ਚੰਡੀਗੜ੍ਹ – ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਹੱਥ ਸਤਾ ਆਉਣ ਤੋਂ ਬਾਅਦ ਜਿਆਦਾਤਰ ਘੱਟ ਗਿਣਤੀ ਕੌਮਾਂ ਵਿੱਚ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਬੇਚੈਨੀ ਹੈ। ਉਥੇ ਇੱਕ ਗੁਰਦੁਆਰੇ ਵਿੱਚ ਫਸੇ 200 ਸਿੱਖਾਂ ਨੂੰ ਬਚਾਉਣ ਦੇ ਲਈ ਪੰਜਾਬ ਦੇ ਮੁੱਖਮੰਤਰੀ ਮਹਾਰਾਜਾ ਅਮਰਿੰਦਰ ਸਿੰਘ ਨੇ ਵਿਦੇਸ਼ਮੰਤਰੀ ਨੁੰ ਅਪੀਲ ਕੀਤੀ ਹੈ। ਉਹ ਪਹਿਲਾਂ ਵੀ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਨੂੰ ਲੈ ਕੇ ਚਿੰਤਾ ਜਾਹਿਰ ਕਰ ਚੁੱਕੇ ਹਨ।
ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾ. ਐਸ ਜੈਸ਼ੰਕਰ ਜੀ ਨੂੰ ਮੇਰੀ ਅਪੀਲ ਹੈ ਕਿ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗਾਨਿਸਤਾਨ ਵਿੱਚ ਫਸੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਜਲਦ ਤੋਂ ਜਲਦ ਉੱਥੋਂ ਕੱਢਿਆ ਜਾਵੇ ਤੇ ਉਹਨਾਂ ਨੂੰ ਭਾਰਤ ਵਾਪਿਸ ਲਿਆਉਣ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ। ਮੇਰੀ ਸਰਕਾਰ ਇਹਨਾਂ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਵਾਪਿਸ ਲਿਆਉਣ ਲਈ ਤੁਹਾਨੂੰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।
ਇਸ ਤੋਂ ਪਹਿਲਾਂ 75ਵੇਂ ਆਜ਼ਾਦੀ ਦਿਵਸ ਦੇ ਮੌਕੇ ਤੇ ਵੀ ਉਨ੍ਹਾਂ ਨੇ ਪੰਜਾਬ ਦੀ ਸੁਰੱਖਿਆ ਦੀ ਕਸਮ ਖਾਧੀ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦੇ ਨਾਲ ਲੜਾਈ ਜਾਰੀ ਰੱਖਣ ਦਾ ਵੀ ਸੰਕਲਪ ਲਿਆ।