵਿਚ ਉੱਕਰੀ ਗਈ ਹੈ।  ਉਨ੍ਹਾਂ ਅਜਿਹਾ ਲਾਸਾਨੀ ਇਤਿਹਾਸ ਸਿਰਜਿਆ ਜਿਸ ‘ਤੇ ਆਉਣ ਵਾਲੀਆਂ ਪੀੜੀਆਂ ਸਦਾ ਮਾਣ ਕਰਨਗੀਆਂ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ। ਗੁਰਬਾਣੀ ਪ੍ਰਚਾਰ ਪ੍ਰਸਾਰ, ਸ਼ਹਾਦਤਾਂ ਅਤੇ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਵਰਗੇ ਹਰ ਖੇਤਰ ‘ਚ ਟਕਸਾਲ ਅੱਗੇ ਰਹੀ ਹੈ।  ਉਨ੍ਹਾਂ ਕਿਹਾ ਕਿ ਸੰਤ ਜੀ ਨੇ ਚੜ ਕੇ ਆਈ ਫ਼ੌਜ ਦਾ ਦਲੇਰੀ ਅਤੇ ਰਵਾਇਤ ਅਨੁਸਾਰ ਟਾਕਰਾ ਕਰਦਿਆਂ ਦੁਸ਼ਮਣ ਦੇ ਦੰਦ ਖੱਟੇ ਕੀਤੇ । ਅੱਜ ਉਨ੍ਹਾਂ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਦੀ ਵੱਡੀ ਲੋੜ ਹੈ।  ਉਨ੍ਹਾਂ ਭਾਰਤ ‘ਚ ਘਟ ਗਿਣਤੀ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਸਮੁੱਚੀ ਕੌਮ ਨੂੰ ਇਕ ਪਲੇਟ ਫਾਰਮ ‘ਤੇ ਇਕੱਤਰ ਹੋਣ ਦਾ ਹੋਕਾ ਦਿੱਤਾ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਤ ਭਿੰਡਰਾਂਵਾਲੇ ਕੌਮੀ ਨਾਇਕ, ਕਹਿਣੀ ਅਤੇ ਕਥਨੀ ਦੇ ਪੂਰੇ ਸਨ, ਜਿਨ੍ਹਾਂ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਹਿੰਦ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ  ਤੋਪਾਂ ਟੈਂਕਾਂ ਨਾਲ ਹਮਲਾ ਕਰ ਕੇ ਬਜ਼ੁਰਗਾਂ ਬੀਬੀਆਂ ਅਤੇ ਬਚਿਆਂ ਤਕ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ।

ਇਸ ਮੌਕੇ ਬੁੜੈਲ ਜੇਲ੍ਹ ਚੰਡੀਗੜ੍ਹ ਤੋਂ ਬੇਅੰਤ ਸਿੰਘ ਕਤਲ ਕੇਸ ‘ਚ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਨੂੰ ਕੌਮ ਦੇ ਨਾਮ ਸੰਦੇਸ਼ ਭੇਜ ਦਿਆਂ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਹ ਸੰਦੇਸ਼ ਭਾਈ ਭਿਓਰਾ ਦੇ ਭਰਾਤਾ ਭਾਈ ਅਵਤਾਰ ਸਿੰਘ ਵੱਲੋਂ ਲਿਆਂਦਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ’84 ਦੇ ਸ਼ਹੀਦਾਂ ਦੇ ਇਤਿਹਾਸ ਨੂੰ ਰੂਪਮਾਨ ਕਰਨ ਲਈ ਸ਼ਹੀਦੀ ਯਾਦਗਾਰ ਦੀ ਉਸਾਰੀ ਕਰਵਾਈ।   