ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਵਿੱਚ ਵੱਡੀ ਮਾਤਰਾ ‘ਚ ਨਕਦੀ ਜਬਤ ਕੀਤੀ ਹੈ। ਇਸ ਸਬੰਧੀ ਇੱਕ ਕਾਰਵਾਈ ਵਿੱਚ ਪੁਲਿਸ ਨੇ ਘਰ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ ਨਕਦੀ ਨਾਲ ਭਰਿਆ ਇੱਕ ਸੂਟਕੇਸ ਅਤੇ ਭਾਰੀ ਮਾਤਰਾ ਵਿੱਚ ਭੰਗ ਦੀ ਬਰਾਮਦੀ ਵੀ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮੰਗਲਵਾਰ ਨੂੰ ਇੰਗਲੈਂਡ ਦੇ ਹਿਯੂਟਨ ਵਿੱਚ ਛਾਪੇਮਾਰੀ ਦੌਰਾਨ ਇਹ ਸਫਲਤਾ ਪ੍ਰਾਪਤ ਕੀਤੀ। ਨਸ਼ਿਆਂ ਅਤੇ ਨਕਦੀ ਦੀ ਵੱਡੀ ਖੇਪ ਜਬਤ ਕਰਨ ਦੇ ਬਾਅਦ ਇਹਨਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ 50 ਸਾਲਾਂ ਵਿਅਕਤੀ ਨੂੰ ਗਿਰਫਤਾਰ ਵੀ ਕੀਤਾ ਹੈ ਅਤੇ ਬਰਾਮਦ ਨਕਦੀ ਨੂੰ ਹਵਾਲਾ ਰਾਸ਼ੀ ਮੰਨਿਆ ਜਾ ਰਿਹਾ ਹੈ। ਇਹ ਵਿਅਕਤੀ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਯੂਕੇ : ਛਾਪੇਮਾਰੀ ਦੌਰਾਨ ਘਰ ਵਿੱਚੋਂ ਬਰਾਮਦ ਕੀਤੇ ਲੱਖਾਂ ਪੌਂਡ ਤੇ ਭੰਗ
This entry was posted in ਅੰਤਰਰਾਸ਼ਟਰੀ.