ਪੰਜਾਬ ਸਰਕਾਰ ਵੱਲੋਂ ਘਰ ਘਰ ਯੋਜਨਾ ਤਹਿਤ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ 31 ਕੰਪਨੀਆਂ ਨੇ 37 ਉਮੀਦਵਾਰਾਂ ਦੀ ਕੀਤੀ ਚੋਣ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ।

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ।

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਪੰਜਾਬ ਸਰਕਾਰ ਵੱਲੋਂ ਘਰ ਘਰ ਯੋਜਨਾ ਦੇ ਤਹਿਤ ਸੱਤਵੇਂ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਮ ਐਲ ਏ  ਗੁਰਕੀਰਤ ਸਿੰਘ ਕੋਟਲੀ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ।  ਇਸ ਮੌਕੇ ਤੇ ਹਲਕਾ ਪਾਇਲ ਦੇ ਐਮ ਐਲ ਏ ਲਖਬੀਰ ਸਿੰਘ ਖਾਸ ਮਹਿਮਾਨ ਸਨ। ਇਸ ਦੌਰਾਨ ਖੰਨਾ ਅਤੇ ਆਸ ਪਾਸ ਦੇ ਖੇਤਰਾਂ ਦੇ ਨੌਜਵਾਨ ਵੀ ਇਸ ਰੁਜ਼ਗਾਰ ਮੇਲੇ ਵਿਚ ਨੌਕਰੀ ਹਾਸਿਲ ਕਰਨ ਲਈ ਉਤਸ਼ਾਹਿਤ ਨਜ਼ਰ ਆਏ। ਇਸ ਦੌਰਾਨ 37 ਕੰਪਨੀਆਂ ਨੇ ਸ਼ਿਰਕਤ ਕਰਦੇ ਹੋਏ 1409 ਉਮੀਦਵਾਰਾਂ ਦੀ ਚੋਣ ਕੀਤੀ।

MLA Gurkirat Singh Kotli talking to company representatives at an employment fair organized at Gulzar Group of Institutes 7 copy(1).resizedਇਸ ਮੇਲੇ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਵਿਚ ਐੱਸ ਬੀ ਆਈ, ਐਲ ਆਈ ਸੀ, ਐਕਸਿਜ ਬੈਂਕ, ਕੋਕਾ ਕੋਲਾ, ਐੱਚ ਡੀ ਐੱਫ ਸੀ ਬੈਂਕ, ਆਈ ਸੀ ਆਈ ਸੀ ਆਈ ਬੈਂਕ, ਨਿਊ ਇਰਾ ਮਸ਼ੀਨਜ਼, ਐਂਡਲੀਸਿਸ ਟੋਕੀਓ ਲਾਈਫ਼, ਇਨੋਂਵ, ਵਾਸਟ ਲਿੰਕਰਜ਼, ਕੈਪੀਟਲ ਟਰੱਸਟ, ਸਟਾਰ ਹੈਲਥ ਇੰਸ਼ੋਰਿਸ਼, ਏਅਰਟੈੱਲ, ਜਸਟ ਡਾਇਲ, ਸਪੋਰਟਕਿੰਗ, ਫਲਿਪਕਾਰਟ ਸਮੇਤ ਹੋਰ ਕਈ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੇ ਹਿੱਸਾ ਲਿਆ।

MLA Gurkirat Singh Kotli talking to company representatives at an employment fair organized at Gulzar Group of Institutes 9 copy.resized

ਇਸ ਮੌਕੇ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੇਲੇਆਂ ਵਿਚ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਅਭਿਆਨ ਚਲਾਏ ਜਾ ਰਹੇ ਹਨ। ਇਸ ਉਪਰਾਲੇ ਲਈ ਰਾਜ ਸਰਕਾਰ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਹੁਣ ਤੱਕ ਦੋ ਸੌ ਦੇ ਕਰੀਬ ਅੰਤਰਰਾਸ਼ਟਰੀ ਕੰਪਨੀਆਂ ਪੰਜਾਬ ਸਰਕਾਰ ਦੇ ਰੁਜ਼ਗਾਰ ਮੇਲੇਆਂ ਵਿਚ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆਂ ਕਿ ਸਾਡਾ ਟੀਚਾ ਜ਼ਿਲ੍ਹੇ ਵਿਚ ਹਰ ਕਾਬਿਲ ਨੌਜਵਾਨ ਨੂੰ ਬਿਹਤਰੀਨ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਾਉਣਾ ਹੈ। ਵਿਧਾਇਕ ਕੋਟਲੀ ਨੇ ਗੁਲਜ਼ਾਰ ਗਰੁੱਪ ਦੇ ਸਿੱਖਿਆਂ ਦੇ ਖੇਤਰ ਵਿਚ ਦਿਤੇ ਜਾ ਰਹੇ ਯੋਗਦਾਨ ਦੀ ਸਲਾਹਣਾ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਗੁਲਜ਼ਾਰ ਗਰੁੱਪ ਨੇ ਬਿਹਤਰੀਨ ਸਿੱਖਿਆਂ ਪ੍ਰਦਾਨ ਕਰਨ ਦੇ ਨਾਲ ਨਾਲ ਬਿਹਤਰੀਨ ਪਲੇਸਮੈਂਟ ਨੂੰ ਕਾਇਮ ਰੱਖਿਆਂ ਹੈ, ਇਹ ਕਾਬਿਲੇ ਤਾਰੀਫ ਉਪਰਾਲਾ ਹੈ।

ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਨੇ ਵਿਧਾਇਕ ਕੋਟਲੀ ਦਾ ਧੰਨਵਾਦ ਕਰਦੇ ਹੋਏ ਦੱਸਿਆਂ ਕਿ ਬੇਸ਼ੱਕ ਇਹ ਰੁਜ਼ਗਾਰ ਮੇਲੇ ਰਾਹੀਂ ਇਸ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰੀਨ ਮੌਕੇ ਮਿਲ ਰਹੇ ਹਨ। ਇਸ ਦੇ ਇਲਾਵਾ ਗੁਲਜ਼ਾਰ ਗਰੁੱਪ ਵੱਲੋਂ ਵੀ ਸਮੇਂ ਸਮੇਂ ਤੇ ਪਲੇਸਮੈਂਟ ਡਰਾਈਵ ਕਰਵਾਈਆਂ ਜਾਂਦੀਆਂ ਹਨ। ਜਿਸ ਵਿਚ ਕੈਂਪਸ ਦੇ ਵਿਦਿਆਰਥੀਆਂ ਦੇ ਨਾਲ ਨਾਲ ਆਸ ਪਾਸ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੀ ਵੀ ਪਲੇਸਮੈਂਟ ਦੇ ਉਪਰਾਲੇ ਕੀਤੇ ਜਾਂਦੇ ਹਨ। ਗੁਲਜ਼ਾਰ ਗਰੁੱਪ ਮੈਨੇਜਮੈਂਟ ਵੱਲੋਂ ਇਸ ਮੌਕੇ ਵਿਧਾਇਕ ਕੋਟਲੀ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>