ਉਨ੍ਹਾਂ ਕਿਹਾ ਕਿ ਅੱਜ ਬਾਣੀ ਅਤੇ ਬਾਣੇ ਦਾ ਪ੍ਰਚਾਰ ਸਮੇਂ ਦੀ ਲੋੜ ਹੈ ਅਤੇ ਦਮਦਮੀ ਟਕਸਾਲ ਨੇ ਪਾਠ ਬੋਧ ਸਮਾਗਮਾਂ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਕੌਮ ਦੀ ਅਣਖ ਤੇ ਸ਼ਾਨ ਲਈ ਲੜਾਈ ਲਈ ਅਤੇ ਆਪਣੀ ਕੁਰਬਾਨੀ ਦੇ ਕੇ ਸੁੱਤੀ ਕੌਮ ਨੂੰ ਜਗਾਇਆ। ਉਨ੍ਹਾਂ ਕਿਹਾ ਕਿ ਇਸ ਕਲਗ਼ੀਧਰ ਦੇ ਸਪੁੱਤਰ ਨੇ ਦੁਨੀਆ ਨੂੰ ਇਹ ਵੀ ਦੱਸ ਦਿੱਤਾ ਕਿ ਸਿੱਖ ਨਾ ਕੇਵਲ ਅਠਾਰ੍ਹਵੀਂ ਅਤੇ ਉਨੀਵੀ ਸਦੀ ‘ਚ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਂਦੇ ਰਹੇ ਸਗੋਂ ਉਹ ਹੁਣ ਵੀ ਹਰ ਹਾਲਤ ਵਿਚ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਣ ਦੀ ਸਮਰੱਥਾ ਰੱਖਦੇ ਹਨ।

ਸ਼੍ਰੋਮਣੀ ਕਮੇਟੀ ਦੇ ਤਰਫ਼ੋਂ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ: ਸੁਰਜੀਤ ਸਿੰਘ ਭਿਟੇਵਡ ਨੇ ਕਿਹਾ ਕਿ ਜਿਊਂਦੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਕਰਿਆ ਕਰਦੀਆਂ ਹਨ। ਉਨ੍ਹਾਂ ਜੂਨ ’84 ਦੌਰਾਨ ਇੰਦਰਾ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਜ਼ਾਲਮਾਨਾ ਕਰਾਰ ਦਿੱਤਾ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ  ਤੇ ਮੈਂਬਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਨੂੰ ਬਾਣੀ ਦੀ ਮੁਹਾਰਤ ਗੁਰੂ ਸਾਹਿਬ ਨੇ ਬਖ਼ਸ਼ੀ ਹੈ । ਉਨ੍ਹਾਂ ਕਿਹਾ ਕਿ  ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਆਪਣੀ ਖ਼ੂਨ ਨਾਲ ਕੌਮ ਦੀ ਰੂਹ ਨੂੰ ਸਿੰਜਿਆ ਅਤੇ ਸੰਤ ਹਰਨਾਮ ਸਿੰਘ ਖ਼ਾਲਸਾ ਪੰਥ ਦੇ ਵੱਡੇ ਕਾਰਜ ਅਤੇ ਵੱਡੀਆਂ ਜiੰਮੇਵਾਰੀਆਂ ਬਾਖ਼ੂਬੀ ਨਿਭਾ ਰਹੇ ਹਨ।

