ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੈਂਪਸ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਕੈਂਪਸ ਅਤੇ ਘਰਾਂ ਵਿਚ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕੈਂਪਸ ਵਿਚ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਵੱਲੋਂ ਕੈਂਪਸ ਵਿਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਗੁਲਜ਼ਾਰ ਗਰੁੱਪ ਖੰਨਾ ਇਲਾਕੇ ਵਿਚ ਹਰੇ ਭਰੇ ਕੈਂਪਸ ਵਜੋਂ ਜਾਣਿਆਂ ਜਾਂਦਾ ਹੈ । ਈਕੋ ਸਿਸਟਮ ਰੀਸਟੋਰੇਸ਼ਨ ਬੈਨਰ ਹੇਠ ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਹਿੱਸਾ ਲਿਆ। ਕੋਵਿਡ ਦੇ ਚੱਲਦਿਆਂ ਕੈਂਪਸ ਵਿਚ ਛੁੱਟੀਆਂ ਹੋਣ ਕਰਕੇ ਵਿਦਿਆਰਥੀਆਂ ਨੇ ਘਰਾਂ ਵਿਚ ਬੂਟੇ ਲਗਾ ਕੇ ਉਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆ। ਇਸ ਦੇ ਇਲਾਵਾ ਕੈਂਪਸ ਵਿਚ ਬੀ ਐੱਸ ਈ ਐਗਰੀਕਲਚਰ ਦਾ ਕੋਰਸ ਹੋਣ ਕਰਕੇ ਇਸ ਵਿਭਾਗ ਦੇ ਅਧਿਆਪਕਾਂ ਨੇ ਵੈਬਨਾਰ ਰਾਹੀਂ ਖ਼ਾਸ ਤਰਾਂ ਦੇ ਬੂਟੇ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਜੋ ਬੂਟੇ ਛਾਂ ਅਤੇ ਆਕਸੀਜਨ ਨਾਲ ਨਾਲ ਹੋਰ ਕਈ ਤਰਾਂ ਮਨੁੱਖੀ ਮਦਦ ਦੇ ਗੁਣ ਰੱਖਦੇ ਹਨ।
ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆਂ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਉਦੇਸ਼ ਵਾਤਾਵਰਨ ਸੁਰੱਖਿਆ ਪ੍ਰਤੀ ਅੱਜ ਦੀ ਨੌਜਵਾਨ ਪੀੜੀ ਨੂੰ ਵਧੇਰੇ ਸੰਵੇਦਨਸ਼ੀਲ ਬਣਾਉਣ ਅਤੇ ਸੰਸਾਰ ਨੂੰ ਹਰਾ ਭਰਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦੇਣਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿਵ ਗੁਲਜ਼ਾਰ ਗਰੁੱਪ ਵੱਲੋਂ ਵੱਧ ਤੋਂ ਵੱਧ ਬੂਟੇ ਲਾਉਣ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਗ੍ਰੋਅ ਗਰੀਨ ਗੋ ਗਰੀਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਘਰਾਂ ਵਿਚ ਲਾਏ ਬੂਟਿਆਂ ਲਈ ਸਭ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੀ ਸਾਂਭ ਸੰਭਾਲ ਦੀ ਵੀ ਜ਼ਿੰਮੇਵਾਰੀ ਚੁੱਕੀ ਜਾ ਰਹੀ ਹੈ ।
ਗੁਰਕੀਰਤ ਸਿੰਘ ਨੇ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਧਰਤੀ ਤੋਂ ਦਰਖ਼ਤਾਂ ਦੀ ਘਾਟ ਕਮੀ ਕਾਰਨ ਗਲੋਬਲ ਵਾਰਮਿੰਗ ਦੀ ਸਮੱਸਿਆ ਵੱਧ ਰਹੀ ਹੈ ਅਤੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਦਾ ਮੁਕਾਬਲਾ ਕਰਨ ਲਈ ਸਾਨੂੰ ਹਰ ਸਾਲ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨਾ ਯਕੀਨੀ ਬਣਾਉਣਾ ਪਵੇਗਾ।