ਫੈਪ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਮਾਗਮ ਦੌਰਾਨ 415 ਅਧਿਆਪਕਾਂ ਦਾ ਸਨਮਾਨ

press pic 3(2).resized

ਚੰਡੀਗੜ੍ਹ – ਵਿਗਿਆਨਕ ਤੌਰ ’ਤੇ ਸਾਬਤ ਹੋ ਚੁੱਕਿਆ ਹੈ ਕਿ ਸਮਾਜ ’ਚ 85 ਫ਼ੀਸਦੀ ਉਹ ਲੋਕ ਤਰੱਕੀ ਕਰਦੇ ਹਨ, ਜਿਨ੍ਹਾਂ ਦੀ ਗੈਰ-ਰਸਮੀ ਸਿੱਖਿਆ ਜ਼ਿਆਦਾ ਵਧੀਆ ਹੈ।ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਰਸਮੀ ਸਿੱਖਿਆ ਤੋਂ ਇਲਾਵਾ ਗੈਰ-ਰਸਮੀ ਸਿੱਖਿਆ ਦੇ ਮਾਧਿਅਮ ਰਾਹੀਂ ਮੁੱਲ ਆਧਾਰਿਤ ਪੜ੍ਹਾਈ ਕਰਵਾਉਣ ’ਤੇ ਜ਼ੋਰ ਦੇਣ। ਗੈਰ-ਰਸਮੀ ਸਿੱਖਿਆ ’ਚ ਚਰਿੱਤਰ, ਵਚਨਬੱਧਤਾ, ਭਰੋਸਾ, ਹਿੰਮਤ ਅਤੇ ਸ਼ਿਸ਼ਟਾਚਾਰ ਸੱਭ ਤੋਂ ਮਹੱਤਵਪੂਰਨ ਹਨ ਅਤੇ ਇਨ੍ਹਾਂ ਪੰਜ ਮਹੱਤਵਪੂਰਨ ਚੀਜ਼ਾਂ ਦਾ ਇਸਤੇਮਾਲ ਕਰਨ ਵਾਲੇ ਲੋਕ ਜ਼ਿੰਦਗੀ ’ਚ ਕਦੇ ਅਸਫ਼ਲ ਨਹੀਂ ਹੁੰਦੇ, ਇਨ੍ਹਾਂ ਵਿਚਾਰਾਂ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਇਸ ਮੌਕੇ ਉਹ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ‘ਫੈਪ ਨੈਸ਼ਨਲ ਐਵਾਰਡ-2021’ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਸਮਾਗਮ ਦੇ ਪਹਿਲੇ ਦਿਨ ਫੈਡਰੇਸ਼ਨ ਵੱਲੋਂ ਪੰਜਾਬ ਤੋਂ ਪ੍ਰਾਈਵੇਟ ਸਕੂਲਾਂ ਦੇ 415 ਅਧਿਅਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਅਦਾਕਾਰ ਅਤੇ ਸੂਫ਼ੀ ਗਾਇਕ ਡਾ. ਸਤਿੰਦਰ ਸਰਤਾਜ, ਉੱਘੇ ਰੰਗਮੰਚ ਅਤੇ ਫ਼ਿਲਮ ਅਦਾਕਾਰਾ ਸੁਨੀਤਾ ਧੀਰ, ਵਰਲਡ ਕੈਂਸਰ ਕੇਅਰ ਦੇ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਉਚੇਚੇ ਤੌਰ ’ਤੇ ਮੌਜੂਦ ਰਹੇ।

press pic 2(1).resized

ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿਹਾ ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਲਾਜ਼ਮੀ ਹੈ ਕਿਉਂਕਿ ਮਾਂ-ਬਾਪ ਤੋਂ ਬਾਅਦ ਅਧਿਆਪਕ ਵਿਦਿਆਰਥੀ ਦੀ ਜ਼ਿੰਦਗੀ ਬਦਲਣ ’ਚ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਵੀ ਕਿਹਾ ਸੀ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਹੀ ਸੀਮਿਤ ਨਹੀਂ ਬਲਕਿ ਇਸ ਦਾ ਉਦੇਸ਼ ਵਿਦਿਆਰਥੀ ਦਾ ਸੰਪੂਰਨ ਵਿਕਾਸ ਕਰਕੇ ਉਸਨੂੰ ਹਰ ਖੇਤਰ ’ਚ ਮਾਹਿਰ ਬਣਾਉਣ ਹੈ। ਉਨ੍ਹਾਂ ਰਸਮੀ ਅਤੇ ਗੈਰ ਰਸਮੀ ਸਿੱਖਿਆ ਦੇ ਸੁਮੇਲ ਵਾਲੇ ਵਿਅਕਤੀ ਨੂੰ ਸੱਭ ਤੋਂ ਉਤਮ ਵਿਅਕਤੀ ਕਰਾਰ ਦਿੱਤਾ। ਉਨ੍ਹਾਂ ਫੈਡਰੇਸ਼ਨ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕੋਲ ਸੀਮਤ ਸਰੋਤ ਹੋਣ ਦੇ ਬਾਵਜੂਦ ਵੀ ਅਗਲੇ ਦੋ ਮਹੀਨਿਆਂ ’ਚ ਲੋਕਾਂ ਦੀਆਂ ਉਮੀਦਾਂ ਨੂੰ ਵੇਖਦਿਆਂ ਨਵੀਂਆਂ 800 ਬੱਸਾਂ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਬੇੜੇ ’ਚ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਘਾਟੇ ’ਚ ਜਾਣ ਵਾਲੀ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਟਰਾਂਸਪੋਰਟ  ਅਗਲੇ ਦੋ ਮਹੀਨਿਆਂ ’ਚ ਮੁਨਾਫ਼ੇ ’ਚ ਜਾਵੇਗੀ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਪਾਸ ਦੇਣ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦਾ ਰੋਡ ਟੈਕਸ ਮੁਆਫ਼ ਕਰਨ ਸਬੰਧੀ ਵੀ ਗੱਲਬਾਤ ਕੀਤੀ ਜਾਵੇਗੀ।

Press Pic 1(11).resized

ਇਸ ਮੌਕੇ ਗੱਲਬਾਤ ਕਰਦਿਆਂ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਪੰਜਾਬ ਦੇ ਨਿੱਜੀ ਸਕੂਲਾਂ ਦੀ ਨੁਮਾਇੰਦਗੀ ਕਰਨ ਵਾਲੀ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਦੇਸ਼ ਵਿਆਪੀ ਪੱਧਰ ’ਤੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਇੱਕ ਇਤਿਹਾਸਕ ਕਦਮ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਮੂਲ ਰੂਪ ਵਿੱਚ ਕਾਰਨ ਸਕੂਲੀ ਸਿੱਖਿਆ ਦੌਰਾਨ ਕਾਬਲ ਅਧਿਆਪਕਾਂ ਦੁਆਰਾ ਰੱਖੀ ਗਈ ਮਜ਼ਬੂਤ ਬੁਨਿਆਦ ਹੁੰਦਾ ਹੈ।ਜਿਸ ਦੇ ਮੱਦੇਨਜ਼ਰ ਅਧਿਆਪਨ ਦੇ ਖੇਤਰ ’ਚ ਯੋਗ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਦੀ ਕਾਰਗੁਜ਼ਾਰੀ ਨੂੰ ਸਨਮਾਨ ਦੇਣ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਪੰਜਾਬ ਦੇ ਸੈਲਫ਼ ਫਾਈਨਾਂਸਡ ਸਕੂਲਾਂ ਦੀ ਅਹਿਮ ਭੂਮਿਕਾ ਹੈ ਜਦਕਿ ਉਨ੍ਹਾਂ ਨੇ ਰੋਜ਼ਗਾਰਦਾਤਾ ਵਜੋਂ ਵੀ ਸੁਚੱਜੀਆਂ ਸੇਵਾਵਾਂ ਨਿਭਾਉਂਦਿਆਂ 5 ਲੱਖ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਵਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਪੰਜਾਬ ਤੋਂ 420 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਹੈ ਜਦਕਿ ਬਾਕੀ ਦੇ ਸੂਬਿਆਂ ਤੋਂ ਸਬੰਧਿਤ ਅਧਿਆਪਕਾਂ ਦਾ ਸਨਮਾਨ 3 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਜੀ ਵੱਲੋਂ ਕੀਤਾ ਜਾਵੇਗਾ।

Press Pic 5(2).resized

ਇਸ ਮੌਕੇ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਸਾਡੇ ਸਾਰਿਆਂ ਦੀ ਇਹ ਜ਼ੁੰਮੇਵਾਰੀ ਬਣਦੀ ਹੈ ਕਿ ਸਮਾਜ ਦੇ ਹਰ ਵਰਗ ਅਤੇ ਹਰ ਸੰਸਥਾ ਨੂੰ ਇਕਜੁੱਟ ਹੋ ਕੇ ਹਰ ਖੇਤਰ ’ਚ ਸਾਂਝੇ ਯਤਨਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ ਤਾਂ ਜੋ ਇੱਕ ਖੁਸ਼ਹਾਲ ਅਤੇ ਸ਼ਾਨਦਾਰ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

Press Pic 4(3).resized

ਪੁਰਸਕਾਰ ਸਮਾਗਮ ’ਚ ਪਹੁੰਚੇ ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੇ ਸਮਾਜ ਦੀ ਉਨਤੀ ਵਿੱਚ ਮਿਸਾਲੀ ਯੋਗ ਪਾਇਆ ਹੈ ਅਤੇ ਨਿੱਜੀ ਖੇਤਰ ਦੀ ਸਿੱਖਿਆ ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੇ ਪੰਜਾਬ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਭੂਮਿਕਾ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸਾਂਝੀ ਹੈ। ਸਮਾਗਮ ਦੇ ਅੰਤ ’ਚ ਪੰਜਾਬ ਦੀ ਉੱਘੀ ਸੂਫ਼ੀ ਆਵਾਜ਼ ‘ਨੂਰਾਂ ਸਿਸਟਰਜ਼’ ਨੇ ਆਪਣੀ ਬਾਕਮਾਲ ਗਾਇਕੀ ਨਾਲ ਪ੍ਰੋਗਰਾਮ ਨੂੰ ਸੂਫ਼ੀਆਨਾ ਰੰਗ ’ਚ ਰੰਗ ਦਿੱਤਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>