ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਤ ਕੇਂਦਰ, ਭਾਸ਼ਾ ਵਿਭਾਗ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 11 ਨਵੰਬਰ ਤੋਂ ਪੁਸਤਕ ਪ੍ਰਦਰਸ਼ਨੀ

IMG_20211110_152259.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਾਹਿਤ ਕੇਂਦਰ, ਭਾਸ਼ਾ ਵਿਭਾਗ, ਪੰਜਾਬ ਭਵਨ, ਨਵੀਂ ਦਿੱਲੀ ਵੱਲੋਂ ਹਰ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਬੰਗਲਾ ਸਾਹਿਬ, ਨਵੀਂ ਦਿੱਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਜਾਂਦੀ ਹੈ। ਵਿਸ਼ੇਸ਼ ਕਾਰਜ ਅਫ਼ਸਰ, ਸਾਹਿਤ ਕੇਂਦਰ, ਭਾਸ਼ਾ ਵਿਭਾਗ, ਪੰਜਾਬ ਭਵਨ ਸ਼੍ਰੀਮਤੀ ਮਨਦੀਪ ਸੰਧੂ ਨੇ ਦੱਸਿਆ ਕਿ ਇਸ ਸਾਲ ਵੀ 11 ਨਵੰਬਰ ਤੋਂ 22 ਨਵੰਬਰ ਤੱਕ ਪੁਸਤਕ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।

ਸ਼੍ਰੀਮਤੀ ਸੰਧੂ ਨੇ ਦੱਸਿਆ ਕਿ ਇਸ ਦੌਰਾਨ ਪੰਜਾਬੀ ਸਾਹਿਤ, ਹਿੰਦੀ ਸਾਹਿਤ, ਅੰਗਰੇਜ਼ੀ ਸਾਹਿਤ, ਉਰਦੂ ਸਾਹਿਤ ਅਤੇ ਪੰਜਾਬ ਅਤੇ ਭਾਰਤ ਦੇ ਸੱਭਿਆਚਾਰ ਨਾਲ ਸਬੰਧਿਤ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਜਾਂਦੀਆਂ ਹਨ।ਇਸ ਪ੍ਰਦਰਸ਼ਨੀ ਵਿੱਚ ਅਜਿਹੀਆਂ ਪੁਸਤਕਾਂ ਵੀ ਸ਼ਾਮਿਲ ਹੁੰਦੀਆਂ ਹਨ, ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਹਾਈ ਸਿੱਧ ਹੁੰਦੀਆਂ ਹਨ।ਉਨ੍ਹਾਂ ਦੱਸਿਆ ਕਿ ਸਾਹਿਤ ਕੇਂਦਰ ਵੱਲੋਂ ਪੱਤਰਾਂ ਅਤੇ ਈ—ਮੇਲ ਰਾਹੀਂ ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ ਹੈ ਤਾਂ ਜੋ ਉਹ ਵੀ ਆਪਣੇ ਸਟਾਫ ਅਤੇ ਵਿਦਿਆਰਥੀਆਂ ਸਹਿਤ ਇਸ ਪ੍ਰਦਰਸ਼ਨੀ ਵਿੱਚ ਹਿੱਸਾ ਲੈ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ ਅਤੇ ਆਪਣੀ ਪਸੰਦ ਅਨੁਸਾਰ ਵਾਜਿਬ ਕੀਮਤ ਤੇ ਪੁਸਤਕਾਂ ਖਰੀਦ ਸਕਣ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>