ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਪ 26 ਵਿੱਚ ਨਹੀਂ ਹੋਣਗੇ ਸ਼ਾਮਿਲ

IMG-20211022-WA0007.resizedਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸਮੂਲੀਅਤ ਕਰ ਰਹੇ ਹਨ, ਜਿਹਨਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਿਲ ਹਨ। ਪਰ ਇਸ ਸੰਮੇਲਨ ਲਈ ਬਹੁਤ ਹੀ ਪ੍ਰਮੁੱਖ ਦੇਸ਼ ਰੂਸ਼ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਪਣੀ ਸਮੂਲੀਅਤ ਨਹੀਂ ਕਰਨਗੇ। ਇਸ ਸਬੰਧੀ ਕ੍ਰੇਮਲਿਨ ਦੇ ਬੁਲਾਰੇ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਤਿਨ ਦੀ ਜਗ੍ਹਾ ਰੂਸ ਦੇ ਹੋਰ ਨੁਮਾਇੰਦੇ ਗੱਲਬਾਤ ਵਿੱਚ ਸ਼ਾਮਲ ਹੋਣਗੇ। ਹਾਲਾਂਕਿ ਉਹ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲੈ ਸਕਦੇ ਹਨ। ਗ੍ਰੀਨਹਾਉਸ ਗੈਸਾਂ ਦੇ ਵਿਸ਼ਵ ਦੇ ਚੌਥੇ ਸਭ ਤੋਂ ਵੱਡੇ ਨਿਕਾਸਕਰਤਾ ਰੂਸ ਦੇ ਨੇਤਾ ਦਾ ਜਲਵਾਯੂ ਸੰਮੇਲਨ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਇਸ ਸਿਖਰ ਸੰਮੇਲਨ ਲਈ ਇੱਕ ਚਿੰਤਾ ਦਾ ਵਿਸ਼ਾ ਹੈ।

ਸਕਾਟਲੈਂਡ 31 ਅਕਤੂਬਰ ਤੋਂ 12 ਨਵੰਬਰ ਤੱਕ ਕੋਪ 26 ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਵਿੱਚ ਗਲੋਬਲ ਵਾਰਮਿੰਗ ਅਤੇ ਹੋਰ ਜਲਵਾਯੂ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਨੇਤਾਵਾਂ ਦਰਮਿਆਨ ਗੱਲਬਾਤ ਹੋਵੇਗੀ। ਰੂਸ, ਸਾਇਬੇਰੀਆ ਦੇ ਪਰਮਾਫ੍ਰੌਸਟ ਜੋ ਕਿ ਰੂਸੀ ਭੂਮੀ ਦੇ 65% ਹਿੱਸੇ ਨੂੰ ਕਵਰ ਕਰਦਾ ਹੈ ਅਤੇ ਮਹੱਤਵਪੂਰਨ ਮਾਤਰਾ ਵਿੱਚ ਗ੍ਰੀਨਹਾਉਸ ਗੈਸਾਂ ਨੂੰ ਛੱਡਦਾ ਹੈ, ਦੇ ਪਿਘਲਣ ਨਾਲ ਗਲੋਬਲ ਔਸਤ ਨਾਲੋਂ 2.8 ਗੁਣਾ ਤੇਜ਼ੀ ਨਾਲ ਗਰਮ ਹੋ ਰਿਹਾ ਹੈ। ਜਦਕਿ ਪੁਤਿਨ ਨੇ ਪਿਛਲੇ ਹਫਤੇ ਕਿਹਾ ਸੀ ਕਿ ਰੂਸ 2060 ਤੋਂ ਬਾਅਦ ਕਾਰਬਨ ਨਿਰਪੱਖ ਬਣਨ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਊਰਜਾ ਮਿਸ਼ਰਣ ਵਿੱਚ ਹਾਈਡ੍ਰੋਜਨ, ਅਮੋਨੀਆ ਅਤੇ ਕੁਦਰਤੀ ਗੈਸ ਦੀ ਵੱਡੀ ਭੂਮਿਕਾ ਹੋਣ ਦੀ ਸੰਭਾਵਨਾ ਹੈ ਅਤੇ ਰੂਸ ਜਲਵਾਯੂ ਤਬਦੀਲੀ ਨਾਲ ਨਜਿੱਠਣ ਦੇ ਤਰੀਕਿਆਂ ‘ਤੇ ਗੱਲਬਾਤ ਲਈ ਤਿਆਰ ਹੈ।

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>