ਇਸ ਮੌਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸਮੂਹ ਨਾਨਕਸਰ ਸੰਪਰਦਾ ਵਲ ਸੰਤ ਬਾਬਾ ਹਰੀ ਸਿੰਘ ਨਾਨਕਸਰ ਵਾਲੇ, ਭਾਈ ਅਨੰਦ ਬਾਜ਼ ਸਿੰਘ ਨਾਨਕਸਰ ਸਮਰਾਲਾ ਚੌਕ, ਰਾੜਾ ਸਾਹਿਬ ਸੰਪਰਦਾ ਤੋਂ ਭਾਈ ਬਲਦੇਵ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।  ਉਨ੍ਹਾਂ ਸਿੱਖੀ ਬਾਣੇ ‘ਚ ਸਿੱਖੀ ਸਿਧਾਂਤਾਂ, ਬਾਣੀ ਅਤੇ ਬਾਣੇ ਨੂੰ ਨਿਸ਼ਾਨਾ ਬਣਾ ਰਹੇ ਬਹੁਰੂਪੀਏ ਪ੍ਰਚਾਰਕਾਂ ਪ੍ਰਤੀ ਸੁਚੇਤ ਅਤੇ ਸਾਵਧਾਨ ਰਹਿਣ ਲਈ ਕੌਮ ਨੂੰ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਸਿੱਖ ਕੌਮ ਨੂੰ ਮਲੀਆਮੇਟ ਕਰਨ ਲਈ ਯਤਨਸ਼ੀਲ ਰਹੀਆਂ ਹਨ ਅਤੇ ਜੂਨ ’84 ਦਾ ਹਮਲਾ ਵੀ ਇਸੇ ਮਨਸ਼ੇ ਨਾਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਤ ਭਿੰਡਰਾਂਵਾਲਿਆਂ ‘ਤੇ ਕੋਈ ਕੇਸ ਦਰਜ ਨਹੀਂ ਸਨ। ਉਨ੍ਹਾਂ ਕਿਹਾ ਕਿ ਇੰਦਰਾ ਹਕੂਮਤ ਨੇ ਸਿੱਖ ਕੌਮ ਅਤੇ ਦਮਦਮੀ ਟਕਸਾਲ ਨੂੰ ਮਿਟਾਉਣ ਦੀ ਤਹੱਈਆ ਕੀਤਾ ਹੋਇਆ ਸੀ। ਪਰ ਸੰਤ ਜੀ ਅਤੇ ਸਾਥੀਆਂ ਨੇ ਹਮਲਾਵਰ ਫ਼ੌਜ ਅਤੇ ਜਾਬਰ ਹਕੂਮਤ ਦੇ ਸਭ ਭੁਲੇਖੇ ਦੂਰ ਕਰ ਦਿੱਤੇ ਸਨ।

ਨਾਮਵਰ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਨੇ ਕਿਹਾ ਕਿ ‘੮੪ ਦਾ ਹਮਲਾ ਹਕੂਮਤ ਵੱਲੋਂ ਸਿੱਖਾਂ ਦਾ ਖੁਰਾ-ਖੋਜ ਮਿਟਾਉਣ ਦੀ ਕਾਰਵਾਈ ਸੀ। ਸਰਕਾਰ ਘੱਲੂਘਾਰੇ ਰਾਹੀ ਸਿੱਖਾਂ ਦਾ ਕਤਲੇਆਮ ਕਰਦਿਆਂ ਸਰਵ ਨਾਸ਼ ਕਰਨਾ ਚਾਹੁੰਦੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਹੁਗਿਣਤੀ ਭਾਈਚਾਰਾ ਇਹ ਭੁੱਲ ਰਿਹਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ੯੦ ਫ਼ੀਸਦੀ ਕੁਰਬਾਨੀਆਂ ਕੀਤੀਆਂ ਹਨ। ਜੇ ਸਿੱਖ ਇੰਨੀ ਵੱਡੀ ਕੁਰਬਾਨੀ ਨਾ ਕਰਦੇ ਤਾਂ ਅੱਜ ਹਿੰਦੁਸਤਾਨ ਦਾ ਨਕਸ਼ਾ ਹੋਰ ਹੁੰਦਾ ਅਤੇ ਭਾਰਤ ਉਨ੍ਹਾਂ ਦਾ ਵੀ ਨਾ ਹੁੰਦਾ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਨੇ ਬਰਾਬਰ ਹੱਕਾਂ ਦੀ ਗਲ ਕੀਤੀ ਸੀ। ਅਸੀਂ ਬਰਾਬਰ ਸ਼ਹਿਰੀ ਵਾਲਾ ਰੁਤਬਾ ਚਾਹੁੰਦੇ ਹਾਂ। ਜੇ ਦੂਜੇ ਦਰਜੇ ਦਾ ਸ਼ਹਿਰੀ ਬਣਾਈ ਰੱਖਣਾ ਹੈ ਤਾਂ ਸਾਨੂੰ ਵੱਖ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਚੜ ਕੇ ਆਇਆਂ ਨੂੰ ਖ਼ਾਲੀ ਨਹੀਂ ਜਾ ਦਿੱਤਾ। ਇਸ ਮੌਕੇ ਆਏ ਮਹਿਮਾਨਾਂ, ਸੰਤਾਂ ਮਹਾਂਪੁਰਸ਼ਾਂ ਅਤੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ

ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਗਿਆਨੀ ਜੀਵਾ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਅਤੇ ਗਿਆਨੀ ਸਾਹਿਬ ਸਿੰਘ ਨੇ ਨਿਭਾਈ।

ਇਸ ਮੌਕੇ ਭਾਈ ਈਸ਼ਰ ਸਿੰਘ, ਗਿਆਨੀ ਹਰਮਿਤਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ,ਬਾਬਾ ਚਰਨਜੀਤ ਸਿੰਘ ਜੱਸੋਵਾਲ,  ਭਾਈ ਜਗਤਾਰ ਸਿੰਘ ਰੋਡੇ, ਭਾਈ ਅਮਰਬੀਰ ਸਿੰਘ ਢੋਟ, ਚੀਫ ਸਕੱਤਰ ਸ: ਗੁਰਮੀਤ ਸਿੰਘ, ਸੰਤ ਬਾਬਾ ਮਹਿੰਦਰ ਸਿੰਘ ਜਨੇਰ, ਬਾਬਾ ਸਵਰਨਜੀਤ ਸਿੰਘ ਤਰਨਾ ਦਲ, ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ, ਬਾਬਾ ਹਰਜਿੰਦਰ ਸਿੰਘ, ਮਾਤਾ ਜਸਪ੍ਰੀਤ ਕੌਰ ਮਾਹਲਪੁਰ, ਬਾਬਾ ਸਤਿੰਦਰ ਸਿੰਘ ਮੁਕੇਰੀਆਂ, ਬਾਬਾ ਅਵਤਾਰ ਸਿੰਘ ਟਾਹਲਾ ਸਾਹਿਬ, ਭਾਈ ਸੁਲਤਾਨ ਸਿੰਘ ਅਰਦਾਸੀਆ, ਸੰਤ ਬਾਬਾ ਮੋਹਨ ਸਿੰਘ ਭੰਗਾਲੀ, ਬਾਬਾ ਹਜੂਰ ਸਿੰਘ ਬਾਗੜੀਆ, ਸੰਤ ਬਾਬਾ ਬੀਰ ਸਿੰਘ ਭੰਗਾਲੀ, ਬਾਬਾ ਮੇਜਰ ਸਿੰਘ ਵਾਂ, ਬਾਬਾ ਸਜਨ ਸਿੰਘ ਗੁਰੂ ਕੇ ਬੇਰ ਸਾਹਿਬ, ਮਹੰਤ ਭੁਪਿੰਦਰਗਿਰੀ, ਮਹੰਤ ਵਰਿੰਦਰ ਮੁਨੀ, ਬਾਬਾ ਪ੍ਰਭਜੋਤ ਸਿੰਘ ਜਫਲ ਝਿਗੜ, ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਮੇਵਾ ਸਿੰਘ ਖਡੂਰ ਸਾਹਿਬ, ਸੰਤ ਬਾਬਾ ਸਤਨਾਮ ਸਿੰਘ ਜਫਰਵਾਲ, ਸੰਤ ਬਲਬੀਰ ਦਾਸ ਜੀ ਉਦਾਸੀਨ, ਸੰਤ ਬਾਬਾ ਮਾਨ ਸਿੰਘ ਮੰਡੀਆਂ ਵਾਲੇ, ਗਿਆਨੀ ਹੀਰਾ ਸਿੰਘ ਮਨਿਆਲਾ,ਗਿਆਨੀ ਤੇਜਪਾਲ ਸਿੰਘ ਕੁਰਕਸ਼ੇਤਰ, ਐਡਵੋਕੇਟ ਅਨੁਰਾਧਾ ਭਾਰਗਵ, ਬਾਬਾ ਜੋਰਾ ਸਿੰਘ ਬਧਨੀ, ਭਾਈ ਜਗਰੂਪ ਸਿੰਘ ਚੀਮਾ, ਸੰਤ ਬਾਬਾ ਸੁਖਾ ਸਿੰਘ ਸਰਹਾਲੀ, ਸੰਤ ਬਾਬਾ ਰਘਬੀਰ ਸਿੰਘ ਖਿਆਲਾ ਵਾਲੇ, ਸ: ਕਸ਼ਮੀਰ ਸਿੰਘ ਪਟਿਆਲਾ, ਭਾਈ ਗੁਰਮੀਤ ਸਿੰਘ ਮੁਕਤਸਰ, ਗਿਆਨੀ ਰਛਪਾਲ ਸਿੰਘ ਮਹਿਤਾ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋਵਾਲੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਢਾ, ਸੰਤ ਬਾਬਾ ਸਤਿੰਦਰ ਸਿੰਘ ਮੁਕੇਰੀਆਂ, ਸੰਤ ਬਾਬਾ ਕਰਮ ਜੀਤ ਸਿੰਘ ਟਿਬਾ ਸਾਹਿਬ, ਮਹੰਤ ਸ਼ੇਰ ਸਿੰਘ ਨਿਰਮਲ ਡੇਰਾ, ਸੰਤ ਬਾਬਾ ਗੁਰਭੇਜ ਸਿੰਘ ਖਜਾਲਾ ਬੁਲਾਰਾ ਸੰਤ ਸਮਾਜ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਦਿਲਬਾਗ ਸਿੰਘ ਆਰਡਕੇ, ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਬਾਬਾ ਗੁਰਦੇਵ ਸਿੰਘ ਤਰਸਿਕਾ,  ਬਾਬਾ ਹਰਜਿੰਦਰ ਸਿੰਘ ਬਾਘਾਪੁਰਾਣਾ, ਭਗਤ ਬਾਬਾ ਮਿਲਖਾ ਸਿੰਘ ਅਰਮਾਨਪੁਰਾ, ਗਿਆਨੀ ਕੁਲਦੀਪ ਸਿੰਘ, ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਸੰਤ ਬਾਬਾ ਸੁਰਜੀਤ ਸਿੰਘ ਘਨੂਘੜੀ, ਗਿਆਨੀ ਕੁਲਵਿੰਦਰ ਸਿੰਘ ਭੋਗਪੁਰ, ਭਾਈ ਬਿੰਦਰ ਸਿੰਘ,  ਭਾਈ ਰਣਜੀਤ ਸਿੰਘ ਫੈਡਰੇਸ਼ਨ ਭਿੰਡਰਾਂਵਾਲਾ, ਭਾਈ ਬਲਬੀਰ ਸਿੰਘ ਮੁਛਲ, ਭਾਈ ਸੁਖਜੀਤ ਸਿੰਘ ਟਪਈ, ਭਾਈ ਪਰਮਜੀਤ ਸਿੰਘ ਅਕਾਲੀ, ਪਰਿਤਪਾਲ ਸਿੰਘ ਬਰਗਾੜੀ, ਗਿਆਨੀ ਗੁਰਲਾਲ ਸਿੰਘ, ਭਾਈ ਪ੍ਰਦੀਪ ਸਿੰਘ, ਰਾਗੀ ਭਾਈ ਕਾਰਜ ਸਿੰਘ, ਭਾਈ ਭੁਪਿੰਦਰ ਸਿੰਘ ਸ਼ੇਖੂਪੁਰਾ,ਸ: ਤਰਲੋਕ ਸਿੱਘ ਬਾਠ, ਸੰਦੀਪ ਸਿੰਘ ਏ ਆਰ, ਚੇਅਰਮੈਨ ਗੁਰਮੀਤ ਸਿੰਘ ਨੰਗਲੀ, ਭਾਈ ਪ੍ਰਗਟ ਸਿੰਘ ਸਖੀਰਾ, ਭਾਈ ਬਲਵਿੰਦਰ ਸਿੰਘ ਤਰਨ ਤਾਰਨ, ਭਾਈ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਜੋਗਾ ਸਿੰਘ ਤਰਨ ਤਾਰਨ, ਰਛਪਾਲ ਸਿੰਘ ਗੋਨਾ, ਸਰਪੰਚ ਰਵਿੰਦਰਪਾਲ ਸਿੰਘ ਸੂਸਾਂ, ਮਾ: ਸੁਖਵਿੰਦਰ ਸਿੰਘ , ਭਾੲ. ਸ਼ਮਸ਼ੇਰ ਸਿੰਘ ਜੇਠੂਵਾਲ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ, ਬਲਦੇਵ ਸਿੰਘ ਸੰਧੂ, ਜਤਿੰਦਰ ਸਿੰਘ ਜੇਠੂਵਾਲ, ਜਸਪਾਲ ਸਿੰਘ ਸਿਧੂ ਮੰਬਈ, ਪਰਮਜੀਤ ਸਿੰਘ ਗਿਲ , ਬਾਬਾ ਗੁਰਮੀਤ ਸਿੰਘ ਬਦੋਵਾਲ, ਪ੍ਰਮਿੰਦਰ ਸਿੰਘ ਢੀਗਰਾ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>